ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਨੂੰ ਅਪ੍ਰੈਲ 'ਚ 88% ਮਾਲੀ ਨੁਕਸਾਨ ਹੋਇਆ : ਕੈਪਟਨ

ਹੁਣ ਤਕ 100 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ 'ਚ ਪਹੁੰਚੀ
 

ਪੰਜਾਬ ਨੂੰ ਅਪ੍ਰੈਲ ਮਹੀਨੇ ਦੌਰਾਨ 88% ਤਕ ਹੋਏ ਮਾਲੀ ਘਾਟੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਨੂੰ ਇਸ ਦੌਰਾਨ ਵੱਖ-ਵੱਖ ਟੈਕਸ ਮਾਲੀਏ ਤੋਂ ਕੋਈ ਆਮਦਨ ਨਹੀਂ ਹੋਈ ਅਤੇ ਪੰਜਾਬ ਅੰਦਰ ਮੌਜੂਦਾ ਸਮੇਂ ਕੁੱਲ ਉਦਯੋਗਿਕ ਯੂਨਿਟਾਂ ਦਾ ਲਗਭਗ 1.5 ਹਿੱਸਾ ਹੀ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਕੇਂਦਰ  ਸਰਕਾਰ ਪਾਸੋਂ ਸਹਾਇਤਾ ਦੀ ਅਣਹੋਂਦ ਕਾਰਨ ਪੰਜਾਬ ਮੁਸ਼ਕਲ ਵਿੱਤੀ ਹਾਲਾਤਾਂ ਦਾ ਸਾਹਮਣਾ ਕਰ ਰਿਹਾ ਹੈ।
 

ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸੋਨੀਆ ਗਾਂਧੀ ਤੋਂ ਇਲਾਵਾ ਡਾ. ਮਨਮੋਹਨ ਸਿੰਘ ਅਤੇ ਸ੍ਰੀ ਰਾਹੁਲ ਗਾਂਧੀ ਸਮੇਤ ਕਾਂਗਰਸ ਦੀ ਅਗਵਾਈ ਵਾਲੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਹੋਈ ਵੀਡੀਓ ਕਾਨਫਰੰਸ ਵਿੱਚ ਸ਼ਿਰਕਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵੱਲੋਂ ਕੋਵਿਡ ਦੀ ਰੋਕਥਾਮ ਲਈ ਅਪਣਾਈ ਜਾ ਰਹੀ ਨੀਤੀ ਅਤੇ ਸੂਬੇ ਦੇ ਵਿੱਤੀ ਢਾਂਚੇ ਦੀ ਮੁੜ ਉਸਾਰੀ ਲਈ ਉਠਾਏ ਜਾ ਰਹੇ ਕਦਮਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।
 

ਮੀਟਿੰਗ ਦੌਰਾਨ ਸੋਨੀਆ ਗਾਂਧੀ ਨੇ ਮੁੱਖ ਮੰਤਰੀ ਨੂੰ ਉਨ੍ਹਾਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਫਸਲਾਂ ਦੀ ਖਰੀਦ ਦੇ ਸੁਖਾਂਵੇ ਸੀਜ਼ਨ ਲਈ ਵਧਾਈ ਦੇਣ ਵਾਸਤੇ ਆਖਿਆ। ਮੁੱਖ ਮੰਤਰੀ ਨੇ ਦੱਸਿਆ ਕਿ ਮੰਡੀਆਂ 'ਚ ਹੁਣ ਤਕ 100 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਪਹਿਲਾਂ ਹੀ ਹੋ ਚੁੱਕੀ ਹੈ ਅਤੇ ਖ੍ਰੀਦ ਦੀ ਪ੍ਰਕ੍ਰਿਆ ਚੱਲ ਰਹੇ ਮਈ ਮਹੀਨੇ ਦੇ ਅੱਧ ਤੱਕ ਮੁਕੰਮਲ ਹੋਣ ਦੀ  ਉਮੀਦ ਹੈ।
 

ਮੁੱਖ ਮੰਤਰੀ ਨੇ ਦੱਸਿਆ ਕਿ ਅਪ੍ਰੈਲ ਮਹੀਨੇ ਦੌਰਾਨ 3360 ਕਰੋੜ ਦਾ ਮਾਲੀਆ  ਇਕੱਤਰ ਹੋਣ ਦੀ ਉਮੀਦ ਦੇ ਉਲਟ ਕੇਵਲ 396 ਕਰੋੜ ਦੀ ਹੀ ਆਮਦਨ ਹੋਈ ਹੈ ਅਤੇ ਬਿਜਲੀ ਦੀ ਖਪਤ 30 ਫੀਸਦ ਤਕ ਘਟਣ ਸਦਕਾ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਨੂੰ ਬਿਜਲੀ ਦਰਾਂ ਵਿੱਚ ਰੋਜ਼ਾਨਾ 30 ਕਰੋੜ ਦਾ ਘਾਟਾ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਜੀ.ਐਸ.ਟੀ ਦੇ 4365.37 ਕਰੋੜ ਦੇ ਬਕਾਏ ਦੀ ਵੀ ਅਦਾਇਗੀ ਵੀ ਹਾਲੇ ਤੱਕ ਨਹੀਂ ਕੀਤੀ ਗਈ। 
 

ਸੂਬੇ ਨੂੰ ਵਿੱਤੀ ਅਤੇ ਉਦਯੋਗਿਕ ਪੱਖੋਂ ਮੁੜ ਪੈਰਾਂ ਸਿਰ ਕਰਨ ਲਈ ਮੌਨਟੇਕ ਸਿੰਘ ਆਹਲੂਵਾਲੀਆ ਦੀ ਅਗਵਾਈ ਵਿੱਚ ਮਾਹਿਰ ਸਮੂਹ ਦੀ ਮੁਢਲੀ ਰਿਪੋਰਟ ਆਉਂਦੇ ਤਿੰਨ ਮਹੀਨਿਆਂ ਵਿੱਚ ਮਿਲਣ ਦੀ ਸੰਭਾਵਨਾ ਹੈ ਜਿਸ ਤੋਂ ਬਾਅਦ ਇਕ ਮਹੀਨੇ ਵਿੱਚ ਇਸ ਨੂੰ ਮੁਕੰਮਲ ਅੰਤਿਮ ਰੂਪ ਦਿੱਤਾ ਜਾਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PUNJAB SUFFERED 88 percent REVENUE LOSS IN APRIL Chief Minister Captain Amarinder Singh