ਅਗਲੀ ਕਹਾਣੀ

ਨੌਜਵਾਨ ਦੀ ਕੁੱਟਮਾਰ ਦਾ ਮਾਮਲਾ: ਪੰਜਾਬ ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਸੰਗਰੂਰ ਤੋਂ ਰਿਪੋਰਟ ਤਲਬ      

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਐਸ.ਐਸ.ਪੀ. ਸੰਗਰੂਰ ਤੋਂ ਪਿੰਡ ਚੰਗਾਲੀਵਾਲ ਵਿਖੇ ਕੁਝ ਵਿਅਕਤੀਆਂ ਵਲੋਂ ਦਲਿਤ ਨੌਜਵਾਨ ਦੀ ਕੁੱਟਮਾਰ ਅਤੇ ਪਿਸ਼ਾਬ ਪਿਆਉਣ ਦਾ ਇੱਕ ਮਾਮਲੇ ਵਿੱਚ 28 ਨਵੰਬਰ 2019 ਨੂੰ ਰਿਪੋਰਟ ਤਲਬ ਕੀਤੀ ਹੈ।

 

ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਇਹ ਮਾਮਲਾ ਅਖ਼ਬਾਰ ਵਿੱਚ ਪ੍ਰਕਾਸ਼ਤ ਖ਼ਬਰ ਰਾਹੀਂ ਕਮਿਸ਼ਨ ਦੇ ਧਿਆਨ ਵਿੱਚ ਆਇਆ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਨੇ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ।  

 

ਦੱਸਣਯੋਗ ਹੈ ਕਿ ਪਿੰਡ ਚੰਗਾਲੀਵਾਲਾ ਵਿੱਚ ਇੱਕ ਦਲਿਤ ਨੌਜਵਾਨ ਨਾਲ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨ ਅਤੇ ਪਿਸ਼ਾਬ ਪਿਲਾਉਣ ਦਾ ਮਾਮਲਾ ਸਾਹਮਣੇ ਆਇਆ ਸੀ। ਦਿਮਾਗ਼ੀ ਤੌਰ ਉੱਤੇ ਪਰੇਸ਼ਾਨ ਵਿਅਕਤੀ ਨੂੰ ਚਾਰ ਨੌਜਵਾਨਾਂ ਨੇ ਤਿੰਨ ਘੰਟੇ ਤੱਕ ਬੰਨ੍ਹ ਕੇ ਲੋਹੇ ਦੀ ਰਾਡ ਅਤੇ ਡੰਡਿਆਂ ਨਾਲ ਕੁੱਟਿਆ ਸੀ। ਇੰਨ੍ਹਾ ਹੀ ਨਹੀਂ ਬਲਕਿ ਕਥਿਤ ਦੋਸ਼ੀਆਂ ਨੇ ਪੀੜਤ ਦੀਆਂ ਲੱਤਾਂ ਦਾ ਮਾਸ ਪਲਾਸ ਨਾਲ ਵੀ ਨੋਚਿਆ ਅਤੇ ਪਾਣੀ ਮੰਗਣ ਤੇ ਉਸ ਨੂੰ ਬਾਥਰੂਮ ਵਿੱਚੋਂ ਲਿਆ ਕੇ ਪੇਸ਼ਾਬ ਪਿਲਾਇਆ ਸੀ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PUNJAB SC COMMISSION SEEKS REPORT FROM SSP SANGRUR OVER ISSUE OF SC MAN BEATEN