ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਪਾਜ਼ੀਟਿਵ ਲੁਧਿਆਣਾ ਦੇ ਏ.ਸੀ.ਪੀ. ਦੀ ਪਲਾਜ਼ਮਾ ਥੈਰੇਪੀ ਹੋਵੇਗੀ

ਸੂਬੇ ਵਿੱਚ ਕੋਵਿਡ-19 ਦੇ ਅਜਿਹੇ ਪਹਿਲੇ ਇਲਾਜ ਲਈ ਪੰਜਾਬ ਸਰਕਾਰ ਐਸ.ਪੀ.ਐਸ. ਹਸਪਤਾਲ ਲੁਧਿਆਣਾ ਦੀ ਮੈਡੀਕਲ ਟੀਮ ਨੂੰ ਸਹਿਯੋਗ ਦੇ ਰਹੀ ਹੈ ਜਿਸ ਨੇ ਕੁਝ ਦਿਨ ਪਹਿਲਾਂ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਪਾਏ ਗਏ ਲੁਧਿਆਣਾ ਦੇ ਏ.ਸੀ.ਪੀ. ਅਨਿਲ ਕੋਹਲੀ ਦੀ ਪਲਾਜ਼ਮਾ ਥੈਰੇਪੀ ਕਰਵਾਉਣ ਦਾ ਫੈਸਲਾ ਕੀਤਾ ਹੈ।
 

ਇਹ ਖੁਲਾਸਾ ਸਰਕਾਰੀ ਬੁਲਾਰੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਕੋਵਿਡ-19 ਸਥਿਤੀ ਦੀ ਸਮੀਖਿਆ ਕਰਨ ਵਾਸਤੇ ਸੱਦੀ ਵੀਡਿਓ ਕਾਨਫਰੰਸ ਤੋਂ ਬਾਅਦ ਕੀਤਾ। ਪੰਜਾਬ ਪੁਲਿਸ ਦੇ ਏ.ਸੀ.ਪੀ. ਦਾ ਪਰਿਵਾਰ ਜੋ ਲੁਧਿਆਣਾ ਦੇ ਅਪੋਲੋ ਹਸਪਤਾਲ ਵਿੱਚ ਦਾਖਲ ਹੈ, ਨੇ ਥੈਰੇਪੀ ਲਈ ਇਜ਼ਾਜਤ ਦੇ ਦਿੱਤੀ ਹੈ ਜਿਸ ਲਈ ਪੰਜਾਬ ਦੀਆਂ ਸਿਹਤ ਸੇਵਾਵਾਂ ਦਾ ਡਾਇਰੈਕਟਰ ਸੰਭਾਵੀ ਪਲਾਜ਼ਮਾ ਦਾਨੀ ਨਾਲ ਤਾਲਮੇਲ ਕਰ ਰਿਹਾ ਹੈ।
 

ਇਸ ਤੋਂ ਪਹਿਲਾ ਵੀਡਿਓ ਕਾਨਫ਼ਰੰਸਿੰਗ ਵਿੱਚ ਦੱਸਿਆ ਗਿਆ ਕਿ ਥੈਰੇਪੀ ਵਿੱਚ ਆਧੁਨਿਕ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗੀ। ਇਸ ਥੈਰੇਪੀ ਦਾ ਪ੍ਰਬੰਧ ਸੂਬਾ ਸਰਕਾਰ ਦੇ ਸਿਹਤ ਸਲਾਹਕਾਰ ਅਤੇ ਪੀ.ਜੀ.ਆਈ. ਦੇ ਸਾਬਕਾ ਡਾਇਰੈਕਟਰ ਡਾ.ਕੇ.ਕੇ.ਤਲਵਾੜ ਵੱਲੋਂ ਕੀਤਾ ਜਾ ਰਿਹਾ ਹੈ।
 

ਬੁਲਾਰੇ ਨੇ ਦੱਸਿਆ ਕਿ ਡਾ. ਤਲਵਾੜ ਦੀ ਬੇਨਤੀ 'ਤੇ ਪੀ.ਜੀ.ਆਈ. ਦੇ ਬਲੱਡ ਟਰਾਂਸਫਿਊਜ਼ਨ ਵਿਭਾਗ ਦੇ ਸਾਬਕਾ ਮੁਖੀ ਡਾ.ਨੀਲਮ ਮਰਵਾਹਾ ਨੇ ਪਲਾਜ਼ਮਾ ਥੈਰੇਪੀ ਲਈ ਕੋਸ਼ਿਸ਼ਾਂ ਵਿੱਚ ਅਗਵਾਈ ਕਰਨ ਦੀ ਸਹਿਮਤੀ ਦੇ ਦਿੱਤੀ ਹੈ।
 

ਇਸੇ ਦੌਰਾਨ ਅਨਿਲ ਕੋਹਲੀ ਦੇ ਸੰਪਰਕ ਵਿੱਚ ਆਏ ਤਿੰਨ ਜਣਿਆਂ ਦੇ ਵੀ ਕੋਵਿਡ-19 ਦੇ ਟੈਸਟ ਕੀਤੇ ਗਏ। ਇਨ੍ਹਾਂ ਵਿੱਚ ਏ.ਸੀ.ਪੀ. ਦੀ ਪਤਨੀ ਪਲਕ ਕੋਹਲੀ, ਉਸ ਦਾ ਡਰਾਈਵਰ ਸਿਪਾਹੀ ਪ੍ਰਭਜੋਤ ਸਿੰਘ (ਫਿਰੋਜ਼ਪੁਰ) ਤੇ ਅਨਿਲ ਕੋਹਲੀ ਦੀ ਸਬ ਡਵੀਜ਼ਨ ਅਧੀਨ ਪੈਂਦੇ ਖੇਤਰ ਜੋਧੇਵਾਲ ਦਾ ਸਬ ਇੰਸਪੈਕਟਰ ਅਰਸ਼ਪ੍ਰੀਤ ਗਰੇਵਾਲ ਸ਼ਾਮਲ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PUNJAB TO GO FOR PLASMA THERAPY OF COVID-19 POSITIVE LUDHIANA ACP ANIL KOHLI