ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੁਰੂ ਮਹਿਲ ਦੀ ਮੁੜ ਉਸਾਰੀ ਲਈ ਪੰਜਾਬ ਤਿਆਰ, ਮੋਦੀ ਕਰਨ ਪਾਕਿ ਨਾਲ ਗੱਲ: ਕੈਪਟਨ

ਪਾਕਿਸਤਾਨ ਦੇ ਨਾਰੋਵਾਲ ਵਿਖੇ ਸਦੀਆਂ ਪੁਰਾਣੇ ਗੁਰੂ ਨਾਨਕ ਮਹਿਲ ਨੂੰ ਢਾਹੁਣ ਦੀ ਜਾਂਚ ਕਰਵਾਉਣ ਵਾਸਤੇ ਪਾਕਿਸਤਾਨ ਸਰਕਾਰ 'ਤੇ ਦਬਾਅ ਪਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਮੁੱਖ ਮੰਤਰੀ ਨੇ ਅਪੀਲ ਕਰਦਿਆਂ ਕਿਹਾ ਕਿ ਜੇ ਭਾਰਤ ਸਰਕਾਰ ਪਾਕਿਸਤਾਨ ਸਰਕਾਰ ਤੋਂ ਇਜਾਜ਼ਤ ਲੈ ਦੇਵੇ ਤਾਂ ਪੰਜਾਬ ਸਰਕਾਰ ਇਸ ਇਤਿਹਾਸਕ ਇਮਾਰਤ ਦਾ ਮੁੜ ਨਿਰਮਾਣ ਕਰਨ ਲਈ ਤਿਆਰ ਹੈ।

 

ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਨੂੰ ਲਿਖੇ ਇੱਕ ਪੱਤਰ ਬੇਨਤੀ ਕੀਤੀ ਹੈ ਕਿ ਪਾਕਿਸਤਾਨ ਦੇ ਪੰਜਾਬ ਵਿੱਚ ਸਿੱਖ ਵਿਰਾਸਤੀ ਜਾਇਦਾਦ ਨੂੰ ਢਾਹੁਣ ਵੱਲ ਮੋਦੀ ਖਾਸ ਤੌਰ ਤੇ ਧਿਆਨ ਦੇਣ ਤੇ ਉਹ ਇਸ ਜਾਇਦਾਦ ਨੂੰ ਢਾਹੁਣ ਸਬੰਧੀ ਜਾਂਚ ਕਰਵਾਉਣ ਦਾ ਮਾਮਲਾ ਪਾਕਿਸਤਾਨ ਸਰਕਾਰ ਕੋਲ ਚੁੱਕਣ ਦੇ ਨਾਲ ਹੀ ਇਸ ਕਾਰੇ ਨਾਲ ਸਬੰਧਤ ਸਾਰੇ ਦੋਸ਼ੀਆਂ ਨੂੰ ਸਜ਼ਾ ਦੁਆਉਣ।

 

ਗੁਰੂ ਮਹਿਲ ਦੀ ਮੁੜ ਉਸਾਰੀ ਲਈ ਪੰਜਾਬ ਤਿਆਰ, ਮੋਦੀ ਕਰਨ ਪਾਕਿ ਨਾਲ ਗੱਲਵਿਗਿਆਨਕ ਢੰਗ ਨਾਲ ਸਾਂਭ ਸੰਭਾਲ ਅਤੇ ਬਹਾਲੀ ਦੇ ਰਾਹੀਂ ਇਸ ਇਮਾਰਤ ਦੀ ਮੁੜ ਸਥਾਪਤੀ ਲਈ ਤੁਰੰਤ ਕਦਮ ਚੁੱਕਣ ਦੀ ਗੱਲ ਆਖਦੇ ਹੋਏ ਮੁੱਖ ਮੰਤਰੀ ਨੇ ਸਿੱਖ ਵਿਰਾਸਤ ਨਾਲ ਸਬੰਧਤ ਸਾਰੀਆਂ ਸਮਾਰਕਾਂ ਦੀ ਸੰਭਾਲ ਲਈ ਪਾਕਿਸਤਾਨ ਸਰਕਾਰ 'ਤੇ ਜ਼ੋਰ ਪਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਅਜਿਹੀਆਂ ਇਮਾਰਤਾਂ ਨੂੰ ਸੰਸਥਾਈ ਤਰੀਕੇ ਨਾਲ ਸੰਭਾਲਣ ਲਈ ਕਿਹਾ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਣ।
 

ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਨੂੰ ਚਿੱਠੀ ਚ ਲਿਖਿਆ ਹੈ ਕੁਝ ਮੀਡੀਆ ਰਿਪੋਰਟਾਂ ਅਨੁਸਾਰ ਇਹ ਇਮਾਰਤ ਤਕਰੀਬਨ ਚਾਰ ਸਦੀਆਂ ਪੁਰਾਣੀ ਹੈ ਤੇ ਇਥੇ ਵੱਡੀ ਗਿਣਤੀ ਸਿੱਖ ਸ਼ਰਧਾਲੂ ਜਾਂਦੇ ਰਹੇ ਹਨ। ਇਸ ਇਮਾਰਤ ਨੂੰ ਹੁਣ ਲਾਲਚੀਆਂ ਨੇ ਢਾਹ ਦਿੱਤਾ ਹੈ। ਇਸ ਘਟਨਾ ਦੀ ਤਿੱਖੀ ਆਲੋਚਨਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਇਸ ਨਾਲ ਦੁਨੀਆ ਭਰ ਵਿੱਚ ਵਸਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਢਾਹ ਲੱਗੀ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਇਹ ਘਟਨਾ ਨੇ ਸੂਬੇ ਨੂੰ ਬਹੁਤ ਜ਼ਿਆਦਾ ਪੀੜਾ ਪਹੁੰਚਾਈ ਹੈ ਅਤੇ ਇਹ ਉਸ ਸਮੇਂ ਵਾਪਰੀ ਹੈ ਜਦੋਂ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾ ਰਹੇ ਹਾਂ।
 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab ready for rebuilding of Guru Mahal Modi talks with Pak