ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਗਠਤ, ਨੋਟੀਫ਼ਿਕੇਸ਼ਨ ਜਾਰੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸਾਲ 2019-20 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਕੀਤੇ ਗਏ ਹਨ। ਇਸ ਸਬੰਧੀ ਅੱਜ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਇਸ ਬਾਰੇ ਇਕ ਬੁਲਾਰੇ ਨੇ ਦੱਸਿਆ ਕਿ ਕੁੱਲ 13 ਕਮੇਟੀਆਂ ਦੇ ਚੇਅਰਮੈਨਾਂ ਅਤੇ ਮੈਂਬਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਵੱਖ-ਵੱਖ ਕਮੇਟੀਆਂ ਦੇ ਨਾਂ ਅਤੇ ਵੇਰਵੇ ਇਸ ਪ੍ਰਕਾਰ ਹਨ:

ਲੋਕ ਲੇਖਾ ਕਮੇਟੀ  ਦਾ ਚੇਅਰਮੈਨ ਕੁਲਤਾਰ ਸਿੰਘ ਸੰਧਵਾਂ ਨੂੰ ਬਣਾਇਆ ਗਿਆ ਹੈ ਜਦੋਂਕਿ ਮੈਂਬਰਾਂ ਵਿੱਚ ਰਣਦੀਪ ਸਿੰਘ ਨਾਭਾ, ਸੁਰਜੀਤ ਸਿੰਘ ਧੀਮਾਨ, ਸੰਗਤ ਸਿੰਘ ਗਿਲਜ਼ੀਆਂ, ਰਮਨਜੀਤ ਸਿੰਘ ਸਿੱਕੀ, ਨਵਤੇਜ ਸਿੰਘ ਚੀਮਾ, ਫਤਹਿਜੰਗ ਸਿੰਘ ਬਾਜਵਾ, ਬਲਵਿੰਦਰ ਸਿੰਘ, ਅਰੁਣ ਡੋਗਰਾ, ਲਖਵੀਰ ਸਿੰਘ ਲੱਖਾ, ਕੁਲਵੰਤ ਸਿੰਘ ਪੰਡੋਰੀ, ਪਰਮਿੰਦਰ ਸਿੰਘ ਢੀਂਡਸਾ ਅਤੇ ਦਿਲਰਾਜ ਸਿੰਘ ਭੂੰਦੜ ਸ਼ਾਮਲ ਹਨ।

ਸਰਕਾਰੀ ਕਾਰੋਬਾਰ ਕਮੇਟੀ ਦਾ ਚੇਅਰਮੈਨ ਕੁਲਜੀਤ ਸਿੰਘ ਨਾਗਰਾ ਨੂੰ ਬਣਾਇਆ ਗਿਆ ਹੈ ਜਦੋਂਕਿ ਮੈਂਬਰਾਂ ਵਜੋਂ ਦਰਸ਼ਨ ਸਿੰਘ ਬਰਾੜ, ਰਜਨੀਸ਼ ਕੁਮਾਰ ਬੱਬੀ, ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਰਾਜਿੰਦਰ ਬੇਰੀ, ਪਵਨ ਕੁਮਾਰ ਆਦੀਆ, ਦਵਿੰਦਰ ਸਿੰਘ ਘੁਬਾਇਆ, ਸੰਤੋਖ ਸਿੰਘ, ਅਮਨ ਅਰੋੜਾ, ਕੰਵਰ ਸੰਧੂ, ਪਰਕਾਸ਼ ਸਿੰਘ ਬਾਦਲ ਅਤੇ ਪਵਨ ਕੁਮਾਰ ਟੀਨੂ ਨੂੰ ਸ਼ਾਮਲ ਕੀਤਾ ਹੈ।

ਅਨੁਮਾਨ ਕਮੇਟੀ ਦਾ ਚੇਅਰਮੈਨ ਹਰਦਿਆਲ ਸਿੰਘ ਕੰਬੋਜ ਨੂੰ ਲਾਇਆ ਗਿਆ ਹੈ ਅਤੇ ਇਸ ਦੇ ਮੈਂਬਰਾਂ ਵਿੱਚ ਮਦਨ ਲਾਲ ਜਲਾਲਪੁਰ, ਜੋਗਿੰਦਰ ਪਾਲ, ਸੁਨੀਲ ਦੱਤੀ, ਧਰਮਵੀਰ ਅਗਨੀਹੋਤਰੀ, ਸੁਸ਼ੀਲ ਕੁਮਾਰ ਰਿੰਕੂ, ਅਰੁਣ ਡੋਗਰਾ, ਹਰਜੋਤ ਕਮਲ ਸਿੰਘ, ਦਲਵੀਰ ਸਿੰਘ ਗੋਲਡੀ, ਜੈ ਕ੍ਰਿਸ਼ਨ ਸਿੰਘ ਰੋੜੀ, ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ, ਬਿਕਰਮ ਸਿੰਘ ਮਜੀਠੀਆ ਅਤੇ ਸ੍ਰੀ ਹਰਿੰਦਰਪਾਲ ਸਿੰਘ ਚੰਦੂਮਾਜਰਾ ਸ਼ਾਮਲ ਹਨ।


 ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਕਮੇਟੀ ਦਾ ਚੇਅਰਮੈਨ ਨੱਥੂ ਰਾਮ ਨੂੰ ਲਾਇਆ ਗਿਆ ਹੈ ਅਤੇ ਮੈਂਬਰ ਵਜੋਂ ਸੁਰਜੀਤ ਸਿੰਘ ਧੀਮਾਨ, ਨਿਰਮਲ ਸਿੰਘ, ਜੋਗਿੰਦਰ ਪਾਲ, ਸੰਤੋਖ ਸਿੰਘ, ਚੌਧਰੀ ਸੁਰਿੰਦਰ ਸਿੰਘ, ਪਵਨ ਕੁਮਾਰ ਆਦੀਆ, ਡਾ. ਰਾਜ ਕੁਮਾਰ ਚੱਬੇਵਾਲ, ਸਤਕਾਰ ਕੌਰ, ਕੁਲਵੰਤ ਸਿੰਘ ਪੰਡੋਰੀ, ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ, ਬਲਦੇਵ ਸਿੰਘ ਖਹਿਰਾ ਅਤੇ ਸੁਖਵਿੰਦਰ ਕੁਮਾਰ ਨੂੰ ਸ਼ਾਮਲ ਕੀਤਾ ਹੈ।

ਹਾਊਸ ਕਮੇਟੀ ਦਾ ਚੇਅਰਮੈਨ ਅਜਾਇਬ ਸਿੰਘ ਭੱਟੀ, ਡਿਪਟੀ ਸਪੀਕਰ (ਅਹੁਦੇ ਦੇ ਆਧਾਰ ਤੇ ਸਭਾਪਤੀ), ਨੂੰ ਬਣਾਇਆ ਗਿਆ ਹੈ ਜਦੋਂਕਿ ਮੈਂਬਰਾਂ ਵਿੱਚ ਅਮਰੀਕ ਸਿੰਘ ਢਿੱਲੋਂ, ਰਮਨਜੀਤ ਸਿੰਘ ਸਿੱਕੀ, ਪਰਗਟ ਸਿੰਘ ਪੋਆਰ, ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਹਰਜੋਤ ਕਮਲ ਸਿੰਘ, ਅਮਨ ਅਰੋੜਾ, ਬੁੱਧ ਰਾਮ ਅਤੇ ਐਨ.ਕੇ. ਸ਼ਰਮਾ ਸ਼ਾਮਲ ਹਨ।

 ਸਥਾਨਕ ਸੰਸਥਾਵਾਂ ਅਤੇ ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ ਦਾ ਚੇਅਰਮੈਨ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਬਣਾਇਆ ਗਿਆ ਹੈ ਜਦੋਂਕਿ ਮੈਂਬਰਾਂ ਵਿੱਚ ਅਮਿਤ ਵਿੱਜ, ਸੁਨੀਲ ਦੱਤੀ, ਰਾਜਿੰਦਰ ਬੇਰੀ, ਸੰਜੀਵ ਤਲਵਾੜ, ਕੁਲਦੀਪ ਸਿੰਘ ਵੈਦ ਬੁਲਾਰਾ, ਕੁਲਬੀਰ ਸਿੰਘ ਜ਼ੀਰਾ, ਪ੍ਰੀਤਮ ਸਿੰਘ ਕੋਟਭਾਈ, ਜਗਤਾਰ ਸਿੰਘ ਜੱਗਾ ਹਿੱਸੋਵਾਲ, ਪ੍ਰੋ. ਬਲਜਿੰਦਰ ਕੌਰ, ਸ਼ਰਨਜੀਤ ਸਿੰਘ ਢਿੱਲੋਂ, ਲਖਬੀਰ ਸਿੰਘ ਲੋਧੀਨੰਗਲ ਅਤੇ ਅਰੁਣ ਨਾਰੰਗ ਦੇ ਨਾਂ ਸ਼ਾਮਲ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Vidhan Sabha Speaker nominates various committees of House for year 2019-20