ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਰਾਜ ਯੁਵਕ ਮੇਲਾ 30 ਤੋਂ, 25 ਹਜ਼ਾਰ ਵਿਦਿਆਰਥੀਆਂ ਦਾ ਪ੍ਰਬੰਧ

ਪੰਜਾਬ ਸਰਕਾਰ ਵੱਲੋਂ 'ਪੰਜਾਬ ਰਾਜ ਯੁਵਕ ਮੇਲਾ' 30 ਤੇ 31 ਜਨਵਰੀ ਨੂੰ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿੱਚ ਕਰਵਾਇਆ ਜਾ ਰਿਹਾ ਹੈ ਇਸ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 30 ਜਨਵਰੀ ਨੂੰ ਕਰਨਗੇ

 

ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਯੁਵਕ ਮੇਲੇ ਦੀਆਂ ਤਿਆਰੀਆਂ ਬਾਰੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਉਨ੍ਹਾਂ ਅਧਿਕਾਰੀਆਂ ਨੂੰ ਯੁਵਕ ਮੇਲੇ ਤੇ ਇਸ ਵਿੱਚ ਸ਼ਾਮਲ ਗਤੀਵਿਧੀਆਂ ਬਾਰੇ ਲੋਕਾਂ ਨੂੰ ਜਾਣਕਾਰੀ ਦੇਣ ਲਈ ਇਕ ਮੋਬਾਈਲ ਐਪ ਵਿਕਸਤ ਕਰਨ ਲਈ ਕਿਹਾ ਤਾਂ ਕਿ ਲੋਕਾਂ ਨੂੰ ਮੇਲੇ ਦੌਰਾਨ ਹੋਣ ਵਾਲੀਆਂ ਵੱਖ ਵੱਖ ਵੰਨਗੀਆਂ ਤੇ ਪ੍ਰਬੰਧਾਂ ਬਾਰੇ ਪਤਾ ਚੱਲ ਸਕੇ ਉਨ੍ਹਾਂ ਪੁਲੀਸ ਵਿਭਾਗ ਨੂੰ ਸੁਰੱਖਿਆ ਦੇ ਪ੍ਰਬੰਧ ਪੁਖ਼ਤਾ ਕਰਨ ਦੀ ਹਦਾਇਤ ਕੀਤੀ ਤਾਂ ਕਿ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ

 

ਖੇਡ ਮੰਤਰੀ ਨੇ ਮੇਲੇ ਵਿੱਚ ਪੰਜਾਬ ਭਰ ਦੇ ਡੈਪੋ ਤੇ ਬੱਡੀ ਨੂੰ ਵੀ ਸ਼ਾਮਲ ਕਰਨ ਲਈ ਕਿਹਾ ਉਨ੍ਹਾਂ ਮੇਲੇ ਦੌਰਾਨ ਪੁੱਜਣ ਵਾਲੇ ਤਕਰੀਬਨ 25 ਹਜ਼ਾਰ ਵਿਦਿਆਰਥੀਆਂ ਦੇ ਰਹਿਣ, ਖਾਣ ਤੇ ਸਫ਼ਾਈ ਦੇ ਪ੍ਰਬੰਧ ਅਗਾਊਂ ਤੌਰ 'ਤੇ ਯਕੀਨੀ ਬਣਾਉਣ ਦੀ ਤਾਕੀਦ ਕੀਤੀ ਸਿਹਤ ਵਿਭਾਗ ਨੂੰ ਮੈਡੀਕਲ ਟੀਮਾਂ ਦਾ ਅਗਾਊਂ ਪ੍ਰਬੰਧ ਕਰਨ ਦੀ ਹਦਾਇਤ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਐਂਬੂਲੈਂਸ ਤੇ ਹੋਰ ਲਾਜ਼ਮੀ ਸੇਵਾਵਾਂ ਵੀ ਮੌਕੇ ਉਤੇ ਮੁਹੱਈਆ ਕੀਤੀਆਂ ਜਾਣ

 

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੇਲੇ ਨੂੰ ਸਫ਼ਲ ਬਣਾਉਣ ਲਈ ਯੁਵਕ ਸੇਵਾਵਾਂ ਵਿਭਾਗ ਨੂੰ ਪੂਰੀ ਤਰ੍ਹਾਂ ਸਰਗਰਮ ਕੀਤਾ ਜਾਵੇ ਤਾਂ ਜੋ ਮੇਲੇ ਦੌਰਾਨ ਭਰਵੀਂ ਹਾਜ਼ਰੀ ਤੇ ਸੱਭਿਆਚਾਰਕ ਵੰਨਗੀਆਂ ਦੀ ਮਿਆਰੀ ਪੇਸ਼ਕਾਰੀ ਸੰਭਵ ਬਣਾਈ ਜਾ ਸਕੇ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab State Youth Fair organizes from 30 January