ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਉਤੇ ਪਾਨੀਪਤ ’ਚ ਹਮਲਾ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਉਤੇ ਪਾਨੀਪਤ ’ਚ ਹਮਲਾ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਈ ਉਤੇ ਅੱਜ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ।  ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਵਿਅਕਤੀਆਂ ਵੱਲੋਂ ਹਰਿਆਣਾ ਦੇ ਪਾਨੀਪਤ ਵਿਚ ਉਨ੍ਹਾਂ ਉਤੇ ਹਮਲਾ ਕੀਤਾ ਗਿਆ। 

 

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਹਮਲਾਵਰਾਂ ਵੱਲੋਂ ਪਹਿਲਾਂ ਉਨ੍ਹਾਂ ਦੀ ਗੱਡੀ ਦਾ ਪਿੱਛਾ ਕੀਤਾ ਗਿਆ ਅਤੇ ਮੌਕਾ ਮਿਲਦਿਆਂ ਹੀ ਉਨ੍ਹਾਂ ਉਤੇ ਹਮਲਾ ਕਰ ਦਿੱਤਾ।  ਜਿਸ ਸਮੇਂ ਚੇਅਰਪਰਸਨ ਉਤੇ ਹਮਲਾ ਕੀਤਾ ਗਿਆ ਉਸ ਸਮੇਂ ਉਨ੍ਹਾਂ ਦੇ ਪੁੱਤਰ ਵੀ ਨਾਲ ਸੀ।

 

ਕਮਿਸ਼ਨ ਦੇ ਚੇਅਰਪਰਸਨ ਨੇ ਦੱਸਿਆ ਕਿ ਹਮਲਾਵਰ ਦੋ ਗੱਡੀਆਂ ਵਿਚ ਸਵਾਰ ਸਨ, ਜਿਨ੍ਹਾਂ ਨੇ ਉਨ੍ਹਾਂ ਦੀਆਂ ਗੱਡੀਆਂ ਨੂੰ ਟੱਕਰ ਮਾਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਗੱਡੀਆਂ ਨੇ ਪਿੱਛਾ ਕੀਤਾ ਸੀ ਉਹ ਹਰਿਆਣਾ ਨੰਬਰ ਦੀਆਂ ਗੱਡੀਆਂ ਸਨ। ਇਸ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਇਕ ਗੱਡੀ ਦਾ ਨੰਬਰ ਵੀ ਨੋਟ ਕੀਤਾ ਸੀ ਜੋ ਪੁਲਿਸ ਨੂੰ ਦੇ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਾਨੀਪਤ ਪੁਲਿਸ ਨੂੰ ਲਿਖਤੀ ਸ਼ਿਕਾਇਤ ਵੀ ਦੇ ਦਿੱਤੀ ਗਈ ਹੈ।

 

ਇਸ ਸਬੰਧੀ ਪਾਨੀਪਤ ਦੇ ਐਸਐਸਪੀ ਸੁਮਿਤ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਉਤੇ ਹਮਲਾ ਨਹੀਂ ਕੀਤਾ ਗਿਆ, ਉਨ੍ਹਾਂ ਦੀ ਗੱਡੀ ਦਾ ਪਿੱਛਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁਨੀਸ਼ਾ ਗੁਲਾਟੀ ਵੱਲੋਂ ਗੱਡੀ ਦਾ ਨੰਬਰ ਦਿੱਤਾ ਗਿਆ ਹੈ, ਗੱਡੀਆਂ ਦੀ ਭਾਲ ਸ਼ੁਰੂ ਕਰ ਦਿੱਤੀ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab State Women Commission Chairperson attacked in Panipat