ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ 'ਚ ਛੇਤੀ ਆਵੇਗੀ ਉਦਯੋਗਿਕ ਕ੍ਰਾਂਤੀ: ਮਨਪ੍ਰੀਤ ਬਾਦਲ

ਪੰਜਾਬ ਸਰਕਾਰ ਦੇ ਵਫ਼ਦ ਵਲੋਂ ਉਦਯੋਗਿਕ ਇਕਾਈਆਂ ਨਾਲ ਸੰਮੇਲਨ ਤੋਂ ਪਹਿਲਾਂ ਵਿਚਾਰ-ਚਰਚਾ


ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ‘ਚ ਪੰਜਾਬ ਦੇ ਉੱਚ ਪੱਧਰੀ ਵਫ਼ਦ ਨੇ ਮੰਗਲਵਾਰ ਨੂੰ ਮੁੰਬਈ ਵਿਖੇ 2 ਦਿਨਾਂ ਦੌਰੇ ਦੇ ਪਹਿਲੇ ਦਿਨ ਕਈ ਸਮਾਗਮਾਂ ਅਤੇ ਮੀਟਿੰਗਾਂ ਵਿੱਚ ਉਦਯੋਗਿਕ ਭਾਈਚਾਰੇ ਨਾਲ ਵਿਚਾਰ-ਵਟਾਂਦਰਾ ਕੀਤਾ। 

 

ਇਨਵੈਸਟ ਪੰਜਾਬ ਦੇ ਵਫ਼ਦ ਨੇ ਸੰਮੇਲਨ ਤੋਂ ਪਹਿਲਾਂ ਵਿਚਾਰ-ਚਰਚਾ ਦਾ ਆਯੋਜਨ ਕੀਤਾ ਅਤੇ ਦਸੰਬਰ, 2019 ‘ਚ ਕਰਵਾਈ ਜਾਣ ਵਾਲੀ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸੰਮੇਲਨ ਵਿੱਚ ਹਿੱਸਾ ਲੈਣ ਲਈ ਉੱਦਮੀਆਂ ਨੂੰ ਸੱਦਾ ਦਿੱਤਾ।

 

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਜਿਸ ਤਰ੍ਹਾਂ 1960 ਦੇ ਦਹਾਕੇ ਵਿਚ ਦੇਸ਼ ਨੂੰ ਅਨਾਜ ਉਤਪਾਦਨ ਵਿਚ ਸਵੈ-ਨਿਰਭਰ ਬਣਾਉਣ ਵਾਲੀ ਹਰੀ ਕ੍ਰਾਂਤੀ ਵਿਚ ਪੰਜਾਬ ਦੀ ਅਹਿਮ ਭੂਮਿਕਾ ਸੀ, ਇਸੇ ਤਰ੍ਹਾਂ ਹੁਣ ਪੰਜਾਬ ਜਲਦੀ ਉਦਯੋਗਿਕ ਕ੍ਰਾਂਤੀ ਲਿਆਉਣ ਲਈ ਵੀ ਤਿਆਰ ਹੈ। 

 

ਉਨ੍ਹਾਂ ਕਿਹਾ ਕਿ ਪੰਜਾਬ ਨੇ ਵਿਕਾਸ ਦੇ ਹਰ ਖੇਤਰ ਵਿਚ ਵੱਡਮੁੱਲਾ ਯੋਗਦਾਨ ਪਾਇਆ ਹੈ। ਹੁਣ ਇਹ ਤੇਜ਼ੀ ਨਾਲ ਪ੍ਰਮੁੱਖ ਉਦਯੋਗਿਕ ਸੂਬਿਆਂ ਦੇ ਬਰਾਬਰ ਆਉਂਦਾ ਜਾ ਰਿਹਾ ਹੈ ਅਤੇ ਜਲਦੀ ਹੀ ਦੇਸ ਦੇ ਉਦਯੋਗਿਕ ਖੇਤਰ ਵਿਚ ਮੋਹਰੀ ਸੂਬਾ ਬਣ ਕੇ ਉਭਰੇਗਾ।

 

ਢੁੱਕਵੇਂ ਮਾਹੌਲ ਤਹਿਤ ਪੰਜਾਬ 'ਚ ਉਦਯੋਗ ਮੁੜ ਸੁਰਜੀਤ ਹੋਣ ਵੱਲ : ਵਿਜੇ ਇੰਦਰ ਸਿੰਗਲਾ 
 
ਪੰਜਾਬ ਦੇ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਉਦਯੋਗੀਕਰਨ ਵੱਲ ਵੱਧ ਰਿਹਾ ਹੈ ਕਿਉਂਕਿ ਸਾਡੀ ਰਵਾਇਤੀ ਖੇਤੀ ਵਾਲੀ ਆਰਥਿਕਤਾ ਪਹਿਲਾਂ ਹੀ ਸਿਖਰ ‘ਤੇ ਪਹੁੰਚ ਚੁੱਕੀ ਹੈ। ਉਨ੍ਹਾਂ ਕਿਹਾ ਕਿ ਉਦਯੋਗੀਕਰਨ ਸਾਡੀ ਆਰਥਿਕਤਾ ਨੂੰ ਮਜ਼ਬੂਤ ਕਰਨ ਦਾ ਇੱਕੋ-ਇਕ ਜ਼ਰੀਆ ਹੈ। 

ਕੈਪਟਨ ਅਮਰਿੰਦਰ ਸਿੰਘ ਦੀ ਗਤੀਸ਼ੀਲ ਅਤੇ ਦੂਰਅੰਦੇਸ਼ੀ ਵਾਲੀ ਅਗਵਾਈ ਹੇਠ ਨਿਵੇਸਕਾਂ ਲਈ ਢੁੱਕਵੇਂ ਮਾਹੌਲ ਦੇ ਨਾਲ ਨਾਲ ਰਿਆਇਤਾਂ ਅਤੇ ਸੁਖਾਲੇ ਕਾਰੋਬਾਰ ਵਾਲੀਆਂ ਨੀਤੀਆਂ ਸਦਕਾ ਪੰਜਾਬ ਵਿੱਚ ਉਦਯੋਗ ਮੁੜ ਸੁਰਜੀਤ ਹੋ ਗਏ ਹਨ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:punjab to soon usher in industrial revolution: manpreet singh badal