ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਿਸ਼ੇਸ਼ ਸਾਫ਼ਟਵੇਅਰ ਰਾਹੀਂ ਸੂਬੇ ਭਰ ਦੇ ਪ੍ਰਦੂਸ਼ਣ ਚੈੱਕ ਸੈਂਟਰ ਹੋਣਗੇ ਇੰਟਰਲਿੰਕ

ਸੂਬੇ ਭਰ ਦੇ ਪ੍ਰਦੂਸ਼ਣ ਚੈੱਕ ਸੈਂਟਰ ਹੋਣਗੇ ਇੰਟਰਲਿੰਕ

• ਸ਼ਹਿਰੀ ਖੇਤਰਾਂ 'ਚ ਪ੍ਰਦੂਸ਼ਣ ਘਟਾਉਣ ਲਈ ਕਾਰ ਪੂਲਿੰਗ ਨੂੰ ਕੀਤਾ ਜਾ ਰਿਹਾ ਹੈ ਉਤਸ਼ਾਹਿਤ


             ਮਿਸ਼ਨ ਤੰਦਰੁਸਤ ਪੰਜਾਬ ਦੀ ਸਫ਼ਲਤਾ  ਲਈ ਟਰਾਂਸਪੋਰਟ ਵਿਭਾਗ ਵੱਲੋਂ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਵਿਭਾਗ ਵੱਲੋਂ ਸੂਬੇ ਭਰ ਵਿੱਚ ਹੁਣ ਤੱਕ 599 ਪ੍ਰਦੂਸ਼ਣ ਚੈਕ ਸੈਂਟਰਾਂ ਨੂੰ ਅਧਿਕਾਰਿਤ ਕੀਤਾ ਗਿਆ ਹੈ। ਇਨ•ਾਂ ਪ੍ਰਦੂਸ਼ਣ ਚੈੱਕ ਸੈਂਟਰਾਂ ਵੱਲੋਂ ਕੇਂਦਰੀ ਮੋਟਰ ਗੱਡੀ ਨਿਯਮਾਂਵਲੀ ਦੇ ਨਿਯਮ 115 ਅਧੀਨ ਗੱਡੀਆਂ ਦਾ ਪ੍ਰਦੂਸ਼ਣ ਪੱਧਰ ਜਾਂਚਿਆ ਜਾਂਦਾ ਹੈ ਅਤੇ ਗੱਡੀਆਂ ਵੱਲੋਂ ਛੱਡਿਆ ਜਾ ਰਿਹਾ ਧੂੰਆਂ ਨਿਯੰਤਰਣ ਰੂਪ ਵਿੱਚ ਹੋਣ ਦਾ ਸਰਟੀਫਿਕੇਟ ਨਿਯਮਾਂ ਅਧੀਨ ਜਾਰੀ ਕੀਤਾ ਜਾਂਦਾ ਹੈ। ਇਹ ਜਾਣਕਾਰੀ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। 
        ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਟਰਾਂਸਪੋਰਟ ਵਿਭਾਗ ਦੇ ਇੰਨਫੋਰਸਮੈਂਟ ਅਧਿਕਾਰੀਆਂ ਵੱਲੋਂ ਸਮੇਂ-ਸਮੇਂ ਟਰੈਫਿਕ ਚੈਕਿੰਗ ਦੌਰਾਨ ਗੱਡੀਆਂ ਦੇ ਪ੍ਰਦੂਸ਼ਣ ਅੰਡਰ ਕੰਟਰੋਲ ਸਰਟੀਫਿਕੇਟ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਜਿੰਨ•ਾਂ ਗੱਡੀਆਂ ਪਾਸ ਅਜਿਹਾ ਲੋੜੀਂਦਾ ਸਰਟੀਫਿਕੇਟ ਨਹੀਂ ਹੁੰਦਾ ਉਨ•ਾਂ ਗੱਡੀਆਂ ਦਾ ਮੋਟਰ ਗੱਡੀ ਐਕਟ/ਨਿਯਮਾਂ ਅਧੀਨ ਚਲਾਨ ਕੀਤਾ ਜਾਂਦਾ ਹੈ। 
         ਉਨ•ਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਵੱਲੋਂ ਪ੍ਰਦੂਸ਼ਣ ਚੈਕ ਸੈਂਟਰਾਂ ਦੇ ਪੂਰੀ ਤਰ•ਾਂ ਨਿਯਮਾਂ ਅਧੀਨ ਕੰਮ ਕਰਨ ਸਬੰਧੀ ਸਮੇਂ-ਸਮੇਂ ਸਿਰ ਜਾਂਚ ਕੀਤੀ ਜਾਂਦੀ ਹੈ ਅਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਤਰੀ ਅਧਿਕਾਰੀਆਂ ਵੱਲੋਂ ਆਪਦੇ ਅਧਿਕਾਰ ਖੇਤਰ ਵਿੱਚ ਵਿਸ਼ੇਸ਼ ਤੌਰ 'ਤੇ ਮੁਫ਼ਤ ਪ੍ਰਦੂਸ਼ਣ ਚੈਕ ਸੈਂਟਰ ਲਗਾਏ ਗਏ ਜਿਸ ਤਹਿਤ ਉਨ•ਾਂ ਵੱਲੋਂ ਲੱਗਭਗ 3006 ਪ੍ਰਦੂਸ਼ਨ ਅੰਡਰ ਕੰਟਰੋਲ ਸਰਟੀਫਿਕੇਟ ਵੰਡੇ ਗਏ। ਸ਼ਹਿਰੀ ਖੇਤਰਾਂ ਵਿੱਚ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਕਾਰ ਪੂਲਿੰਗ ਨੂੰ ਉਤਸ਼ਹਿਤ ਕਰਨ  ਅਤੇ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। 
          ਟਰਾਂਸਪੋਰਟ ਮੰਤਰੀ ਨੇ ਹੋਰ ਵੇਰਵੇ ਦਿੰਦੇ ਦੱਸਿਆ ਕਿ ਇਸ ਤੋਂ ਇਲਾਵਾ ਟਰਾਂਸਪੋਰਟ ਵਿਭਾਗ ਵੱਲੋਂ ਇੱਕ ਸਾਫਟਵੇਅਰ ਤਿਆਰ ਕਰਵਾਇਆ ਜਾ ਰਿਹਾ ਹੈ ਜਿਸ ਤਹਿਤ ਪੰਜਾਬ ਰਾਜ ਦੇ ਸਾਰੇ ਪ੍ਰਦੂਸ਼ਣ ਚੈਕ ਸੈਂਟਰ ਇੰਟਰ-ਲਿੰਕ ਹੋ ਜਾਣਗੇ। ਇਸ ਦੇ ਨਾਲ ਪ੍ਰਦੂਸ਼ਣ ਚੈਕ ਸੈਂਟਰਾਂ ਵੱਲੋਂ ਜਾਰੀ ਕੀਤੇ ਜਾ ਰਹੇ ਪ੍ਰਦੂਸ਼ਣ ਅੰਡਰ ਕੰਟਰੋਲ ਸਰਟੀਫਿਕੇਟ ਵਿੱਚ ਵਧੇਰੇ ਪਾਰਦਰਸ਼ਤਾ ਆਵੇਗੀ।  ਉਨ•ਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਪ੍ਰੋਗਰਾਮ ਦੀ ਸਫ਼ਲਤਾ ਲਈ ਚੁੱਕੇ ਜਾ ਰਹੇ ਕਦਮ ਸਹਾਈ ਸਿੱਧ ਹੋਣਗੇ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab pollution check centres will be interlinked