ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਨੰਬਰਦਾਰ ਯੂਨੀਅਨ ਹੜ੍ਹ ਪੀੜਤਾਂ ਦੀ ਮਦਦ ਲਈ ਦੇਵੇਗੀ 14 ਕਰੋੜ

ਪੰਜਾਬ ਦੇ ਮਾਲ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਦੱਸਿਆ ਕਿ ਹੜ ਪ੍ਰਭਾਵਿਤ ਲੋਕਾਂ ਨਾਲ ਇਕਜੁੱਟਤਾ ਦਰਸਾਉਂਦਿਆਂ ਪੰਜਾਬ ਨੰਬਰਦਾਰ ਯੂਨੀਅਨ ਨੇ ਸਵੈਇੱਛਾ ਨਾਲ ਆਪਣਾ ਤਿੰਨ ਮਹੀਨੇ ਦਾ ਮਾਣ ਭੱਤਾ ਜੋ ਕਿ ਲਗਭਗ 14.16 ਕਰੋੜ ਰੁਪਏ ਬਣਦਾ ਹੈ, ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫੈਸਲਾ ਲਿਆ ਹੈ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਉਨਾਂ ਦੱਸਿਆ ਕਿ ਪੰਜਾਬ ਨੰਬਰਦਾਰ ਯੂਨੀਅਨ ਦਾ ਵਫ਼ਦ ਜਿਸ ਵਿੱਚ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ, ਕਾਰਜਕਾਰੀ ਪ੍ਰਧਾਨ ਸੁਰਜੀਤ ਸਿੰਘ, ਜਨਰਲ ਸਕੱਤਰ ਲਾਭ ਸਿੰਘ ਕੜੈਲ, ਜ਼ਿਲਾ ਪ੍ਰਧਾਨ ਲੁਧਿਆਣਾ ਪਰਮਿੰਦਰ ਸਿੰਘ, ਸਕੱਤਰ ਬਲਵੰਤ ਸਿੰਘ, ਸਕੱਤਰ ਕੁਲਦੀਪ ਸਿੰਘ, ਜ਼ਿਲਾ ਪ੍ਰਧਾਨ ਮਾਨਸਾ ਅੰਮਿ੍ਰਤਪਾਲ ਸਿੰਘ ਅਤੇ ਹੋਰ ਅਹੁਦੇਦਾਰ ਸ਼ਾਮਲ ਸਨ, ਨੇ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਸਥਿਤ ਦਫ਼ਤਰ ਵਿਖੇ ਉਨਾਂ ਨਾਲ ਮੁਲਾਕਾਤ ਕੀਤੀ ਅਤੇ ਆਪਣਾ ਮਾਣ ਭੱਤਾ ਦਾਨ ਕਰਨ ਸਬੰਧੀ ਲਿਖ਼ਤੀ ਸਹਿਮਤੀ ਦਿੱਤੀ।

 

ਉਨਾਂ ਦੇ ਇਸ ਨੇਕ ਕਾਰਜ ਦੀ ਸ਼ਲਾਘਾ ਕਰਦਿਆਂ, ਮਾਲ ਮੰਤਰੀ ਨੇ ਕਿਹਾ ਕਿ ਰਾਹਤ ਅਤੇ ਮੁੜ ਵਸੇਬਾ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਹਰ ਵਰਗ ਦੇ ਲੋਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Numberdar Union will help the flood victims by 14 million rupees