ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਾਰਵਾਈ ਕਰਨ ਬਦਲੇ SI ਮੰਗ ਰਿਹਾ ਸੀ ਲੱਖ ਰੁਪਏ ਰਿਸ਼ਵਤ, ਇੰਝ ਹੋਇਆ ਗ੍ਰਿਫਤਾਰ

ਫਾਜਿਲਕਾ ਦੇ ਥਾਣਾ ਅਮੀਰ ਖਾਸ ਵਿਖੇ ਤਾਇਨਾਤ ਸਬ ਇੰਸਪੈਕਟਰ ਗੁਰਿੰਦਰ ਸਿੰਘ ਨੂੰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 23,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਿੱਤੀ।

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਬੁਲਾਰੇ ਤੋਂ ਮਿਲੀ ਜਾਣਕਾਰੀ ਮੁਤਾਬਕ ਸਬ ਇੰਸਪੈਕਟਰ ਗੁਰਿੰਦਰ ਸਿੰਘ ਨੂੰ ਸ਼ਿਕਾਇਕਕਰਤਾ ਕਰਨੈਲ ਸਿੰਘ ਵਾਸੀ ਪਿੰਡ ਸੁਖੇਰਾ ਬੋਦਲਾਂ ਜ਼ਿਲ੍ਹਾ ਫਾਜ਼ਿਲਕਾ ਦੀ ਸ਼ਿਕਾਇਤਤੇ 23,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

 

ਸ਼ਿਕਾਇਤਕਰਤਾ ਨੇ ਸ਼ਿਕਾਇਤ ਦੱਸਿਆ ਕਿ ਉਸ ਵਲੋਂ ਦਰਜ ਕਰਵਾਈ ਸ਼ਿਕਾਇਤਤੇ ਕਾਰਵਾਈ ਕਰਨ ਬਦਲੇ ਉਕਤ ਸਬ ਇੰਸਪੈਕਟਰ ਵਲੋਂ ਇਕ ਲੱਖ ਰੁਪਏ ਦੀ ਮੰਗ ਕੀਤੀ ਗਈ ਹੈ ਤੇ ਰਿਸ਼ਵਤ ਦੇ ਪੈਸੇ ਦੋ ਕਿਸ਼ਤਾਂ ਦੇਣੇ ਤੈਅ ਹੋਏ ਹਨ।

 

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਵਲੋਂ ਪਹਿਲਾਂ ਹੀ 27,000 ਰੁਪਏ ਪਹਿਲੀ ਕਿਸ਼ਤ ਵਜੋਂ ਅਦਾ ਕੀਤੇ ਜਾ ਚੁੱਕੇ ਹਨਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਬ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਦੂਜੀ ਕਿਸ਼ਤ ਦੇ 23,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ

 

ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਉਕਤ ਦੋਸ਼ੀ ਵਿਰੁੱਧ ਫਿਰੋਜਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:punjab police SI was demanding a bribe of Rs 1 lakh for action