ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

‘ਪੰਜਾਬ ਦੇ ਅਧਿਆਪਕ ਪੂਰੀ ਤਨਖਾਹ ਦੇ ਹੱਕਦਾਰ’

ਵਿਧਾਇਕਾ ਰੁਪਿੰਦਰ ਕੌਰ ਰੂਬੀ ਦੇ ਵਿਆਹ ਚ ਸ਼ਾਮਲ ਹੋਣ ਲਈ ਸੰਗਰੂਰ ਪਹੁੰਚੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਪੰਜਾਬ ਦੇ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਲਈ ਲੜੀ ਜਾ ਰਹੀ ਜੰਗ ਚ ਸ਼ਾਮਲ ਹੋ ਗਏ ਹਨ।

 

ਸੰਗਰੂਰ ਰੇਲਵੇ ਸਟੇਸ਼ਨ ਪਹੁੰਚਣ `ਤੇ ਮਨੀਸ਼ ਸਿਸੋਦੀਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਅਧਿਆਪਕ ਆਪਣੀ ਪੂਰੀ ਤਨਖਾਹ ਦੇ ਹੱਕਦਾਰ ਹਨ ਤੇ ਉਨ੍ਹਾਂ ਨੂੰ ਪੂਰੀ ਤਨਖਾਹ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਧਿਆਪਕਾਂ ਨੂੰ ਪੂਰੀ ਤਨਖਾਹ ਨਹੀਂ ਮਿਲੇਗੀ ਤਾਂ ਉਹ ਆਪਣੇ ਬੱਚਿਆਂ ਨੂੰ ਕਿਵੇਂ ਪੜ੍ਹਾਉਣਗੇ ਲਿਖਾਉਣਗੇ।

 

ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਬਠਿੰਡਾ ਦਿਹਾਤੀ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਦੇ ਵਿਆਹ ਚ ਸ਼ਾਮਲ ਹੋਣ ਲਈ ਸੰਗਰੂਰ ਪਹੁੰਚ ਚੁੱਕੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰੰਦ ਕੇਜਰੀਵਾਲ ਨਾਲ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਵੀ ਨਾਲ ਹਨ।

 

ਇਸ ਮੌਕੇ ਉਨ੍ਹਾਂ ਨਾਲ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧੜੇ ਦੇ ਨੇਤਾ ਹਰਪਾਲ ਚੀਮਾ ਅਤੇ ਅਮਨ ਅਰੋੜਾ ਵੀ ਨਾਲ ਹਨ। ਕੇਜਰੀਵਾਲ ਆਪਣੇ ਸਾਥੀਆਂ ਨਾਲ ਇਸ ਤੋਂ ਬਾਅਦ ਵਿਧਾਇਕਾ ਰੁਪਿੰਦਰ ਕੌਰ ਰੂਬੀ ਦੇ ਵਿਆਹ ਚ ਸ਼ਾਮਲ ਹੋਣ ਲਈ ਬਠਿੰਡਾ ਰਵਾਨਾ ਹੋਣਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Teachers entitled to full salary