ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਪੁਲਿਸ ਹੁਣ ਨੱਪੇਗੀ ਭਗੌੜੇ ਨਸ਼ਾ-ਸਮੱਗਲਰਾਂ ਦੀ ਪੈੜ

ਪੰਜਾਬ ਪੁਲਿਸ ਹੁਣ ਨੱਪੇਗੀ ਭਗੌੜੇ ਨਸ਼ਾ-ਸਮੱਗਲਰਾਂ ਦੀ ਪੈੜ

ਪੰਜਾਬ ਪੁਲਿਸ ਨੇ ਦੇਸ਼ ਛੱਡ ਕੇ ਭਗੌੜੇ ਹੋਏ ਨਸ਼ਾ-ਸਮੱਗਲਰਾਂ ਵਿਰੁੱਧ ਤਿੱਖੀ ਮੁਹਿੰਮ ਵਿੱਢਣ ਦਾ ਫ਼ੈਸਲਾ ਲਿਆ ਹੈ। ਇਹ ਜਾਣਕਾਰੀ ਅੱਜ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਨੇ ਵਿਸ਼ੇਸ਼ ਟਾਸਕ ਫ਼ੋਰਸ (ਐੱਸਟੀਐੱਫ਼), ਖ਼ੁਫ਼ੀਆ ਵਿੰਗ ਤੇ ਜਾਂਚ ਬਿਊਰੋ ਆਫ਼ ਇਨਵੈਸਟੀਗੇਸ਼ਨ ਨਾਲ ਇੰਟੈਲੀਜੈਂਸ ਭਵਨ ਮੋਹਾਲੀ `ਚ ਹੋਈ ਇੱਕ ਉੱਚ-ਪੱਧੱਰੀ ਸਾਂਝੀ ਮੀਟਿੰਗ ਤੋਂ ਬਾਅਦ ਦਿੱਤੀ।


 ਰਾਜ ਭਰ ਵਿਚ ਨਸ਼ਿਆਂ ਖ਼ਿਲਾਫ਼ ਜ਼ਿਲ੍ਹਾ ਪੁਲੀਸ, ਇੰਟੈਲੀਜੈਂਸ ਵਿੰਗ ਅਤੇ ਐਸ.ਟੀ.ਐਫ. ਵਲੋ ਵਿੱਖੀ ਮੁਹਿੰਮ ਨੂੰ ਸਾਂਝਾ ਰੂਪ ਦੇਣ 'ਤੇ ਕੇਂਦਰਤ ਇਸ ਮੀਟਿੰਗ ਦੌਰਾਨ ਨਸ਼ਿਆਂ ਖ਼ਿਲਾਫ਼ ਕੀਤੀਆਂ ਜਾ ਰਹੀਆਂ ਕਾਰਵਾਈਆਂ ਹੋਰ ਤੇਜ਼ ਕਰਨ ਸਬੰਧੀ ਕਈ ਪ੍ਰਸਤਾਵ ਰੱਖੇ ਗਏ। ਇਸ ਗੱਲ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ ਕਿ ਜਿਨ੍ਹਾਂ ਲੋਕਾਂ ਤੋਂ ਭਾਰੀ ਮਾਤਰਾ ਵਿੱਚ ਪਹਿਲਾਂ ਹੀ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ, ਉਨ੍ਹਾਂ ਨੂੰ ਅਹਿਤੀਆਤ ਦੇ ਤੌਰ 'ਤੇ ਹਿਰਾਸਤ ਵਿੱਚ ਲੈ ਲਿਆ ਜਾਵੇ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਅਜਿਹੇ ਤਸਕਰਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ।


       ਮੀਟਿੰਗ ਵਿਚ ਨਸ਼ਾ ਤਸਕਰਾਂ ਵੱਲੋਂ ਗ਼ੈਰਕਾਨੂੰਨੀ ਢੰਗ ਨਾਲ ਬਣਾਈਆਂ ਜਾਇਦਾਦਾਂ ਜ਼ਬਤ ਕਰਨ ਦੇ ਕੇਸਾਂ ਸਬੰਧੀ ਕਾਰਵਾਈ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ ਗਿਆ। ਇਸ ਤੋਂ ਇਲਾਵਾ ਇਹ ਵੀ ਪ੍ਰਸਤਾਵ ਰੱਖਿਆ ਗਿਆ ਕਿ ਹਫ਼ਤਾਵਾਰੀ ਆਧਾਰ 'ਤੇ ਜ਼ਿਲ੍ਹਾ ਪੁਲੀਸ, ਇੰਟੈਲੀਜੈਂਸ ਵਿੰਗ ਅਤੇ ਵਿਸ਼ੇਸ਼ ਟਾਸਕ ਫੋਰਸ ਦੀਆਂ ਵੱਖ ਵੱਖ ਜ਼ਿਲ੍ਹਿਆਂ ਵਿੱਚ ਸਾਂਝੀਆਂ ਮੀਟਿੰਗਾਂ ਕੀਤੀਆਂ ਜਾਣ ਜਿਨ੍ਹਾਂ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਦਾ ਮੁਲਾਂਕਣ ਕਰਨ ਤੇ ਜਾਣਕਾਰੀ ਸਾਂਝੀ ਕਰਨ ਦੇ ਨਾਲ ਨਾਲ ਭਵਿੱਖ ਦੀ ਰਣਨੀਤੀ ਘੜੀ ਜਾ ਸਕੇ।


       ਮੀਟਿੰਗ ਦੌਰਾਨ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਗਿਆ ਕਿ ਨਸ਼ਾ ਖ਼ਿਲਾਫ਼ ਵੱਡੇ ਪੱਧਰ 'ਤੇ ਮੀਡੀਆ ਜ਼ਰੀਏ ਪ੍ਰਚਾਰ ਮੁਹਿੰਮ ਚਲਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਇਸ ਨਾਲ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੇ 'ਡੈਪੋ ਤੇ ਬਡੀ' ਪ੍ਰੋਗਰਾਮਾਂ ਨੂੰ ਵੀ ਉਤਸ਼ਾਹ ਮਿਲੇਗਾ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Police is now behind PO drug smugglers