ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 25,000 ਕੁਇੰਟਲ ਉੱਚ ਪੱਧਰੀ ਬੀਜ ਕਰਵਾਇਆ ਜਾਵੇਗਾ ਮੁਹੱਈਆ

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਸਟੇਟ ਸੀਡ ਕਾਰਪੋਰੇਸਨ ਆਉਣ ਵਾਲੇ ਹਾੜ੍ਹੀ ਦੇ ਮੌਸਮ ਦੌਰਾਨ ਹੜ੍ਹ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦੀ ਫਸਲ ਦੇ ਲਗਭਗ 25,000 ਕੁਇੰਟਲ ਉੱਚ ਪੱਧਰੀ ਬੀਜ ਮੁਹੱਈਆ ਕਰਵਾਏਗੀ, ਇਸ ਸਬੰਧੀ ਜਾਣਕਾਰੀ ਸੂਬਾ ਸਰਕਾਰ ਦੇ ਬੁਲਾਰੇ ਨੇ ਦਿੱਤੀ।

 

ਉਨ੍ਹਾਂ ਕਿਹਾ ਕਿ ਫਸਲਾਂ ਦੇ ਨੁਕਸਾਨ ਦੀਆਂ ਮੁੱਢਲੀਆਂ ਰਿਪੋਰਟਾਂ ਅਨੁਸਾਰ ਤਕਰੀਬਨ 25000 ਹੈਕਟੇਅਰ ਰਕਬੇ ਵਿੱਚ ਸੌ ਫੀਸਦੀ ਫਸਲ ਦਾ ਨੁਕਸਾਨ ਹੋਇਆ ਹੈ। ਅੰਦਾਜਨ ਪ੍ਰਤੀ ਹੈਕਟੇਅਰ ਰਕਬੇ ਵਿਚ ਲਗਭਗ ਇਕ ਕੁਇੰਟਲ ਬੀਜ ਦੀ ਲੋੜ ਹੁੰਦੀ ਹੈ। ਇਸ ਲਈ ਸੂਬਾ  ਸਰਕਾਰ ਨੇ ਪਨਸੀਡ ਰਾਹੀਂ 25,000 ਕੁਇੰਟਲ ਬੀਜ ਦੇਣ ਦੀ ਵਿਵਸਥਾ ਕੀਤੀ ਹੈ। ਨੁਕਸਾਨ ਦੀ ਅੰਤਮ ਰਿਪੋਰਟ ਮੁਤਾਬਕ, ਲੋੜ ਅਨੁਸਾਰ, ਹੋਰ ਬੀਜਾਂ ਦੀ ਵੰਡ ਕੀਤੀ ਜਾਵੇਗੀ।

 

ਹੜ੍ਹ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਕਣਕ ਦੀ ਫਸਲ ਦਾ ਉੱਚ ਗੁਣਵੱਤਾ ਵਾਲੇ ਬੀਜ ਜਿਸਦੀ ਕੀਮਤ ਤਕਰੀਬਨ 3000 ਰੁਪਏ ਪ੍ਰਤੀ ਕੁਇੰਟਲ ਦੇ ਲਗਭਗ ਹੈ। ਇਸ ਤਰ੍ਹਾਂ ਤਕਰੀਬਨ 7.50 ਕਰੋੜ ਰੁਪਏ ਦੀ ਲਾਗਤ ਵਾਲੇ ਬੀਜ ਪ੍ਰਭਾਵਤ ਕਿਸਾਨਾਂ ਨੂੰ ਮੁਫਤ ਮੁਹੱਈਆ ਕਰਵਾਏ ਜਾਣਗੇ।

 

ਬੁਲਾਰੇ ਨੇ ਕਿਹਾ ਕਿ ਇਸ ਕਾਰਵਾਈ ਦਾ ਮੁੱਖ ਮੰਤਵ ਸੰਕਟ ਦੀ ਘੜੀ ਵਿੱਚ ਕਿਸਾਨਾਂ ਲਈ ਸਹਾਇਤਾ ਲਈ ਹੱਥ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੇ ਬੀਜਾਂ ਦੀਆਂ ਕਿਸਮਾਂ ਮੁਹੱਈਆ ਕਰਵਾਈਆਂ ਜਾਣਗੀਆਂ।

 

ਇਸ ਕਦਮ ਨਾਲ ਜਲੰਧਰ ਜ਼ਿਲ੍ਹੇ ਦੇ ਸ਼ਾਹਕੋਟ ਸਬ-ਡਵੀਜਨ ਦੇ ਲਗਭਗ 30 ਪਿੰਡਾਂ ਦੇ ਕਿਸਾਨਾਂ ਨੂੰ ਸਹਾਇਤਾ ਮਿਲੇਗੀ ਜਿਹੜੇ ਪਿੰਡ ਪੂਰੀ ਤਰ੍ਹਾਂ ਹੜ੍ਹ ਦੇ ਪਾਣੀ ਵਿੱਚ ਡੁੱਬ ਚੁੱਕੇ ਹਨ।

 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਦੀ ਹਾਲਤ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦੇ ਰਹੀ ਹੈ।

ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਵਿਸ਼ੇਸ਼ ਗਿਰਦਾਵਰੀ ਵਿੱਚ ਹੋਏ ਨੁਕਸਾਨ ਦਾ ਪਤਾ ਲੱਗਣ ਤੋਂ ਬਾਅਦ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab State Seeds Corporation to provide 25000 Quintal seed to flood hit farmers