ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ 50 ਫੀਸਦ ਘਟਣਗੇ ਬਿਜਲੀ-ਲੋਡ ਵਧਾਉਣ ਦੇ ਚਾਰਜ, ਚੰਗਾ ਮੌਕਾ

ਬਿਜਲੀ ਦੀ ਵਰਤੋਂ ਕਰਨ ਵਾਲੇ ਕਿਸਾਨਾਂ, ਘਰੇਲੂ ਅਤੇ ਵਪਾਰਕ ਉਪਭੋਗਤਾਵਾਂ ਲਈ ਇੱਕ ਮਹੱਤਵਪੂਰਨ ਫੈਸਲਾ ਲੈਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਡ ਵਧਾਉਣ ਲਈ ਸਰਵਿਸ ਕੁਨੈਕਸ਼ਨ ਚਾਰਜ ਵਿੱਚ ਤਕਰੀਬਨ 50 ਫੀਸਦੀ ਕਮੀ ਕਰਨ ਦੇੇ ਹੁਕਮ ਦਿੱਤੇ ਹਨ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਇਸ ਸਬੰਧ ਵਿੱਚ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨ (ਪੀ.ਐਸ.ਪੀ.ਸੀ.ਐਲ.) ਨੂੰ ਜ਼ਰੂਰੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਨਾਲ ਸੂਬੇ ਦੇ ਕਿਸਾਨਾਂ ਨੂੰ 150 ਕਰੋੜ ਰੁਪਏ ਅਤੇ ਘਰੇਲੂ ਤੇ ਵਪਾਰਕ ਖਪਤਕਾਰਾਂ ਨੂੰ 50 ਕਰੋੜ ਰੁਪਏ ਦੀ ਵੱਡੀ ਰਾਹਤ ਮਿਲੇਗੀ।

 

ਪਾਵਰਕਾਮ ਵਲੋਂ ਪੰਜਾਬ ਸਟੇਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਕੋਲ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ। ਹੁਣ 27 ਅਗਸਤ ਤੋਂ 31 ਅਕਤੂਬਰ, 2019 ਤੱਕ ਕਿਸਾਨਾਂ, ਘਰੇਲੂ ਅਤੇ ਵਪਾਰਕ ਉਪਭੋਗਤਾਵਾਂ ਦੁਆਰਾ ਟਿਊਬਵੈਲ ਮੋਟਰਾਂ, ਘਰਾਂ ਅਤੇ ਵਪਾਰਕ ਅਦਾਰਿਆਂ ਲਈ ਲੋਡ ਵਧਾਉਣ ਦੇ ਵਾਸਤੇ  ਸਵੈ ਇਛੁੱਕ ਪ੍ਰਗਟਾਵਾ ਸਕੀਮ (ਵੀ.ਡੀ.ਐਸ.) ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ ਹੈ।

 

ਵੀ.ਡੀ.ਐਸ. ਅਨੁਸਾਰ, ਲੋਡ ਵਧਾਉਣ ਲਈ ਕਿਸਾਨਾਂ ਨੂੰ ਹੁਣ ਪ੍ਰਤੀ ਬੀ.ਐਚ.ਪੀ. 2500 ਰੁਪਏ ਜਮ੍ਹਾ ਕਰਵਾਉਣੇ ਹੋਣਗੇ ਜਿਸ ਲਈ ਪਹਿਲਾਂ ਉਹਨਾਂ ਨੂੰ ਪ੍ਰਤੀ ਬੀ.ਐਚ.ਪੀ. 4750 ਰੁਪਏ ਜਮ੍ਹਾਂ ਕਰਵਾਉਣੇ ਪੈਂਦੇ ਸਨ, ਭਾਵ ਹੁਣ ਟਿਊਬਵੈਲ ਮੋਟਰ ਦਾ ਲੋਡ 5 ਬੀ.ਐਚ.ਪੀ. ਤੱਕ ਵਧਾਉਣ ਲਈ ਕਿਸਾਨਾਂ ਨੂੰ 11,250 ਰੁਪਏ ਘੱਟ ਅਦਾ ਕਰਨੇ ਹੋਣਗੇ।

 

ਇਸੇ ਤਰ੍ਹਾਂ ਘਰੇਲੂ ਖ਼ਪਤਕਾਰਾਂ ਨੂੰ ਹੁਣ ਕੇਵਲ 225 ਰੁਪਏ ਤੋਂ 885 ਰੁਪਏ ਦੀਆਂ ਐਸ.ਐਸ. ਦਰਾਂ ਦੇਣੀਆਂ ਹੋਣਗੀਆਂ ਜੋ ਮੌਜੂਦਾ ਸਮੇਂ ਲੋਡ ਅਨੁਸਾਰ ਸਰਵਿਸ ਕੁਨੈਕਸ਼ਨ ਚਾਰਜਿਜ਼ 1000 ਰੁਪਏ ਤੋਂ 1600 ਰੁਪਏ ਹਨ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਇਸੇ ਤਰ੍ਹਾਂ ਵਪਾਰਕ ਖਪਤਕਾਰਾਂ ਨੂੰ ਲੋਡ-ਵਾਇਸ ਸਰਵਿਸ ਕੁਨੈਕਸ਼ਨ ਚਾਰਜ ਲਈ ਹੁਣ ਕੇਵਲ 500 ਰੁਪਏ ਤੋਂ 800 ਰੁਪਏ ਦੇਣੇ ਹੋਣਗੇ।

 

ਮੁੱਖ ਮੰਤਰੀ ਨੇ ਪਾਵਰਕਾਮ ਨੂੰ ਵਿਸ਼ੇਸ਼ ਤੌਰ ‘ਤੇ ਇਹ ਨਿਰਦੇਸ਼ ਦਿੱਤੇ ਹਨ ਕਿ ਜਿਥੇ ਕਿਸਾਨ/ਖਪਤਕਾਰ ਲੋਡ ਵਧਾਉਣ ਲਈ ਅੱਗੇ ਆ ਰਹੇ ਹਨ, ਉਥੇ ਤਰਜੀਹ ਦੇ ਆਧਾਰ ‘ਤੇ ਟਰਾਂਸਫਾਰਮ ਅਤੇ ਬਿਜਲੀ ਲਾਈਨਾਂ ਸਮੇਤ ਢੁੱਕਵਾਂ ਬਿਜਲੀ ਢਾਂਚਾ ਸਥਾਪਤ ਕੀਤਾ ਜਾਵੇ।    

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab to cut electricity load charges by 50 percent