ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ ਵਿਧਾਇਕ ਦੇਣਗੇ ਪੁਲਵਾਮਾ ਸ਼ਹੀਦਾਂ ਦੇ ਪਰਿਵਾਰਾਂ ਲਈ ਇੱਕ ਮਹੀਨੇ ਦੀ ਤਨਖਾਹ

ਪੰਜਾਬ ਦੇ ਵਿਧਾਇਕ ਪੁਲਵਾਮਾ ਸ਼ਹੀਦਾਂ ਦੇ ਪਰਿਵਾਰਾਂ ਲਈ ਦੇਣਗੇ ਇੱਕ ਮਹੀਨੇ ਦੀ ਤਨਖਾਹ

ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਹੋਏ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਸੀਆਰਪੀਐਫ ਦੇ 4 ਪੰਜਾਬੀ ਨੌਜਵਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਦੇ ਸਮੂਹ ਵਿਧਾਇਕ ਇਕ-ਇਕ ਮਹੀਨੇ ਦੀ ਆਪਣੀ ਤਨਖਾਹ ਦੇਣਗੇ

 

ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਨੇ ਸੂਬੇ ਨਾਲ ਸਬੰਧਿਤ ਚਾਰ ਸ਼ਹੀਦਾਂ ਦੇ ਪਰਿਵਾਰਾਂ ਲਈ ਆਮ ਸਹਿਮਤੀ ਨਾਲ ਇੱਕ–ਇੱਕ ਮਹੀਨੇ ਦੀ ਤਨਖਾਹ ਦੇਣ ਦਾ ਫੈਸਲਾ ਕੀਤਾ ਹੈ

 

ਇਸ ਸਬੰਧੀ ਮਤਾ ਫਿਰੋਜ਼ਪੁਰ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਪੇਸ਼ ਕੀਤਾ ਅਤੇ ਇਸ ਦੀ ਕਾਦੀਆਂ ਦੇ ਵਿਧਾਇਕ ਫਤਹਿ ਜੰਗ ਸਿੰਘ ਬਾਜਵਾ ਨੇ ਤਾਈਦ ਕੀਤੀ ਸਪੀਕਰ ਵੱਲੋਂ ਇਸ ਦਾ ਪ੍ਰਸਤਾਵ ਕਰਨ ’ਤੇ ਮੈਂਬਰ ਨੇ ਡੈਸਕ ਥਪ-ਥਪਾਉਂਦੇ ਹੋਏ ਇਸ ਨੂੰ ਆਮ ਸਹਿਮਤੀ ਨਾਲ ਪ੍ਰਵਾਨ ਕਰ ਲਿਆ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PUNJAB MLAs TO DONATE A MONTH SALARY TO STATE PULWAMA VICTIMS FAMILIES