ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਪੁਲਿਸ ਦਾ ਮੁਲਾਜ਼ਮ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਸੂਬਾ ਵਾਸੀਆਂ ਨੂੰ ਰਿ਼ਸਵਤਖੋਰੀ ਨੂੰ ਨਿਜਾਤ ਦਿਵਾਉਣ ਲਈ ਜਿਹੜੀ ਰਣਨੀਤੀ ਅਪਣਾਈ ਹੋਈ ਹੈ ਉਸ ਤੋਂ ਜਾਪਦਾ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਸੂਬੇ ਦੇ ਰਿਸ਼ਵਤਖੋਰਾਂ ਨੂੰ ਰੰਗੇ ਹੱਥੀ ਫੜ੍ਹਨ ਚ ਜੰਗੀ ਪੱਧਰ ’ਤੇ ਜੁਟਿਆ ਹੋਇਆ ਹੈ। ਇਸ ਲੜੀ ਨੂੰ ਅੱਗੇ ਤੋਰਦਿਆਂ ਬਿਊਰ ਨੇ ਅੱਜ ਥਾਣਾ ਸਿਟੀ-2 ਜਿਲਾ ਬਰਨਾਲਾ ਵਿਖੇ ਤਾਇਨਾਤ .ਐਸ.ਆਈ. ਸੁਰਿੰਦਰਪਾਲ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ .ਐਸ.ਆਈ ਨੂੰ ਸ਼ਿਕਾਇਤਕਰਤਾ ਜਸਵੀਰ ਕੌਰ ਵਾਸੀ ਢਿਲੋ ਨਗਰ, ਜਿਲਾ ਬਰਨਾਲਾ ਦੀ ਸ਼ਿਕਾਇਤ 'ਤੇ ਫ਼ੜਿਆ ਹੈ

 

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ .ਐਸ.ਆਈ ਵਲੋ ਉਸ ਨੂੰ ਇਕ ਕੇਸ ਵਿਚ ਅਦਾਲਤ ਵਿਚੋ ਜਮਾਨਤ ਦਿਵਾਉਣ ਵਿਚ ਮਦਦ ਕਰਨ ਬਦਲੇ ਇਕ ਲੱਖ ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 50,000 ਵਿਚ ਤੈਅ ਹੋਇਆ ਹੈ

 

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ .ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ

 

ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab police officer arrested for allegedly taking bribe