ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਵੱਲੋਂ ਔਰਤਾਂ ਲਈ ਵੱਡੀ ਖੁਸ਼ਖਬਰੀ, 1 ਜੂਨ ਤੋਂ ਮਿਲੇਗੀ ਇਹ ਵਿਸ਼ੇਸ਼ ਸਹੂਲਤ

ਗਾਇਨੀਕੋਲੋਜ਼ਾਕਲ (ਔਰਤਾਂ ਸਬੰਧੀ) ਸੇਵਾਵਾਂ ਲਈ ਹੋਵੇਗੀ ਈ ਸੰਜੀਵਨੀ ਓਪੀਡੀ ਸ਼ੁਰੂ
 

ਲੇਬਰ ਰੂਮ ਅਤੇ ਵਿਸ਼ੇਸ਼ ਨਿਊਬੌਰਨ ਕੇਅਰ ਯੂਨਿਟਾਂ ਵਿੱਚ ਕੰਮ ਕਰਦੇ 600 ਡਾਕਟਰਾਂ ਤੇ ਸਟਾਫ ਨਰਸਾਂ ਨੂੰ ਦਿੱਤੀ ਆਨਲਾਈਨ ਸਿਖਲਾਈ
 

ਕੋਵਿਡ 19 ਦੇ ਮੱਦੇਨਜ਼ਰ ਹਸਪਤਾਲਾਂ ਵਿਚ ਭੀੜ ਹੋਣ ਤੋਂ ਰੋਕਣ ਲਈ ਟੈਲੀਮੇਡਸੀਨ ਸੂਬੇ ਭਰ ਦੇ ਮਰੀਜ਼ਾਂ ਲਈ ਇੱਕ ਵਰਦਾਨ ਸਾਬਿਤ ਹੋਵੇਗਾ, ਕਿਉਂਕਿ ਬਹੁਤ ਸਾਰੇ ਲੋਕਾਂ ਨੂੰ ਰੋਜ਼ਾਨਾ ਡਾਕਟਰੀ ਸਲਾਹ ਅਤੇ ਪੁਰਾਣੀਆਂ ਬਿਮਾਰੀਆਂ ਸਬੰਧੀ ਸੁਝਾਵਾਂ ਦੀ ਜ਼ਰੂਰਤ ਹੁੰਦੀ ਹੈ। ਆਮ ਦਵਾਈਆਂ ਲਈ ਟੈਲੀਮੇਡੀਸੀਨ ਤੋਂ ਇਲਾਵਾ ਹੁਣ ਸਿਹਤ ਵਿਭਾਗ ਜੱਚਾ ਬੱਚਾ ਸਿਹਤ ਸੰਭਾਲ ਸੇਵਾਵਾਂ(ਐਮਸੀਐਚ) ਨੂੰ ਯਕੀਨੀ ਬਣਾਉਣ ਲਈ 1 ਜੂਨ ਤੋਂ ਗਾਇਨੀਕੋਲੋਜੀ ਸੇਵਾਵਾਂ ਲਈ ਈ ਸੰਜੀਵਨੀ ਓਪੀਡੀ ਦੀ ਸ਼ੁਰੂਆਤ ਕਰਨ ਜਾ ਰਿਹਾ ਹੈ।
 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਵਲੋਂ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤਕ ਜਨਰਲ ਮੈਡੀਸਨ ਲਈ ਈ ਸੰਜੀਵਨੀ ਓਪੀਡੀ ਸੇਵਾਵਾਂ ਪਹਿਲਾਂ ਹੀ ਸ਼ੁਰੂ ਕੀਤੀਆਂ ਗਈਆਂ ਹਨ। ਹਾਲਾਂਕਿ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਰਭਵਤੀ ਔਰਤਾਂ ਨੂੰ ਗਰਭ ਅਵਸਥਾ ਦੀ ਪਹਿਲੀ ਤਿਮਾਹੀ ਤੱਕ ਹਸਪਤਾਲ ਤੋਂ ਲਾਗ ਲੱਗਣ ਦਾ ਖ਼ਤਰਾ ਵੱਧ ਜਾਂਦਾ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਆਉਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਸ ਲਈ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਜਨਮ ਤੋਂ ਪਹਿਲਾਂ ਦੀ ਦੇਖਭਾਲ ਲਈ ਅਤੇ ਗਾਇਨੀਕੋਲੋਜੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਗਾਇਨੀਕੋਲੋਜੀ ਸੇਵਾਵਾਂ ਲਈ ਈ ਸੰਜੀਵਨੀ ਓਪੀਡੀ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।
 

ਐਮਸੀਐਚ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਡਾਕਟਰਾਂ ਅਤੇ ਸਟਾਫ਼ ਨਰਸਾਂ ਦੀ ਸਿਖਲਾਈ ਲਈ ਆਨਲਾਈਨ ਟੈਕਨਾਲੋਜੀ ਪਲੇਟਫਾਰਮ ਦੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸਿਖਲਾਈ ਸੈਸ਼ਨ ਦੌਰਾਨ ਸਮਾਜਿਕ ਦੂਰੀ ਬਣਾਈ ਰੱਖਣ ਲਈ ਵੱਖ ਵੱਖ ਉਪਾਅ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕੁਸ਼ਲਤਾਵਾਂ ਵਿੱਚ ਸੁਧਾਰ ਲਈ ਨਿਯਮਤ ਸਿਖਲਾਈ ਮੁਹੱਈਆ ਕਰਵਾਉਣ ਅਤੇ ਸਿਹਤ ਸੇਵਾਵਾਂ ਦੇ ਪ੍ਰਬੰਧਨ ਲਈ ਨਿਰਦੇਸ਼ਾਂ ਦਾ ਪ੍ਰਸਾਰ ਕਰਨ ਲਈ ਲੋਕਾਂ ਨੂੰ ਇਕੱਠੇ ਕਰਨਾ ਮੁਸ਼ਕਲ ਹੋ ਗਿਆ ਹੈ। ਇਸ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਈਕੋ ਜ਼ੂਮ ਪਲੇਟਫਾਰਮ ਦੀ ਸਹਾਇਤਾ ਨਾਲ ਆਨ ਲਾਈਨ ਸਿਖਲਾਈ ਸੈਸ਼ਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ।
 

ਸਾਰੇ ਡਾਕਟਰਾਂ, ਸਟਾਫ ਨਰਸਾਂ ਅਤੇ ਪੈਰਾ ਮੈਡੀਕਲ ਸਟਾਫ ਨਾਲ ਸੰਪਰਕ ਕਰਕੇ ਪੂਰੇ ਪੰਜਾਬ ਰਾਜ ਵਿੱਚ ਸਿਹਤ ਸੰਭਾਲ ਬਾਰੇ ਵੱਖ ਵੱਖ ਪ੍ਰੋਗਰਾਮਾਂ ਲਈ ਸਿਖਲਾਈ ਦਿੱਤੀ ਜਾ ਰਹੀ ਹੈ। ਇਸੇ ਤਰ੍ਹਾਂ ਦੀ ਇੱਕ ਸਿਖਲਾਈ “ਕੋਵਿਡ -19 ਮਹਾਂਮਾਰੀ ਵਿਚ ਗਰਭਵਤੀ ਔਰਤਾਂ ਦੇ ਪ੍ਰਬੰਧਨ ਲਈ ਜਾਗਰੂਕਤਾ” ਬਾਰੇ ਨੈਸ਼ਨਲ ਹੈਲਥ ਮਿਸ਼ਨ ਪੰਜਾਬ, ਸਟੇਟ ਇੰਸਟੀਚਿਟ ਆਫ਼ ਹੈਲਥ ਐਂਡ ਫੈਮਲੀ ਵੈਲਫੇਅਰ ਟ੍ਰੇਨਿੰਗ ਡਵੀਜ਼ਨ, ਮੈਡੀਕਲ ਕਾਲਜ, ਅੰਮ੍ਰਿਤਸਰ, ਪਟਿਆਲਾ ਅਤੇ ਫਰੀਦਕੋਟ ਦੀ ਤਕਨੀਕੀ ਸਹਾਇਤਾ ਨਾਲ ਕਰਵਾਈ ਗਈ।
 

ਵਿਸ਼ੇਸ਼ ਤੌਰ 'ਤੇ ਇਹ ਸਿਖਲਾਈ ਡਾਇਰੈਕਟਰ (ਪਰਿਵਾਰ ਭਲਾਈ) ਡਾ: ਪ੍ਰਭਦੀਪ ਕੌਰ ਦੀ ਨਿਗਰਾਨੀ ਵਿੱਚ ਪ੍ਰੋਗਰਾਮ ਅਫਸਰ, ਡਾ. ਗੁਰਵਿੰਦਰ ਕੌਰ ਸਮੇਤ ਪ੍ਰੋਗਰਾਮ ਅਫਸਰ (ਐਮ ਸੀ ਐਚ) ਡਾ: ਇੰਦਰਦੀਪ ਕੌਰ ਦੀ ਹਾਜ਼ਰੀ ਵਿਚ ਹੋਈ। ਸਿਖਲਾਈ ਦਾ ਮੁੱਖ ਉਦੇਸ਼ ਕਲੀਨਿਕਲ ਸਟਾਫ ਨੂੰ ਗਰਭਵਤੀ ਔਰਤਾਂ ਅਤੇ ਬੱਚੇ ਦੇ ਜਨਮ ਦੇ ਪ੍ਰਬੰਧਨ ਵਿਸ਼ਿਆਂ ਸਬੰਧੀ ਜਾਗਰੂਕ ਕਰਨਾ ਸੀ।
 

ਇਸ ਸਿਖਲਾਈ ਵਿੱਚ ਵੱਖ-ਵੱਖ ਵਿਸ਼ਿਆਂ ਜਿਵੇਂ ਕੋਵਿਡ-19 ਮਹਾਂਮਾਰੀ, ਟ੍ਰਾਈਜ ਅਤੇ ਟੈਸਟਿੰਗ ਇਨਟ੍ਰਪਾਰਟਮ ਕੇਅਰ, ਜਨਮ ਤੋਂ ਬਾਅਦ ਅਤੇ ਨਵਜੰਮੇ ਬੱਚੇ ਦੀ ਦੇਖਭਾਲ ਅਤੇ ਸਹੂਲਤ ਦੀ ਤਿਆਰੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਸਿਖਲਾਈ ਵਿੱਚ ਸੂਬੇ ਭਰ ਵਿੱਚ ਲੇਬਰ ਰੂਮ ਵਿੱਚ ਕੰਮ ਕਰ ਰਹੇ ਲਗਭਗ 600 ਡਾਕਟਰਾਂ ਅਤੇ ਸਟਾਫ ਨਰਸਾਂ ਅਤੇ ਸਪੈਸ਼ਲ ਨਿਊਬੌਰਨ ਕੇਅਰ ਯੂਨਿਟ ਨੇ ਭਾਗ ਲਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab to start E Sanjeevani OPD for Gynaecology Services from 1st June Health Minister