ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਟਰਾਂਸਪੋਰਟ ਵਿਭਾਗ ਸੁਧਾਰੇਗਾ ਸੜਕ ਸੁਰੱਖਿਆ, ਵਿਚਾਰ ਰਿਹੈ ਨਵੇਂ ਮੁੱਦੇ

ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਦੀ 7ਵੀਂ ਮੀਟਿੰਗ ਅੱਜ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਦੀ ਅਗਵਾਈ ਵਿੱਚ ਪੰਜਾਬ ਭਵਨ ਚੰਡੀਗੜ੍ਹ ਵਿਖੇ ਕੀਤੀ ਗਈ। ਟਰਾਂਸਪੋਰਟ ਵਿਭਾਗ ਮੁਤਾਬਕ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਨੇ ਸੜਕ ਸੁਰੱਖਿਆ ਸੁਧਾਰਾਂ ਨੂੰ ਤੇਜ਼ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ।

 

ਮੀਟਿੰਗ ਵਿੱਚ ਸੜਕ ਸੁਰੱਖਿਆ ਉਪਾਵਾਂ ਨੂੰ ਮਜ਼ਬੂਤ ਕਰਨ ਸਬੰਧੀ ਲੋੜੀਂਦੇ ਸਾਜ਼ੋ-ਸਮਾਨ ਦੀ ਖਰੀਦ, ਐਂਬੂਲੈਂਸ ਦੀ ਆਸਾਨ ਪਹੁੰਚ, ਹਾਦਸਾ ਹੋਣ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਪਛਾਣ, ਇਨਫੋਰਸਮੈਂਟ ਉਪਾਅ ਨੂੰ ਤੇਜ਼ ਕਰਨ, ਸੜਕ ਸੁਰੱਖਿਆ ਫੰਡ ਦੀ ਸਿਰਜਣਾ, 31ਵੇਂ ਰਾਸ਼ਟਰੀ ਸੜਕ ਸੁਰੱਖਿਆ ਹਫਤਾ 2020 ਸਬੰਧੀ ਜਾਣਕਾਰੀ ਵਰਗੇ ਮਹੱਤਵਪੂਰਨ ਮੁੱਦੇ ਵਿਚਾਰੇ ਗਏ। ਇਸ ਦੇ ਨਾਲ ਹੀ ਪੰਜਾਬ ਵਿਜ਼ਨ ਜ਼ੀਰੋ ਪ੍ਰੋਜੈਕਟ ਅਧੀਨ ਪ੍ਰਗਤੀ ਸਬੰਧੀ ਇੱਕ ਪੇਸ਼ਕਾਰੀ ਵੀ ਦਿੱਤੀ ਗਈ।

 

ਮੀਟਿੰਗ ਵਿਚ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਏ ਅਤੇ ਜਿਲ੍ਹਾ ਸੜਕ ਸੁਰੱਖਿਆ ਕਮੇਟੀਆਂ ਦੇ ਕੰਮਕਾਜ ਦੀ ਜਾਇਜ਼ਾ ਵੀ ਲਿਆ ਗਿਆ। ਮੀਟਿੰਗ ਵਿੱਚ ਸਰਕਾਰ ਵਲੋਂ ਅਪਰਾਧਾਂ ਨੂੰ ਰੋਕਣ ਸੰਬਧੀ 19 ਦਸੰਬਰ, 2019 ਨੂੰ ਜਾਰੀ ਕੀਤੇ ਗਏ ਦੋ ਨੋਟੀਫਿਕੇਸ਼ਨਾਂ ਦੇ ਸੰਬੰਧ ਵਿੱਚ ਡਿਪਟੀ ਕਮਿਸ਼ਨਰਾਂ ਨਾਲ ਸਬੰਧਤ ਹੋਰ ਅਹਿਮ ਮੁੱਦਿਆਂ 'ਤੇ ਵੀ ਵਿਚਾਰ ਵਟਾਂਦਰੇ ਕੀਤੇ ਗਏ।

 

ਮੀਟਿੰਗ ਵਿੱਚ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਕੇ. ਸਿਵਾ ਪ੍ਰਸ਼ਾਦ, ਰਾਜ ਟਰਾਂਸਪੋਰਟ ਕਮਿਸ਼ਨਰ ਡਾ: ਅਮਰਪਾਲ ਸਿੰਘ, ਵਿਸ਼ੇਸ਼ ਸਕੱਤਰ (ਖਰਚਾ) ਡਾ. ਅਭਿਨਵ ਤ੍ਰਿਖਾ ਸ਼ਾਮਲ ਹੋਏ। ਇਸ ਤੋਂ ਇਲਾਵਾ ਭਾਰਤੀ ਨੈਸ਼ਨਲ ਹਾਈਵੇਅ ਅਥਾਰਟੀ, ਸਥਾਨਕ ਸਰਕਾਰਾਂ ਵਿਭਾਗ, ਐਨ.ਆਈ.ਸੀ, ਸਿੱਖਿਆ ਵਿਭਾਗ, ਪੰਜਾਬ ਮੰਡੀ ਬੋਰਡ, ਪੀ.ਆਰ.ਬੀ.ਡੀ.ਬੀ ਦੇ ਅਧਿਕਾਰੀਆਂ ਨੇ ਵੀ ਹਾਜ਼ਰ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Transport Department will improve road safety