ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਬਿਜਲੀ ਖ਼ਰੀਦ ਸਮਝੌਤਿਆਂ ’ਤੇ ਮੁੜ ਵਿਚਾਰ ਕਰੇਗੀ: ਕੈਪਟਨ 

ਨਿੱਜੀ ਬਿਜਲੀ ਉਤਪਾਦਕਾਂ ਨੂੰ ਪੰਜਾਬ ਦੇ ਖ਼ਜ਼ਾਨੇ ਨਾਲ ਖਿਲਵਾੜ ਕਰਨ ਵਿਰੁੱਧ ਚੇਤਾਵਨੀ ਦੇਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਿਜਲੀ ਖ਼ਰੀਦ ਸਮਝੌਤਿਆਂ (ਪੀ.ਪੀ.ਏ.) ’ਤੇ ਮੁੜ ਵਿਚਾਰ ਕਰੇਗੀ ਜਿਨ੍ਹਾਂ ਨੂੰ ਕਰਕੇ ਅਕਾਲੀਆਂ ਨੇ ਸੂਬੇ ਅਤੇ ਸੂਬੇ ਦੇ ਲੋਕਾਂ ਨਾਲ ਧੋਖਾ ਕੀਤਾ ਸੀ।

 

ਲਹਿਰਾ ਮੁਹੱਬਤ ਅਤੇ ਰੋਪੜ ਵਿਖੇ ਸਰਕਾਰੀ ਪਲਾਂਟ ਦੇ ਉਤਪਾਦਨ ਵਿੱਚ ਆਈ ਘਾਟ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪ੍ਰਾਈਵੇਟ ਬਿਜਲੀ ਉਤਪਾਦਕਾਂ ਨਾਲ ਬਿਜਲੀ ਦੀਆਂ ਦਰਾਂ ਨੂੰ ਹੋਰ ਕਿਫ਼ਾਇਤੀ ਬਣਾਉਣ ਲਈ ਮੌਜੂਦਾ ਪ੍ਰਬੰਧਾਂ ਵਿੱਚ ਸੋਧ ਲਈ ਕੰਮ ਕਰੇਗੀ ਅਤੇ 13000 ਮੈਗਾ ਵਾਟ ਦੀ ਪੂਰੀ ਸਿਖਰ ਵਾਲੀ ਮੰਗ ਨੂੰ ਪੂਰਾ ਕਰਨਾ ਯਕੀਨੀ ਬਣਾਇਆ ਜਾ ਸਕੇ।

 

ਪੰਜਾਬ ਯੂਥ ਕਾਂਗਰਸ ਦੇ ਨਵੇਂ ਚੁਣੇ ਹੋਏ ਅਹੁਦੇਦਾਰਾਂ ਨਾਲ ਮਿਲਣੀ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਵਿੱਚ ਉਨ੍ਹਾਂ ਦੀ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਸੂਬੇ ਦੇ ਵਿੱਤੀ ਹਾਲਤ ਸੁਧਾਰ ਵੱਲ ਵਧੇ ਹਨ ਅਤੇ ਇਸ ਲੜੀ ਨੂੰ ਤੋੜਨ ਦੀ ਕਿਸੇ ਨੂੰ ਵੀ ਆਗਿਆ ਨਹੀਂ ਦਿੱਤੀ ਜਾਵੇਗੀ।

 

ਪੰਜਾਬ ਯੂਥ ਕਾਂਗਰਸ ਦੇ ਨੌਜਵਾਨ ਮੈਂਬਰਾਂ ਅਤੇ ਅਹੁਦੇਦਾਰਾਂ ਨੂੰ ਦੇਸ਼ ਦੇ ਧਰਮ ਨਿਰਪੱਖ ਆਦਰਸ਼ਾਂ ਦੀ ਰਾਖੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਸਲਾਹ ਦਿੰਦਿਆਂ ਕੈਪਟਨ ਅਮਰਿੰਦਰ ਨੇ ਭਾਜਪਾ ਦੀਆਂ ਨਾਪਾਕ ਫੁੱਟ ਪਾਊ ਨੀਤੀਆਂ ਵਿਰੁੱਧ ਨੌਜਵਾਨਾਂ ਵੱਲੋਂ ਕੀਤੇ ਪ੍ਰਦਰਸ਼ਨ ਨੂੰ ਸਕਾਰਾਤਮਕ ਕਿਹਾ।

 

ਮੁੱਖ ਮੰਤਰੀ ਨੇ ਕੌਮੀ ਅਤੇ ਆਲਮੀ ਪੱਧਰ ’ਤੇ ਮੌਜੂਦ ਚੁਣੌਤੀਆਂ ਦੇ ਮੁਕਾਬਲੇ ਲਈ ਨੌਜਵਾਨਾਂ ਨੂੰ ਤਿਆਰ ਕਰਨ ਲਈ ਹੁਨਰ ਅਧਾਰਤ ਅਤੇ ਮਿਆਰੀ ਸਿਖਿਆ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। 


ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਸੂਬੇ ਦੀ ਰਾਜਨੀਤੀ ਵਿਚ ਨੌਜਵਾਨਾਂ, ਖਾਸਕਰ ਮੱਧ ਵਰਗੀ ਪਰਿਵਾਰਾਂ ਦੇ ਨੌਜਵਾਨਾਂ ਦੀ ਰਾਜਨੀਤਿਕ ਜਗ੍ਹ੍ਹਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PUNJAB TO RENEGOTIATE POWER PURCHASE AGREEMENTS