ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਦਰਿਆਵਾਂ ਦੇ ਕੰਢਿਆਂ ਨੂੰ ਬੰਨੇਗੀ ਨਹਿਰਾਂ ਦੀ ਤਰਜ਼ ’ਤੇ: ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੀਰਵਾਰ ਨੂੰ ਹੜ ਪ੍ਰਭਾਵਿਤ ਪਿੰਡਾਂ ਦੀ ਜ਼ਮੀਨੀ ਸਥਿਤੀ ਦਾ ਹਫ਼ਤੇ ਵਿੱਚ ਦੂਜੀ ਵਾਰ ਜਾਇਜ਼ਾ ਲੈਂਦਿਆਂ ਐਲਾਨ ਕੀਤਾ ਕਿ ਵਿਸ਼ਵ ਬੈਂਕ ਅਤੇ ਏਸ਼ੀਅਨ ਵਿਕਾਸ ਬੈਂਕ ਦੀ ਤਕਨੀਕੀ ਸਹਾਇਤਾ ਨਾਲ ਸੂਬੇ ਦੇ ਸਾਰੇ ਦਰਿਆਵਾਂ ਦੇ ਕੰਢਿਆਂ ਨੂੰ ਨਹਿਰਾਂ ਦੀ ਤਰਜ਼ਤੇ ਬੰਨਿਆ ਜਾਵੇਗਾ

 

ਮੁੱਖ ਮੰਤਰੀ ਸੁਲਤਾਨਪੁਰ ਲੋਧੀ ਸਬ-ਤਹਿਸੀਲ ਵਿੱਚ ਪਿੰਡ ਸਰੂਪਵਾਲ ਵਿਖੇ ਵੀ ਗਏ ਜਿੱਥੇ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਰ ਕੇ ਧੁੱਸੀ ਬੰਨ ਵਿੱਚ ਪਾੜ ਪੈ ਗਿਆ ਸੀ ਅਤੇ 62 ਪਿੰਡਾਂ ਨੂੰ ਇਸ ਦੀ ਮਾਰ ਝੱਲਣੀ ਪਈ ਇਸ ਮੌਕੇ ਮੁੱਖ ਮੰਤਰੀ ਨੇ ਪਾਣੀ ਦਾ ਪੱਧਰ ਘਟਣ ਤੋਂ ਤੁਰੰਤ ਬਾਅਦ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ

 

ਸੁਲਤਾਨਪੁਰ ਲੋਧੀ (ਕਪੂਰਥਲਾ) ਅਤੇ ਜਲੰਧਰ ਦੇ ਇਲਾਕਿਆਂ ਵਿੱਚ ਹੜਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਹਵਾਈ ਸਰਵੇਖਣ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਨਦੀਆਂ ਦੇ ਵਹਿਣ ਦੇ ਰਸਤੇ ਲੋੜ ਅਨੁਸਾਰ ਤਬਦੀਲ ਕੀਤੇ ਜਾਣਗੇ ਅਤੇ ਇਸ ਤੋਂ ਇਲਾਵਾ ਦਰਿਆਵਾਂ ਦੇ ਕੰਢਿਆਂ ਨੂੰ ਵੀ ਮਜ਼ਬੂਤ ਅਤੇ ਚੌੜਾ ਕੀਤਾ ਜਾਵੇਗਾ ਤਾਂ ਕਿ ਹੜਾਂ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾ ਸਕੇ

 

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਭਾਵਿਤ ਇਲਾਕਿਆਂ ਵਿੱਚ ਪਿੰਡ ਪੱਧਰਤੇ ਸਮਰਪਿਤ ਰਾਹਤ ਟੀਮਾਂ ਬਣਾ ਕੇ ਤਾਇਨਾਤ ਕਰਨ ਦਾ ਵੀ ਐਲਾਨ ਕੀਤਾ ਹਰੇਕ ਟੀਮ ਸਿਹਤ, ਸਿਵਲ ਸਪਲਾਈ ਅਤੇ ਪਸ਼ੂ ਧਨ ਵਿਭਾਗਾਂ ਦੇ ਅਧਿਕਾਰੀਆਂਤੇ ਆਧਾਰਤ ਹੋਵੇਗੀ ਜੋ ਪਿੰਡਾਂ ਦੇ ਪ੍ਰਭਾਵਿਤ ਪਰਿਵਾਰਾਂ ਲਈ ਖਾਣਾ, ਦਵਾਈਆਂ ਅਤੇ ਪਸ਼ੂਆਂ ਲਈ ਚਾਰੇ ਦੀ ਨਿਰੰਤਰ ਤੇ ਸਮੇਂ ਸਿਰ ਸਪਲਾਈ ਨੂੰ ਯਕੀਨੀ ਬਣਾਏਗੀ

 

ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂਤੇ ਕੋਈ ਪ੍ਰਭਾਵ ਨਹੀਂ ਪੈਣ ਦਿੱਤਾ ਜਾਵੇਗਾ ਅਤੇ ਉਨਾਂ ਦੀ ਸਰਕਾਰ ਇਸ ਇਤਿਹਾਸਕ ਮੌਕੇ ਨੂੰ ਪੂਰੇ ਉਤਸ਼ਾਹ ਨਾਲ ਮਨਾਉਣ ਲਈ ਤਿਆਰ ਹੈ

 

ਮੁੱਖ ਮੰਤਰੀ ਨੇ ਕਪੂਰਥਲਾ ਜਾਂਦੇ ਸਮੇਂ ਨਵਾਂਸ਼ਹਿਰ ਅਤੇ ਲੁਧਿਆਣਾ ਦੇ ਹੜ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਵੀ ਕੀਤਾ ਇਸ ਉਪਰੰਤ ਜਲੰਧਰ ਜ਼ਿਲੇ ਦੇ ਗਿੱਦੜਪਿੰਡੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਹੜ ਪ੍ਰਭਾਵਿਤ ਖੇਤਰਾਂ ਲਈ ਮਦਦ ਨਹੀਂ ਕਰਦੀ ਤਾਂ ਸੂਬਾ ਸਰਕਾਰ ਹਰੇਕ ਪ੍ਰਭਾਵਿਤ ਵਿਅਕਤੀ ਦੀ ਸਹਾਇਤਾ ਨੂੰ ਯਕੀਨੀ ਬਣਾਏਗੀ

 

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਬੀਤੇ ਦਿਨ ਪ੍ਰਧਾਨ ਮੰਤਰੀ ਨੂੰ ਪੱਤਰ ਲਿੱਖ ਕੇ ਵਿਸ਼ੇਸ਼ ਹੜ ਰਾਹਤ ਪੈਕੇਜ ਦੀ ਮੰਗ ਕੀਤੀ ਸੀ


ਭਾਖੜਾ ਡੈਮ ਤੋਂ ਵਾਧੂ ਪਾਣੀ ਛੱਡਣ ਕਾਰਨ ਗਿੱਦੜਪਿੰਡੀ ਵਿਖੇ ਸਤਲੁਜ ਦਰਿਆ ਪਏ ਪਾੜ ਵਾਲੀ ਜਗਾ ਦਾ ਕੈਪਟਨ ਅਮਰਿੰਦਰ ਸਿੰਘ ਨੇ ਨਿਰੀਖਣ ਕੀਤਾ ਮੁੱਖ ਮੰਤਰੀ ਨੇ ਕਿਹਾ ਕਿ ਆਮ ਤੌਰਤੇ ਭਾਖੜਾ ਡੈਮ ਦੇ ਪਾਣੀ ਭੰਡਾਰਨ ਦੀ 1680 ਫੁੱਟ ਦੀ ਸਮਰੱਥਾ ਸਤੰਬਰ ਵਿੱਚ ਪੂਰੀ ਹੁੰਦੀ ਸੀ, ਇਹ ਪਹਿਲੀ ਵਾਰ ਹੈ ਕਿ ਅਗਸਤ ਮਹੀਨੇ ਵਿੱਚ ਹੀ ਪਾਣੀ ਦਾ ਪੱਧਰ ਤੈਅ ਸਮਰੱਥਾ ਤੋਂ ਟੱਪ ਗਿਆ

 

ਇਸੇ ਦੋਰਾਨ ਮੁੱਖ ਮੰਤਰੀ ਨੇ ਡਰੇਨੇਜ਼ ਦੇ ਚੀਫ਼ ਇੰਜੀਨੀਅਰ ਸੰਜੀਵ ਗੁਪਤਾ ਨੂੰ ਸ਼ਾਹਕੋਟ ਸਬ-ਡਵੀਜ਼ਨ ਵਿੱਚ ਪਏ ਪਾੜ ਪੂਰੇ ਜਾਣ ਤੱਕ ਲੋਹੀਆਂ ਸਟੇਸ਼ਨ ਨਾ ਛੱਡਣ ਦੇ ਹੁਕਮ ਦਿੱਤੇ ਮੁੱਖ ਮੰਤਰੀ ਨੇ ਡਰੇਨੇਜ਼ ਸਰਕਲ ਦੇ ਨਿਗਰਾਨ ਇੰਜੀਨੀਅਰ ਟੀ.ਪੀ.ਸਿੰਘ ਦੀ ਬਦਲੀ ਦੇ ਵੀ ਆਦੇਸ਼ ਦਿੱਤੇ ਉਨਾਂ ਦੀ ਥਾਂਤੇ ਮਨਜੀਤ ਸਿੰਘ ਅਹੁਦਾ ਸੰਭਾਲਣਗੇ

 

ਮੁੱਖ ਮੰਤਰੀ ਜਿਨਾਂ ਸੋਮਵਾਰ ਨੂੰ ਰੋਪੜ ਜ਼ਿਲੇ ਦੇ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਡਿਪਟੀ ਕਮਿਸ਼ਨਰ ਨੂੰ ਹਾਲਾਤ ਦੇ ਮੱਦੇਨਜ਼ਰ ਸਖ਼ਤ ਚੌਕਸੀ ਵਰਤਣ ਅਤੇ ਭਾਰਤੀ ਫੌਜ ਨਾਲ ਰਾਬਤਾ ਰੱਖਣ ਅਤੇ ਲੋੜੀਂਦੀ ਮਦਦ ਲੈਣ ਦੇ ਨਿਰਦੇਸ਼ ਦਿੱਤੇ ਸਨ ਉਨਾਂ ਕਮਿਸ਼ਨਰ ਜਲੰਧਰ ਡਵੀਜ਼ਨ ਬੀ. ਪੁਰਸਾਰਥਾ ਨੂੰ ਜਲੰਧਰ ਅਤੇ ਕਪੂਰਥਲਾ ਜ਼ਿਲੇ ਵਿਚਲੇ ਰਾਹਤ ਕਾਰਜਾਂ ਦੀ ਨਜ਼ਰਸਾਨੀ ਕਰਨ ਦੇ ਨਿਰਦੇਸ਼ ਦਿੱਤੇ

 

ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇ ਇੱਥੇ ਪਹੁੰਚਣਤੇ ਉਨਾਂ ਨੂੰ ਜਲੰਧਰ ਅਤੇ ਕਪੂਰਥਲਾ ਦੇ ਡਿਪਟੀ ਕਮਿਸ਼ਨਰਾਂ ਨੇ ਸਤਲੁਜ ਦਰਿਆ ਪਏ ਪਾੜ ਤੋਂ ਬਾਅਦ ਮੌਜੂਦਾ ਹਾਲਾਤ ਬਾਰੇ ਜਾਣੂ ਕਰਵਾਇਆ ਦੋਵਾਂ ਡਿਪਟੀ ਕਮਿਸ਼ਨਰਾਂ ਨੇ ਮੌਜੂਦਾ ਸੰਕਟ ਸਮੇਂ ਪ੍ਰਭਾਵਿਤ ਖੇਤਰਾਂ ਵਿਚ ਚਲਾਏ ਜਾ ਰਹੇ ਰਾਹਤ ਕਾਰਜਾਂ ਸਬੰਧੀ ਵੀ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ

 

ਕਪੂਰਥਲਾ ਦੇ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਫੌਜ ਅਤੇ ਐਨ.ਡੀ.ਆਰ.ਐਫ ਦੀ ਮਦਦ ਨਾਲ ਬੀਤੇ ਦਿਨ ਸੁੱਕੇ ਰਾਸ਼ਨ ਦੇ 18 ਹਜ਼ਾਰ ਪੈਕੇਟਾਂ ਤੋਂ ਇਲਾਵਾ ਪਾਣੀ ਦੀਆਂ ਬੋਤਲਾਂ ਹੜ ਪ੍ਰਭਾਵਿਤ ਪਿੰਡਾਂ ਵਿਚ ਹੈਲੀਕਾਪਟਰਾਂ ਰਾਹੀਂ ਮੁਹੱਈਆ ਕਰਵਾਏ ਗਏ ਅਤੇ ਪੰਜ ਹਜ਼ਾਰ ਪੈਕੇਟ ਅੱਜ ਮੁਹੱਈਆ ਕਰਵਾਏ ਜਾ ਰਹੇ ਹਨ

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab to canalise its rivers with technical support from WB and ADB: Amarinder