ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ 10 ਅਕਤੂਬਰ ਤਕ ਹੋਈ ਝੋਨੇ ਦੀ ਇੰਨੀ ਖ਼ਰੀਦ

ਸਾਉਣੀ ਮਾਰਕਟਿੰਗ ਸੀਜ਼ਨ 2019-20 ਦੌਰਾਨ ਹੋਈ ਝੋਨੇ ਦੀ ਖਰੀਦ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿੱਚ 10 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 5.14 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।


ਉਹਨਾਂ ਦੱਸਿਆ ਕਿ ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 483364 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 31413 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।

 

ਪਨਗ੍ਰੇਨ ਵੱਲੋਂ 196115 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 132026 ਟਨ ਅਤੇ ਪਨਸਪ ਵੱਲੋਂ 78220 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 66603 ਮੀਟ੍ਰਿਕ ਟਨ ਅਤੇ ਐਫ.ਸੀ.ਆਈ. ਵਲੋਂ 10400 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab procures enough paddy till October 10