ਜਾਅਲੀ ਅਨੂਸੁਚਿਤ ਜਾਤੀ ਸਰਟੀਫੀਕੇਟ ਬਣਵਾਉਣ ਵਾਲੇ ਤਿੰਨ ਦੋਸ਼ੀਆਂ ਖਿਲ਼ਾਫ਼ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਸ਼ੁੱਕਰਵਾਰ ਨੂੰ ਕਾਰਵਾਈ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਤੇਜਿੰਦਰ ਕੌਰ ਨੇ ਦਿੱਤੀ।
ਚੇਅਰਪਰਸਨ ਸ਼੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਪਟਿਆਲਾ ਦੇ ਪਿੰਡ ਆਲਮਪੁਰ ਨਿਵਾਸੀ ਬਲਵੀਰ ਸਿੰਘ ਵੱਲੋਂ ਸ਼ਿਕਾਇਤ ਕੀਤੀ ਗਈ ਸੀ ਕਿ ਪਿੰਡ ਆਲਮਪੁਰ ਦੇ ਨਿਵਾਸੀ ਸਾਹਿਬ ਸਿੰਘ, ਭਜਨ ਸਿੰਘ ਅਤੇ ਹੁਸ਼ਿਆਰ ਸਿੰਘ ਜੋ ਕਿ ਰਾਜਪੂਤ ਜਾਤੀ ਨਾਲ ਸਬੰਧਤ ਹਨ, ਵੱਲੋਂ ਗਲਤ ਤਰੀਕੇ ਨਾਲ ਅਨੂਸੁਚਿਤ ਜਾਤੀ ਸਰਟੀਫ਼ਿਕੇਟ ਬਣਵਾਏ ਗਏ ਹਨ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਜਾਂਚ ਕਰਨ ਦੇ ਹੁਕਮ ਦਿਤੇ ਗਏ ਤੇ ਜਾਂਚ ਕਰਨ ਦੌਰਾਨ ਸ਼ਿਕਾਇਤ ਨੂੰ ਸਹੀ ਪਾਇਆ।
ਉਨ੍ਹਾ ਦੱਸਿਆ ਕਿ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਤਹਿਸੀਲਦਾਰ ਪਟਿਆਲਾ ਨੂੰ ਹੁਕਮ ਦਿੱਤੇ ਹਨ ਕਿ ਉਪਰੋਕਤ ਵਿਅਕਤੀਆਂ ਦੇ ਅਨੂਸੁਚਿਤ ਜਾਤੀ ਦੇ ਬਣੇ ਹੋਏ ਸਰਟੀਫੀਕੇਟ ਰੱਦ ਕਰਕੇ ਪੁਲਿਸ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
.