ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਕੋਰੋਨਾ ਦੀ ਸਟੇਜ਼-2 'ਤੇ ਪਹੁੰਚਿਆ : ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦੁਪਹਿਰ 1 ਵਜੇ ਆਨਲਾਈਨ ਹੋ ਕੇ ਵੱਖ-ਵੱਖ ਲੋਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਸੰਕੇਤ ਦਿੱਤੇ ਕਿ ਪੰਜਾਬ 'ਚ ਫਿਲਹਾਲ ਕਰਫ਼ਿਊ ਨੂੰ ਨਹੀਂ ਖੋਲ੍ਹਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਕੋਰੋਨਾ ਦੀ ਸਟੇਜ਼-2 'ਚ ਪਹੁੰਚ ਗਿਆ ਹੈ। ਜੇ ਕਰਫ਼ਿਊ ਖੋਲ੍ਹ ਦਿੱਤਾ ਗਿਆ ਤਾਂ ਵਾਇਰਸ ਹੋਰ ਫੈਲ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਬਾਰੇ ਫ਼ੈਸਲਾ ਮੰਤਰੀ ਮੰਡਲ ਦੀ ਬੈਠਕ 'ਚ ਲਿਆ ਜਾਵੇਗਾ।
 

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਆਖਿਆ ਹੈ ਕਿ ਲੌਕਡਾਊਨ ਦਰਮਿਆਨ ਸਿਰਫ਼ ਕਿਸਾਨਾਂ ਨੂੰ ਹੀ ਰਾਹਤ ਦਿੱਤੀ ਜਾਵੇਗੀ। ਲੌਕਡਾਊਨ ਦੌਰਾਨ ਕਿਸਾਨਾਂ ਨੂੰ ਆਪਣੀ ਜਿਣਸ ਮੰਡੀਆਂ ਤਕ ਲਿਜਾਣ ਦੀ ਛੋਟ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਸਰਕਾਰ ਨੇ ਫੈਸਲਾ ਕੀਤਾ ਹੈ ਕਿ 15 ਅਪ੍ਰੈਲ ਤੋਂ ਮੰਡੀਆਂ ਵਿਚ ਫਸਲ ਦੀ ਖਰੀਬ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਨੂੰ ਵੇਖਦੇ ਹੋਏ ਸਰਕਾਰ ਨੇ ਮੰਡੀਆਂ ਦੀ ਗਿਣਤੀ 1800 ਤੋਂ ਵਧਾ ਕੇ 3800 ਕਰ ਦਿੱਤੀ ਹੈ। ਕਣਕ ਦੀ ਖਰੀਦ-ਫਰੋਖਤ ਦਾ ਕੰਮ 31 ਮਈ ਤਕ ਪੂਰਾ ਕਰ ਲਿਆ ਜਾਵੇਗਾ।
 

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ 'ਚ ਤਬਲੀਗੀ ਜ਼ਮਾਤ ਨਾਲ ਜੁੜੇ ਕੁਲ 651 ਵਿਅਕਤੀ ਨਜ਼ਾਮੂਦੀਨ ਤੋਂ ਆਏ ਹਨ, ਜਿਨ੍ਹਾਂ ਵਿੱਚੋਂ ਹੁਣ ਤਕ 27 ਮਾਮਲੇ ਪਾਜ਼ੀਟਿਵ ਪਾਏ ਗਏ ਹਨ ਅਤੇ 15 ਅਜੇ ਤਕ ਲਾਪਤਾ ਹਨ। ਕੈਪਟਨ ਮੁਤਾਬਕ ਪੰਜਾਬ ਸਰਕਾਰ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕ ਰਹੀ ਹੈ, ਜਿਸ ਦੇ ਚੱਲਦੇ ਪੰਜਾਬ ਵਿਚ ਹੁਣ ਤਕ 2737 ਟੈਸਟ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 132 ਮਾਮਲੇ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਜਦਕਿ ਪੰਜਾਬ 'ਚ ਹੁਣ ਤਕ 11 ਮੌਤਾਂ ਹੋ ਚੁੱਕੀਆਂ ਹਨ। 18 ਮਰੀਜ਼ਾਂ ਦੇ ਠੀਕ ਹੋਣ ਤੋਂ ਬਾਅਦ ਛੁੱਟੀ ਮਿਲ ਗਈ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਸਿਰਫ਼ ਇੱਕ ਮਰੀਜ਼ ਵੈਂਟੀਲੇਟਰ 'ਤੇ ਹੈ। ਨਵਾਂਸ਼ਹਿਰ, ਮੋਹਾਲੀ ਅਤੇ ਜਲੰਧਰ 'ਚ ਕੋਰੋਨਾ ਵਾਇਰਸ ਦੇ ਜ਼ਿਆਦਾ ਮਾਮਲੇ ਸਾਹਮਣੇ ਆ ਰਹੇ ਹਨ। 
 

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਦੱਸਿਆ ਕਿ ਕੋਰੋਨਾ ਵਾਇਰਸ ਜੁਲਾਈ-ਅਗੱਸਤ ਮਹੀਨੇ 'ਚ ਸ਼ਿਖਰ 'ਤੇ ਹੋਵੇਗਾ। ਅਕਤੂਬਰ ਤਕ ਹਾਲਾਤ ਠੀਕ ਹੋਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬਿਆਂ ਨੂੰ ਜਾਰੀ ਕੀਤੀ ਗਈ 15 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਕਾਫੀ ਨਹੀਂ ਹੈ। ਕੈਪਟਨ ਮੁਤਾਬਕ ਮੌਜੂਦਾ ਸੰਕਟ ਗੰਭੀਰ ਹੈ। ਲਿਹਾਜ਼ਾ ਕੇਂਦਰ ਨੂੰ ਸੂਬਿਆਂ ਲਈ ਹੋਰ ਫੰਡ ਜਾਰੀ ਕਰਨਾ ਚਾਹੀਦਾ ਹੈ।
 

ਕੈਪਟਨ ਨੇ ਦੱਸਿਆ ਕਿ ਜਦੋਂ ਤੋਂ ਕੋਰੋਨਾ ਵਾਇਰਸ ਸ਼ੁਰੂ ਹੋਇਆ ਹੈ, ਉਦੋਂ ਤੋਂ ਪੰਜਾਬ 'ਚ 1 ਲੱਖ 30 ਹਜ਼ਾਰ ਲੋਕ ਵਿਦੇਸ਼ਾਂ ਤੋਂ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਮੇਤ ਪੂਰੇ ਦੇਸ਼ 'ਚ ਕੋਰੋਨਾ ਵਾਇਰਸ ਦੀ ਟੈਸਟਿੰਗ ਕਾਫ਼ੀ ਹੌਲੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ 25 ਹਜ਼ਾਰ ਕਿੱਟਾਂ ਹੋਰ ਮੰਗਵਾਈਆਂ ਹਨ, ਲਿਹਾਜ਼ਾ ਜਾਂਚ 'ਚ ਤੇਜ਼ੀ ਲਿਆਂਦੀ ਜਾਵੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab reaches at Corona Stage 2 Captain Amarinder Singh