ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜਬਰ ਜਨਾਹ ਪੀੜਤ ਦਾ ਮੈਡੀਕਲ ਨਾ ਕਰਵਾਉਣ 'ਤੇ ਐਸਐਸਪੀ ਅੰਮ੍ਰਿਤਸਰ ਤੋਂ ਰਿਪੋਰਟ ਤਲਬ

ਸਿਵਲ ਸਰਜਨ ਅੰਮ੍ਰਿਤਸਰ ਤੋਂ ਵੀ ਰਿਪੋਰਟ ਤਲਬ


ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬੀਤੇ ਦਿਨ ਵਾਪਰੇ ਝੰਡੇਰ ਜਬਰ ਜਨਾਹ ਮਾਮਲੇ ਵਿੱਚ ਪੀੜਤਾ ਦਾ ਮੈਡੀਕਲ ਚਾਰ ਦਿਨ ਬੀਤ ਜਾਣ ਦੇ ਬਾਵਜੂਦ ਨਾ ਕਰਵਉਣ ਅਤੇ ਕਥਿਤ ਤੌਰ ਉੱਤੇ ਸਮਝੌਤਾ ਕਰਨ ਲਈ ਦਬਾਅ ਪਾਉਣ ਦੇ ਮਾਮਲੇ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਮਾਮਲੇ ਵਿੱਚ ਐਸ.ਐਸ.ਪੀ. ਅੰਮ੍ਰਿਤਸਰ (ਦਿਹਾਤੀ) ਅਤੇ ਪੀੜਤਾ ਨੂੰ ਮੈਡੀਕਲ ਕਰਵਾਉਣ ਲਈ ਲੋੜੀਂਦੀ ਕਿੱਟ ਲਿਆਉਣ ਲਈ 20 ਕਿਲੋਮੀਟਰ ਦੂਰ ਅਜਨਾਲਾ ਭੇਜਣ ਸਬੰਧੀ ਸਿਵਲ ਸਰਜਨ ਅੰਮ੍ਰਿਤਸਰ ਤੋਂ ਰਿਪੋਰਟ ਤਲਬ ਕੀਤੀ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਝੰਡੇਰ ਵਿੱਚ ਵਾਪਰੀ ਇਹ ਘਟਨਾ ਕਮਿਸ਼ਨ ਦੇ ਧਿਆਨ ਵਿੱਚ ਆਈ ਹੈ ਅਤੇ ਇਹ ਪਤਾ ਲਗਾ ਹੈ ਕਿ ਪੀੜਤਾ ਤੇ ਸਮਝੌਤਾ ਕਰਨ ਲਈ ਦਬਾਅ ਪਾਇਆ ਜਾ ਰਿਹਾ ਹੈ, ਜਿਸ ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਅੰਮ੍ਰਿਤਸਰ (ਦਿਹਾਤੀ)  ਅਤੇ ਸਿਵਲ ਸਰਜਨ ਅੰਮ੍ਰਿਤਸਰ ਤੋਂ 26 ਅਗਸਤ 2019 ਨੂੰ ਰਿਪੋਰਟ ਤਲਬ ਕੀਤੀ ਗਈ ਹੈ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab State Women Commission seeks report from SSP Amritsar for not conducting medical examination of rape victim