ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਖਹਿਰਾ ਦੀ ਵਿਧਾਇਕੀ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ

ਖਹਿਰਾ ਦੀ ਵਿਧਾਇਕੀ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ

ਆਮ ਆਦਮੀ ਪਾਰਟੀ ਦੀ ਟਿਕਟ ’ਤੇ ਵਿਧਾਇਕ ਬਣੇ ਸੁਖਪਾਲ ਸਿੰਘ ਖਹਿਰਾ ਦੀ ਵਿਧਾਇਕੀ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।  ਪੰਜਾਬ ਵਿਧਾਨ ਸਭਾ ਵੱਲੋਂ ਅੱਜ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਵਿਧਾਨ ਸਭਾ ਮੈਂਬਰੀ ਰੱਦ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਨੋਟਿਸ ਭਾਰਤ ਦੇ ਸੰਵਿਧਾਨ ਦੇ ਦਸਵੇਂ ਸ਼ਡਿਊਲ ਤਹਿਤ ਦਿੱਤਾ ਗਿਆ ਹੈ।


ਜਾਣਕਾਰੀ ਦਿੰਦਿਆਂ ਵਿਧਾਨ ਸਭਾ ਦੇ ਇਕ ਬੁਲਾਰੇ ਨੇ ਦੱਸਿਆ ਕਿ ਹਰਸਿਮਰਨ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਮੇਤਲਾ, ਭੁੱਲਥ, ਜ਼ਿਲ੍ਹਾ ਕਪੂਰਥਲਾ ਅਤੇ ਹਰਪਾਲ ਸਿੰਘ ਚੀਮਾ, ਵਿਧਾਇਕ ਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਨੇ ਕ੍ਰਮਵਾਰ 10 ਜਨਵਰੀ, 2019 ਅਤੇ 16 ਜਨਵਰੀ, 2019 ਨੂੰ ਸੰਵਿਧਾਨ ਦੇ ਦਸਵੇਂ ਸ਼ਡਿਊਲ ਤਹਿਤ ਖਹਿਰਾ ਦੀ ਵਿਧਾਇਕੀ ਰੱਦ ਕਰਨ ਸਬੰਧੀ ਸਪੀਕਰ ਕੋਲ ਪਟੀਸ਼ਨ ਦਾਇਰ ਕੀਤੀ ਸੀ।


ਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੀ ਹਦਾਇਤ ਅਨੁਸਾਰ ਖਹਿਰਾ ਨੂੰ ਜਵਾਬ ਦੇਣ ਲਈ 15 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ ਅਤੇ ਪੁੱਛਿਆ ਗਿਆ ਹੈ ਕਿ ਸੰਵਿਧਾਨ ਦੇ ਦਸਵੇਂ ਸ਼ਡਿਊਲ ਤਹਿਤ ਉਸ ਵਿਰੁੱਧ ਕਾਰਵਾਈ ਕਿਉਂ ਨਾ ਆਰੰਭੀ ਜਾਵੇ।

ਖਹਿਰਾ ਦੀ ਵਿਧਾਇਕੀ ਖਤਮ ਕਰਵਾਏਗੀ ਹੁਣ ‘ਆਪ’
ਬੁਲਾਰੇ ਨੇ ਦੱਸਿਆ ਕਿ ਜੇਕਰ ਦਿੱਤੇ ਗਏ ਸਮੇਂ ਵਿਚ ਖਹਿਰਾ ਵੱਲੋਂ ਕੋਈ ਜਵਾਬ ਨਾ ਦਿੱਤਾ ਗਿਆ ਤਾਂ ਇਹ ਸਮਝਿਆ ਜਾਵੇਗਾ ਕਿ ਉਹ ਇਸ ਮਾਮਲੇ ਵਿਚ ਕੁਝ ਨਹੀਂ ਕਹਿਣਾ ਚਾਹੁੰਦੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Vidhan Sabha issues notice to Khaira for disqualification