ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ ਸਾਬਕਾ ਮੰਤਰੀ ਜਸਬੀਰ ਸਿੰਘ ਦਾ ਦੇਹਾਂਤ

ਪੰਜਾਬ ਦੇ ਸਾਬਕਾ ਮੰਤਰੀ ਜਸਬੀਰ ਸਿੰਘ ਦਾ ਦੇਹਾਂਤ

ਪੰਜਾਬ ਦੇ ਸਾਬਕਾ ਮੰਤਰੀ ਸ੍ਰੀ ਜਸਬੀਰ ਸਿੰਘ ਦਾ ਕੱਲ੍ਹ ਦੇਰ ਰਾਤੀਂ ਇੱਥੇ ਦੇਹਾਂਤ ਹੋ ਗਿਆ। ਉਹ 78 ਸਾਲਾਂ ਦੇ ਸਨ। ਉਨ੍ਹਾਂ ਦਾ ਦੇਹਾਂਤ ਦਿਲ ਦਾ ਦੌਰਾ ਪੈਣ ਕਾਰਨ ਹੋਇਆ। ਉਹ ਆਪਣੇ ਪਿੱਛੇ ਆਪਣੀ ਪਤਨੀ, ਦੋ ਧੀਆਂ ਤੇ ਇੱਕ ਪੁੱਤਰ ਛੱਡ ਗਏ ਹਨ।

 

 

ਸ੍ਰੀ ਜਸਬੀਰ ਸਿੰਘ ਦੇ ਕੁਝ ਰਿਸ਼ਤੇਦਾਰਾਂ ਮੁਤਾਬਕ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਅੱਜ ਹੀ ਕੀਤਾ ਜਾਵੇਗਾ ਪਰ ਹਾਲੇ ਇਸ ਦੀ ਪੱਕੀ ਪੁਸ਼ਟੀ ਨਹੀਂ ਹੋ ਸਕੀ।

 

 

ਸ੍ਰੀ ਜਸਬੀਰ ਸਿੰਘ 1992 ’ਚ ਕਾਂਗਰਸ ਦੀ ਟਿਕਟ ’ਤੇ ਵਿਧਾਇਕ ਚੁਣੇ ਗਏ ਸਨ। ਉਨ੍ਹਾਂ ਤਦ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ੍ਰੀ ਰਣਜੀਤ ਸਿੰਘ ਨੂੰ ਹਰਾਇਆ ਸੀ। ਉਨ੍ਹਾਂ ਤੋਂ ਪਹਿਲਾਂ ਸ੍ਰੀ ਰਣਜੀਤ ਸਿੰਘ ਹੀ ਸੰਗਰੂਰ ਹਲਕੇ ਤੋਂ ਵਿਧਾਇਕ ਸਨ, ਜੋ 1997 ’ਚ ਮੁੜ ਵਿਧਾਇਕ ਚੁਣੇ ਗਏ ਸਨ।

 

 

ਸ੍ਰੀ ਜਸਬੀਰ ਸਿੰਘ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਸ੍ਰੀ ਬੇਅੰਤ ਸਿੰਘ ਦੇ ਨੇੜੇ ਸਮਝਿਆ ਜਾਂਦਾ ਸੀ। ਅੱਜ–ਕੱਲ੍ਹ ਉਹ ਸਿਆਸਤ ਵਿੱਚ ਸਰਗਰਮ ਨਹੀਂ ਸਨ।

 

 

ਸ੍ਰੀ ਜਸਬੀਰ ਸਿੰਘ ਕਾਂਗਰਸ ਪਾਰਟੀ ਦੀ ਸੰਗਰੂਰ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਵੀ ਰਹੇ ਸਨ। ਇਸ ਤੋਂ ਇਲਾਵਾ ਉਹ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਤੇ ਬੁਲਾਰੇ ਵੀ ਰਹੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab s former Minister Jasbir Singh no more