ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦੇ ਮਿਆਰੀ ਬੀਜ ਮੁਫ਼ਤ ਮਿਲਣਗੇ

ਪੰਜਾਬ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦੇ ਮਿਆਰੀ ਬੀਜ ਮੁਫ਼ਤ ਮਿਲਣਗੇ

            ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਵਧੀਕ ਮੁੱਖ ਸਕੱਤਰ (ਵਿਕਾਸ) ਸ੍ਰੀ ਵਿਸ਼ਵਜੀਤ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਗਾਮੀ ਹਾੜ੍ਹੀ ਦੇ ਸੀਜ਼ਨ ਲਈ ਕਿਸਾਨਾਂ ਨੂੰ ਉਚ ਕੁਆਲਟੀ ਕਣਕ ਦਾ ਬੀਜ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ।

 

 

            ਵਧੀਕ ਮੁੱਖ ਸਕੱਤਰ ਜਿਨਾਂ ਵਲੋਂ ਅੱਜ ਜਲੰਧਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ ਨੇ ਕਿਹਾ ਕਿ ਇਸ ਦਾ ਮੁੱਖ ਉਦੇਸ਼ ਇਸ ਔਖੀ ਘੜੀ ਵਿੱਚ ਕਿਸਾਨਾਂ ਨੂੰ ਵੱਧ ਤੋਂ ਵੱਧ ਮਦਦ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਣਕ ਦੀਆਂ ਵੱਖ-ਵੱਖ ਕਿਸਮਾਂ ਦੀ ਉਚ ਕੁਆਲਟੀ ਦਾ ਬੀਜ ਮੁਹੱਈਆ ਕਰਵਾਇਆ ਜਾਵੇਗਾ ਕਿਉਂਕਿ ਹੜ੍ਹਾਂ ਦੇ ਪਾਣੀ ਨੇ ਖਾਧ ਉਤਪਾਦਕਾਂ ਦੀਆਂ ਫ਼ਸਲਾਂ ਦੇ ਨਾਲ-ਨਾਲ ਬੀਜਾਂ ਨੂੰ ਵੀ ਤਬਾਹ ਕਰ ਦਿੱਤਾ ਹੈ। ਸ੍ਰੀ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਪ੍ਰਤੀ ਪੂਰੀ ਤਰ੍ਹਾਂ ਸੰਜੀਦਾ ਹੈ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

 

 

            ਸ੍ਰੀ ਖੰਨਾ ਨੇ ਕਿਹਾ ਕਿ ਗਿਰਦਾਵਰੀ ਤੋਂ ਬਾਅਦ ਕਿਸਾਨਾ ਨੂੰ ਕਣਕ ਦੀ ਉਚ ਕੁਆਲਟੀ ਦਾ ਬੀਜ ਮੁਹੱਈਆ ਕਰਵਾਇਆ ਜਾਵੇਗਾ ਅਤੇ ਇਸ ਲਈ ਕਿਸਾਨਾਂ ਨੂੰ ਕਿਸੇ ਵੀ ਬੇਨਤੀ ਪੱਤਰ ਦੇਣ ਦੀ ਲੋੜ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਯਕੀਨੀ ਬਣਾਉਣ ਲਈ ਖੇਤੀਬਾੜੀ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਸ੍ਰੀ ਖੰਨਾ ਨੇ ਕਿਹਾ ਕਿ ਉਹ ਖੁਦ ਸਮੁੱਚੀ ਪ੍ਰਕਿਰਿਆ ਦੀ ਨਜ਼ਰਸਾਨੀ ਕਰਨਗੇ ਤਾਂ ਜੋ ਕਿਸਾਨਾਂ ਨੂੰ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

 

 

            ਵਧੀਕ ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਖੇਤੀਬਾੜੀ ਵਿਭਾਗ ਨੂੰ ਕਿਸਾਨਾਂ ਦੇ ਪਸ਼ੂਆਂ ਲਈ ਚਾਰੇ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹੜ੍ਹਾਂ ਦੇ ਪਾਣੀ ਨਾਲ ਪਿੰਡਾਂ ਵਿੱਚ ਨੁਕਸਾਨੇ ਗਏ ਬੁਨਿਆਦੀ ਢਾਂਚੇ ਦੀ ਮੁਰੰਮਤ ਲਈ ਵੀ ਹਰ ਤਰਾਂ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਕਿਸਾਨਾਂ ਅਤੇ ਲੋਕਾਂ ਨੂੰ ਬਾਹਰ ਕੱਢਣ ਲਈ ਹਰ ਉਪਰਾਲਾ ਕੀਤਾ ਜਾਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab s flood affected farmers shall get standardized seeds free