ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਿਰੋਧੀ ਪਾਰਟੀਆਂ ਵੱਲੋਂ ਪੰਜਾਬ ਸਰਕਾਰ `ਤੇ ਦਿਹਾਤੀ ਚੋਣਾਂ `ਚ ‘ਗੁੰਡਾਗਰਦੀ` ਦੇ ਦੋਸ਼

ਵਿਰੋਧੀ ਪਾਰਟੀਆਂ ਵੱਲੋਂ ਪੰਜਾਬ ਸਰਕਾਰ `ਤੇ ਦਿਹਾਤੀ ਚੋਣਾਂ `ਚ ‘ਗੁੰਡਾਗਰਦੀ` ਦੇ ਦੋਸ਼

ਵਿਰੋਧੀ ਪਾਰਟੀਆਂ ਨੇ ਅੱਜ ਬੁੱਧਵਾਰ ਨੂੰ ਕਾਂਗਰਸ ਪਾਰਟੀ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ `ਤੇ ਦੋਸ਼ ਲਾਇਆ ਕਿ ਉਹ ‘ਗੁੰਡਾਗਰਦੀ` ਰਾਹੀਂ ਲੋਕਤੰਤਰ ਦਾ ਘਾਣ ਕਰ ਰਹੀ ਹੈ। ਦੋਸ਼ ਹੈ ਕਿ ਆਉਂਦੀ 19 ਸਤੰਬਰ ਨੂੰ ਹੋਣ ਵਾਲੀਆਂ ਜਿ਼ਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਭਾਗ ਲੈਣ ਵਾਲੇ ਹੋਰਨਾਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਤੋਂ ਹੀ ਜ਼ਬਰਦਸਤੀ ਰੋਕ ਦਿੱਤਾ ਗਿਆ ਸੀ।


ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਨੇ ਸੂਬਾਈ ਚੋਣ ਕਮਿਸ਼ਨ ਦੀ ਭੂਮਿਕਾ `ਤੇ ਵੀ ਸੁਆਲ ਉਠਾਏ ਹਨ ਕਿਉਂਕਿ ਰਾਜ ਵਿੱਚ ਸਾਫ਼-ਸੁਥਰੇ ਢੰਗ ਨਾਲ ਚੋਣਾਂ ਕਰਵਾਉਣ ਦੀ ਸਾਰੀ ਜਿ਼ੰਮੇਵਾਰੀ ਚੋਣ ਕਮਿਸ਼ਨ ਦੀ ਹੀ ਹੈ। ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਸੂਬਾਈ ਚੋਣ ਕਮਿਸ਼ਨ ਇਸ ਵੇਲੇ ਸੂਬਾ ਸਰਕਾਰ ਦੇ ਦਬਾਅ ਹੇਠ ਕੰਮ ਕਰ ਰਿਹਾ ਹੈ।


ਉਨ੍ਹਾਂ ਦਾਅਵਾ ਕੀਤਾ ਕਿ ਸੱਤਾਧਾਰੀ ਪਾਰਟੀ ਕਾਂਗਰਸ ਦੇ ਉਮੀਦਵਾਰਾਂ ਤੋਂ ਇਲਾਵਾ ਹੋਰਨਾਂ ਪਾਰਟੀਆਂ ਦੇ ਉਮੀਦਵਾਰਾਂ ਜਾਂ ਆਜ਼ਾਦ ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਐਂਵੇਂ ਬੇਬੁਨਿਆਦ ਆਧਾਰ `ਤੇ ਹੀ ਰੱਦ ਕਰ ਦਿੱਤੇ ਗਏ ਹਨ। ਇਸ ਤੋਂ ‘ਮਾੜੀ ਮਨਸ਼ਾ` ਦਾ ਪਤਾ ਲੱਗਦਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਲੋਕਤੰਤਰ ਦਾ ਘਾਣ ਹੈ ਕਿਉਂਕਿ ਵੱਡੇ ਪੱਧਰ `ਤੇ ਨਾਮਜ਼ਦਗੀਆਂ ਰੱਦ ਕਰ ਦਿੱਤੀਆਂ ਗਈਆਂ ਹਨ।


ਡਾ. ਚੀਮਾ ਨੇ ਦਾਅਵਾ ਕੀਤਾ ਕਿ ਬਹੁਤ ਸਾਰੀਆਂ ਥਾਵਾਂ `ਤੇ ਅਕਾਲੀ ਉਮੀਦਵਾਰਾਂ ਨੂੰ ਜ਼ਬਰਦਸਤੀ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਤੋਂ ਰੋਕਿਆ ਗਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੁਣ ਇਸ ਮਾਮਲੇ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ `ਚ ਲਿਜਾਣ ਬਾਰੇ ਵਿਚਾਰ ਕਰ ਰਿਹਾ ਹੈ ਕਿਉਂਕਿ ਇੰਨੇ ਵੱਡੇ ਪੱਧਰ `ਤੇ ਨਾਮਜ਼ਦਗੀ ਕਾਗਜ਼ ਰੱਦ ਹੋਣ ਦੇ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬਾਈ ਚੋਣ ਕਮਿਸ਼ਨ ਦੀ ਭੂਮਿਕਾ `ਤੇ ਵੀ ਸੁਆਲ ਉਠਾਇਆ ਜਾਵੇਗਾ।


ਭਾਰਤੀ ਜਨਤਾ ਪਾਰਟੀ ਨੇ ਵੀ ਇਹੋ ਦੋਸ਼ ਲਾਏ ਹਨ। ਭਾਜਪਾ ਦੇ ਰਾਸ਼ਟਰੀ ਸਕੱਤਰ ਤਰੁਣ ਚੁੱਘ ਨੇ ਕਿਹਾ ਹੈ ਕਿ - ‘ਇਨ੍ਹਾਂ ਚੋਣਾਂ `ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਉਸੇ ਤਰ੍ਹਾਂ ਜਮਹੂਰੀਅਤ ਦਾ ਘਾਣ ਕਰਨ ਦਾ ਜਤਨ ਕਰ ਰਹੇ ਹਨ, ਜਿਵੇਂ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪੰਚਾਇਤ ਚੋਣਾਂ ਵੇਲੇ ਕੀਤਾ ਸੀ। ਕਾਂਗਰਸ ਸਰਕਾਰ ਨੂੰ ਪਤਾ ਹੈ ਕਿ ਜੇ ਸਾਫ਼-ਸੁਥਰੇ ਢੰਗ ਨਾਲ ਚੋਣਾਂ ਹੋਈਆਂ, ਤਾਂ ਉਸ ਨੂੰ ਅਪਮਾਨਜਨਕ ਹਾਰ ਦਾ ਸਾਹਮਣਾ ਕਰਨਾ ਪਵੇਗਾ।`


ਉੱਧਰ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਵੀ ਕਾਂਗਰਸ `ਤੇ ਵਰ੍ਹਦਿਆਂ ਦੋਸ਼ ਲਾਇਆ ਕਿ ਸੂਬਾ ਸਰਕਾਰ ਜਿ਼ਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤ ਚੋਣਾਂ ਲੜਨ ਦਾ ਅਧਿਕਾਰ ਵੀ ਲੋਕਾਂ ਨੂੰ ਦੇਣ ਤੋਂ ਇਨਕਾਰ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ - ‘ਇਨ੍ਹਾਂ ਚੋਣਾਂ ਵਿੱਚ ਕਾਂਗਰਸ ਪੂਰੀ ਤਰ੍ਹਾਂ ਗੁੰਡਾਗਰਦੀ `ਤੇ ਉੱਤਰ ਆਈ ਹੈ।`


ਇਸ ਦੌਰਾਨ ਪੰਜਾਬ ਦੇ ਕੈਬਿਨੇਟ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਵਿਰੋਧੀ ਪਾਰਟੀਆਂ ਦੇ ਸਾਰੇ ਦੋਸ਼ਾਂ ਨੂੰ ਮੁੱਢੋਂ ਰੱਦ ਕਰਦਿਆਂ ਦਾਅਵਾ ਕੀਤਾ ਹੈ ਕਿ ਉਹ ਸਾਰੇ ਸਿਰਫ਼ ਆਪਣੀ ਨਿਰਾਸ਼ਾ ਕਾਰਨ ਅਜਿਹੇ ਦੂਸ਼ਣਬਾਜ਼ੀਆਂ ਕਰ ਰਹੇ ਹਨ। ਚੋਣਾਂ ਬਿਲਕੁਲ ਸਾਫ਼-ਸੁਥਰੇ ਢੰਗ ਨਾਲ ਹੀ ਹੋ ਰਹੀਆਂ ਹਨ।


ਪੰਜਾਬ `ਚ ਜਿ਼ਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਆਉਂਦੀ 19 ਸਤੰਬਰ ਨੂੰ ਹੋਣੀਆਂ ਹਨ ਤੇ ਵੋਟਾਂ ਦੀ ਗਿਣਤੀ ਆਉਂਦੀਾ 22 ਸਤੰਬਰ ਨੂੰ ਹੋਵੇਗੀ।

 

ਪੰਜਾਬ ਵਿਧਾਨ ਸਭਾ `ਚ ਵਿਰੋਧੀ ਧਿਰ ਦੇ ਆਗੂ ਸ੍ਰੀ ਹਰਪਾਲ ਸਿੰਘ ਚੀਮਾ ਨੇ ਆਪਣੇ ਟਵਿਟਰ ਅਕਾਊਂਟ `ਤੇ ਗੋਵਿੰਦਰ ਮਿੱਤਲ ਹੁਰਾਂ ਦਾ ਇਹ ਟਵੀਟ ਰੀ-ਟਵੀਟ ਕੀਤਾ ਹੈ:

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab opposition alleges Punjab Government