ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਵੱਲੋਂ 11 ਤੋਂ 17 ਜਨਵਰੀ ਤੱਕ ਮਨਾਇਆ ਜਾਵੇਗਾ ਸੜਕ ਸਰੁੱਖਿਆ ਹਫ਼ਤਾ

ਪੰਜਾਬ ਸਰਕਾਰ ਵੱਲੋਂ ਭਾਰਤ ਸਰਕਾਰ ਦੇ ਸੜਕੀ ਆਵਾਜਾਈ ਤੇ ਹਾਈਵੇਅਜ਼ ਮੰਤਰਾਲੇ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ 11 ਤੋਂ 17 ਜਨਵਰੀ, 2020 ਤੱਕ ਸੜਕ ਸੁਰੱਖਿਆ ਹਫ਼ਤਾ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸੜਕ ਸੁਰੱਖਿਆ ਹਫ਼ਤਾ ਮਨਾਉਣ ਅਤੇ ਇਸ ਹਫ਼ਤੇ ਦੌਰਾਨ ਸਾਰੀਆਂ ਸਬੰਧਤ ਏਜੰਸੀਆਂ ਜਿਵੇਂ ਪੁਲਿਸ, ਸਿਹਤ, ਸੂਚਨਾ ਅਤੇ ਪ੍ਰਚਾਰ, ਸਿੱਖਿਆ, ਪੀ.ਡਬਲਯੂ.ਡੀ. ਬੀ ਐਂਡ ਆਰ ਅਤੇ ਐਨ.ਜੀ.ਓਜ਼ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ।

 

ਉਨ੍ਹਾਂ ਕਿਹਾ ਕਿ ਇਸ ਹਫ਼ਤੇ ਦੌਰਾਨ ਜ਼ਿਲ੍ਹਾ ਪੱਧਰ 'ਤੇ ਵੱਖ-ਵੱਖ ਈਵੈਂਟ ਤੇ ਸਮਾਰੋਹ ਕਰਵਾਏ ਜਾਣਗੇ ਜਿਹਨਾਂ ਵਿੱਚ ਰੋਡ ਸ਼ੋਅਜ਼, ਵਿਦਿਆਰਥੀਆਂ ਵੱਲੋਂ ਮਾਰਚ, ਪੇਂਟਿੰਗ ਮੁਕਾਬਲੇ, ਡਰਾਈਵਰਾਂ ਦੀਆਂ ਅੱਖਾਂ ਦਾ ਚੈਕਅੱਪ, ਐਨ.ਜੀ.ਓਜ਼ ਰਾਹੀਂ ਸੈਮੀਨਾਰ ਅਤੇ ਐਫ.ਐਮ. ਰੇਡੀਓਜ਼ ਰਾਹੀਂ ਛੋਟੇ ਸੰਦੇਸ਼ ਆਦਿ ਸ਼ਾਮਲ ਹਨ।

 

ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਗੰਭੀਰ ਚਿੰਤਾ ਵਾਲੀ ਗੱਲ ਹੈ ਕਿ ਭਾਰਤ ਵਿਚ ਹਰ ਸਾਲ ਸੜਕ ਹਾਦਸਿਆਂ ਦੌਰਾਨ 1.50 ਲੱਖ ਤੋਂ ਵੱਧ ਲੋਕ ਆਪਣੀਆਂ ਜਾਨਾਂ ਗੁਆ ਦਿੰਦੇ ਹਨ ਅਤੇ ਕਈ ਹੋਰ ਗੰਭੀਰ ਸੱਟਾਂ ਦਾ ਸ਼ਿਕਾਰ ਹੁੰਦੇ ਹਨ। ਇਹ ਪ੍ਰਭਾਵਿਤ ਪਰਿਵਾਰਾਂ ਲਈ ਭਾਰੀ ਆਰਥਿਕ ਤੰਗੀ ਅਤੇ ਭਾਵਨਾਤਮਕ ਸਦਮੇ ਦਾ ਕਾਰਨ ਬਣਦੀ ਹੈ। ਉਨ੍ਹਾਂ ਦੱਸਿਆ ਕਿ ਸੜਕ ਸੁਰੱਖਿਆ ਹਫ਼ਤਾ ਹਰ ਸਾਲ ਭਾਰਤ ਦੇ ਸਾਰੇ ਸੂਬਿਆਂ ਵਿੱਚ ਮਨਾਇਆ ਜਾਂਦਾ ਹੈ ਤਾਂ ਜੋ ਸਾਰੇ ਭਾਈਵਾਲਾਂ ਨੂੰ ਸੜਕਾਂ ਦੀ ਸੁਰੱਖਿਅਤ ਆਵਾਜਾਈ ਪ੍ਰਤੀ ਜਾਣੂ ਕਰਵਾਇਆ ਜਾ ਸਕੇ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PUNJAB TO OBSERVE ROAD SAFETY WEEK FROM 11 TO 17 JANUARY