ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਵਲੋਂ ਕਲਮ ਛੋੜ ਹੜਤਾਲ ਸਮਾਪਤ

ਪੰਚਾਇਤ ਮੰਤਰੀ ਦੀ ਹਾਜ਼ਰੀ 'ਚ ਹੋਈ ਮੀਟਿੰਗ ਤੋਂ ਬਾਅਦ ਲਿਆ ਫ਼ੈਸਲਾ


ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਅੱਠ ਜ਼ਿਲ੍ਹਿਆਂ ਵਿੱਚ ਚੱਲ ਰਹੀ ਕਲਮ ਛੋੜ ਹੜਤਾਲ ਅੱਜ ਵਾਪਸ ਲੈ ਲਈ ਹੈ।

 

ਵਿਭਾਗ ਦੇ ਇੱਕ ਬੁਲਾਰੇ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਫਤਿਹਗੜ੍ਹ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਚ ਕੁਝ ਦਿਨ ਪਹਿਲਾਂ ਪੈਦਾ ਹੋਈ ਗ਼ਲਤ ਫਹਿਮੀ ਅੱਜ ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਹਾਜ਼ਰੀ ਵਿੱਚ ਦੋਹਾਂ ਧਿਰਾਂ ਦਰਮਿਆਨ ਬਹੁਤ ਹੀ ਸਦਭਾਵਨਾ ਵਾਲੇ ਮਾਹੌਲ ਵਿੱਚ ਹੋਈ ਮੀਟਿੰਗ ਵਿੱਚ ਦੂਰ ਹੋ ਗਈ। 

 

ਵਿਭਾਗ ਦੇ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਹਰ ਸਹਿਯੋਗ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਵੀ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਵਿਸ਼ਵਾਸ ਦੁਆਇਆ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਲ ਨਹੀਂ ਆਵੇਗੀ।


ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਤੁਰੰਤ ਕੰਮ ਉੱਤੇ ਪਰਤ ਆਏ ਹਨ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Rural Development and Panchayat Department officers and employees call off Pen down strike