ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਖੇਡ ਯੂਨੀਵਰਸਿਟੀ ਦੀ ਅਕਾਦਮਿਕ ਤੇ ਕਾਰਜਕਾਰੀ ਕੌਂਸਲ ਵੱਲੋਂ ਸੰਗਠਨਾਤਮਕ ਢਾਂਚੇ ਬਾਰੇ ਚਰਚਾ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਪਟਿਆਲਾ ਦੀ ਅਕਾਦਮਿਕ ਤੇ ਐਕਟੀਵਿਟੀ ਕੌਂਸਲ ਅਤੇ ਕਾਰਜਕਾਰੀ ਕੌਂਸਲ ਦੀਆਂ ਪਹਿਲੀਆਂ ਮੀਟਿੰਗਾਂ ਅੱਜ ਇੱਥੇ ਪੰਜਾਬ ਭਵਨ ਵਿਖੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ ਜਗਬੀਰ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈਆਂ। ਇਨ੍ਹਾਂ ਮੀਟਿੰਗਾਂ ਵਿੱਚ ਦੋਵੇਂ ਸਰਕਾਰੀ ਤੇ ਨਾਮਜ਼ਦ ਮੈਂਬਰ ਹਾਜ਼ਰ ਹੋਏ।


ਮੀਟਿੰਗਾਂ ਵਿੱਚ ਸਾਰੇ ਮੈਂਬਰਾਂ ਨੇ ਯੂਨੀਵਰਸਿਟੀ ਦੀ ਸਥਾਪਤੀ ਤੋਂ ਲੈ ਕੇ ਹੁਣ ਤੱਕ ਦੀਆਂ ਅਕਾਦਮਿਕ ਤੇ ਹੋਰ ਗਤੀਵਿਧੀਆਂ ਉਤੇ ਬਾਰੀਕੀ ਨਾਲ ਵਿਚਾਰ ਕੀਤਾ ਅਤੇ ਮੈਂਬਰਾਂ ਦੇ ਸੁਝਾਵਾਂ ਨੂੰ ਨੀਤੀ ਵਿੱਚ ਸ਼ਾਮਲ ਕਰਨ ਦਾ ਫੈਸਲਾ ਕੀਤਾ ਗਿਆ। 

 

ਇਸ ਤੋਂ ਇਲਾਵਾ ਅਗਲੇ ਅਕਾਦਮਿਕ ਸੈਸ਼ਨ 2020-21 ਤੋਂ  ਨਵੇਂ ਕੋਰਸ ਸ਼ੁਰੂ ਕਰਨ, ਸਰੀਰਿਕ ਸਿੱਖਿਆ ਕਾਲਜਾਂ ਦੀ ਮਾਨਤਾ ਅਤੇ ਯੂਨੀਵਰਸਿਟੀ ਦੇ ਸੰਗਠਨਾਤਮਕ ਢਾਂਚੇ ਬਾਰੇ ਚਰਚਾ ਕੀਤੀ ਗਈ ਅਤੇ ਮੈਂਬਰਾਂ ਨੇ ਇਸ ਨੂੰ ਮਨਜ਼ੂਰੀ ਦਿੱਤੀ। ਇਸ ਦੌਰਾਨ ਕਾਰਜਕਾਰੀ ਕੌਂਸਲ ਨੇ ਯੂਨੀਵਰਸਿਟੀ ਐਕਟ ਵਿੱਚ ਦਰਸਾਏ ਦਿਸ਼ਾ ਨਿਰਦੇਸ਼ਾਂ ਮੁਤਾਬਕ ਵਿੱਤ ਕਮੇਟੀ ਲਈ ਤਿੰਨ ਮੈਂਬਰ ਨਾਮਜ਼ਦ ਕੀਤੇ।

 

ਮੀਟਿੰਗ ਵਿੱਚ ਯੂਨੀਵਰਸਿਟੀ ਰਜਿਸਟਰਾਰ ਸ੍ਰੀਮਤੀ ਸੁਰਭੀ ਮਲਿਕ ਆਈ.ਏ.ਐਸ., ਵਿੱਤ ਅਫ਼ਸਰ ਐਸ.ਪੀ.ਐਸ. ਗਰੋਵਰ ਤੋਂ ਇਲਾਵਾ ਯੂਨੀਵਰਸਿਟੀ ਸਟਾਫ਼ ਵਿੱਚੋਂ ਸਤੀਸ਼ ਕੁਮਾਰ, ਗੁਰਤਾਰ ਸਿੰਘ, ਸ੍ਰੀਮਤੀ ਰਮਨਪ੍ਰੀਤ ਕੌਰ ਅਤੇ ਅਮਨਦੀਪ ਕੌਰ ਵੀ ਹਾਜ਼ਰ ਸਨ।

....

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PUNJAB SPORTS UNIVERSITY ACADEMIC AND EXECUTIVE COUNCIL DISCUSSES STRUCTURAL PATTERNS