ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਅਟਾਰੀ ਬਾਰਡਰ ’ਤੇ ਪੰਜਾਬ ਦੇ 3 ਮੰਤਰੀ ਕਰਨਗੇ ਕੌਮਾਂਤਰੀ ਨਗਰ ਕੀਰਤਨ ਦਾ ਸੁਆਗਤ

​​​​​​​ਅਟਾਰੀ ਬਾਰਡਰ ’ਤੇ ਪੰਜਾਬ ਦੇ 3 ਮੰਤਰੀ ਕਰਨਗੇ ਕੌਮਾਂਤਰੀ ਨਗਰ ਕੀਰਤਨ ਦਾ ਸੁਆਗਤ

ਦੁਨੀਆ ਦਾ ਪਹਿਲਾ ਕੌਮਾਂਤਰੀ ਨਗਰ ਕੀਰਤਨ ਅੱਜ ਦੁਪਹਿਰ ਨੂੰ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਰਵਾਨਾ ਹੋ ਕੇ ਅਟਾਰੀ ਬਾਰਡਰ ਰਾਹੀਂ ਭਾਰਤ ਪੁੱਜੇਗਾ। ਪੰਜਾਬ ਦੇ ਤਿੰਨ ਮੰਤਰੀ ਇਸ ਨਗਰ ਕੀਰਤਨ ਦਾ ਰਸਮੀ ਸੁਆਗਤ ਕਰਨਗੇ। ਇਹ ਖ਼ਬਰ ਲਿਖੇ ਜਾਣ ਤੱਕ ਇਹ ਨਗਰ ਕੀਰਤਨ ਸ੍ਰੀ ਨਨਕਾਣਾ ਸਾਹਿਬ ਤੋਂ ਰਵਾਨਾ ਹੋ ਗਿਆ ਸੀ ਤੇ ਇਸ ਦੇ ਬਾਅਦ ਦੁਪਹਿਰ ਭਾਰਤ ਦੇ ਅਟਾਰੀ ਬਾਰਡਰ ਉੱਤੇ ਪੁੱਜਣ ਦੀ ਆਸ ਹੈ।

 

 

ਨਨਕਾਣਾ ਸਾਹਿਬ ਤੋਂ ਰਵਾਨਾ ਹੋਏ ਨਗਰ ਕੀਰਤਨ ਨਾਲ ਫ਼ੌਜ ਤੇ ਹੋਰ ਸੁਰੱਖਿਆ ਬਲਾਂ ਦੇ ਵਾਹਨ ਵੀ ਨਾਲੋ–ਨਾਲ ਚੱਲ ਰਹੇ ਹਨ।

 

 

ਪੰਜਾਬ ਦੇ ਤਿੰਨ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਓਪੀ ਸੋਨੀ ਤੇ ਚਰਨਜੀਤ ਸਿੰਘ ਚੰਨੀ ਅਟਾਰੀ–ਵਾਹਗਾ ਬਾਰਡਰ ਉੱਤੇ ਇਸ ਕੌਮਾਂਤਰੀ ਨਗਰ ਕੀਰਤਨ ਦਾ ਸੁਆਗਤ ਕਰਨਗੇ।

​​​​​​​ਅਟਾਰੀ ਬਾਰਡਰ ’ਤੇ ਪੰਜਾਬ ਦੇ 3 ਮੰਤਰੀ ਕਰਨਗੇ ਕੌਮਾਂਤਰੀ ਨਗਰ ਕੀਰਤਨ ਦਾ ਸੁਆਗਤ

 

ਇੱਥੇ ਵਰਨਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਦਾ ਸੱਦਾ ਭੇਜਿਆ ਸੀ ਪਰ ਅਧਿਕਾਰੀਆਂ ਨੇ ਅੱਜ ਦੱਸਿਆ ਕਿ ਉਹ ਪੁੱਜ ਨਹੀਂ ਰਹੇ।

 

 

ਇਸ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੱਲ੍ਹ ਪਹਿਲੀ ਅਗਸਤ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਣ ਵਾਲੇ ਨਗਰ ਕੀਰਤਨ ਵਿਚ ਸ਼ਾਮਲ ਹੋਣ ਲਈ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਰਵਾਨਾ ਹੋਇਆ ਸੀ।

​​​​​​​ਅਟਾਰੀ ਬਾਰਡਰ ’ਤੇ ਪੰਜਾਬ ਦੇ 3 ਮੰਤਰੀ ਕਰਨਗੇ ਕੌਮਾਂਤਰੀ ਨਗਰ ਕੀਰਤਨ ਦਾ ਸੁਆਗਤ

 

ਲਗਭਗ ਪੰਜ ਸੌ ਸਿੱਖ ਸ਼ਰਧਾਲੂਆਂ ਦਾ ਜਥਾ ਬਾਅਦ ਦੁਪਹਿਰ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਪੁੱਜ ਗਿਆ ਸੀ। ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸਿੱਖ ਸ਼ਰਧਾਲੂਆਂ ਦਾ ਸ੍ਰੀ ਨਨਕਾਣਾ ਸਾਹਿਬ ਦੇ ਡਿਪਟੀ ਕਮਿਸ਼ਨਰ ਰਾਜਾ ਮਨਸੂਰ ਅਹਿਮਦ ਸਮੇਤ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਸੀ।

 

 

ਇਸ ਤੋਂ ਪਹਿਲਾਂ ਅਟਾਰੀ ਸਰਹੱਦ ਤੋਂ ਪਾਕਿਸਤਾਨ ਪੈਂਦੇ ਵਾਹਗਾ ਵਿਖੇ ਪਹੁੰਚਣਤੇ ਭਾਈ ਲੌਂਗੋਵਾਲ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ, . ਮਨਜਿੰਦਰ ਸਿੰਘ ਸਿਰਸਾ, ਬਾਬਾ ਬਲਬੀਰ ਸਿੰਘ ਨਿਹੰਗ ਮੁਖੀ, ਸੀਨੀਅਰ ਆਗੂ . ਦਰਬਾਰਾ ਸਿੰਘ ਗੁਰੂ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦਾ ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ . ਸਤਵੰਤ ਸਿੰਘ, ਜਨਰਲ ਸਕੱਤਰ . ਅਮੀਰ ਸਿੰਘ ਅਤੇ ਹੋਰ ਕਮੇਟੀ ਮੈਂਬਰਾਂ ਨੇ ਜੀ-ਆਇਆਂ ਆਖਦਿਆਂ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ।

 

 

ਸ੍ਰੀ ਨਨਕਾਣਾ ਸਾਹਿਬ ਵਿਖੇ ਵੀ ਸੰਗਤਾਂ ਦੇ ਸਵਾਗਤ ਲਈ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਇਸੇ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਿੰਘ ਸਾਹਿਬਾਨ ਅਤੇ ਸੰਗਤਾਂ ਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਥੇ ਸੰਗਤ ਦੀ ਆਮਦਤੇ ਸਥਾਨਕ ਸਿੱਖ ਸੰਗਤ ਵੱਲੋਂ ਗੁਰਦੁਆਰੇ ਵਿਚ ਠੰਡੇ ਮਿੱਠੇ ਜਲ ਦੀ ਛਬੀਲ ਲਾਈ ਹੋਈ ਸੀ।

 

 

ਸ੍ਰੀ ਨਨਕਾਣਾ ਸਾਹਿਬ ਵਿਖੇ ਗੱਲਬਾਤ ਕਰਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਇਹ ਇਕ ਇਤਿਹਾਸਕ ਮੌਕਾ ਹੈ, ਜਦੋਂ ਵੱਖ-ਵੱਖ ਸਿੱਖ ਸੰਸਥਾਵਾਂ, ਸਭਾ-ਸੁਸਾਇਟੀਆਂ ਅਤੇ ਸੰਪ੍ਰਦਾਵਾਂ ਦੇ ਨੁਮਾਇੰਦੇ ਸੰਗਤਾਂ ਸਮੇਤ ਸੰਯੁਕਤ ਰੂਪ ਵਿਚ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਵਿਚ ਸ਼ਾਮਲ ਹੋਣ ਲਈ ਪੁੱਜੇ ਹਨ।

 

 

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਜਾਇਆ ਜਾਣ ਵਾਲਾ ਨਗਰ ਕੀਰਤਨ ਅਟਾਰੀ ਸਰਹੱਦ ਰਾਹੀਂ ਭਾਰਤ ਦਾਖ਼ਲ ਹੋਣ ਮਗਰੋਂ ਪੰਜ ਤਖ਼ਤਾਂ ਦੀ ਯਾਤਰਾ ਕਰਦਿਆਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸੰਪੰਨ ਹੋਵੇਗਾ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab s 3 ministers will welcome International Nagar Kirtan on Attari Border