ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ 2 ਤੋਂ 6 ਅਗਸਤ ਤੱਕ ਸੱਦਣ ਦਾ ਫ਼ੈਸਲਾ

 

ਮੰਤਰੀ ਮੰਡਲ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ 2 ਅਗਸਤ ਤੋਂ 6 ਅਗਸਤ, 2019 ਤੱਕ ਸੱਦਣ ਦਾ ਫ਼ੈਸਲਾ ਕੀਤਾ ਹੈ।

 

ਇਸ ਬਾਰੇ ਫ਼ੈਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਦੇ ਨਾਲ ਭਾਰਤ ਦੇ ਸੰਵਿਧਾਨ ਦੀ ਧਾਰਾ 174 ਦੀ ਕਲਾਜ਼ (1) ਤਹਿਤ 15ਵੀਂ ਵਿਧਾਨ ਸਭਾ ਦਾ ਅੱਠਵਾਂ ਇਜਲਾਸ ਸੱਦਣ ਲਈ ਪੰਜਾਬ ਦੇ ਰਾਜਪਾਲ ਨੂੰ ਅਧਿਕਾਰਤ ਕੀਤਾ ਹੈ।

 

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਇਜਲਾਸ 2 ਅਗਸਤ ਨੂੰ ਬਾਅਦ ਦੁਪਹਿਰ ਸ਼ੁਰੂ ਹੋਵੇਗਾ ਅਤੇ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ। ਇਸੇ ਤਰ੍ਹਾਂ ਵਿਧਾਨਕ ਕੰਮਕਾਰ 5 ਅਗਸਤ ਨੂੰ ਸਵੇਰੇ 11 ਵਜੇ ਅਤੇ 6 ਅਗਸਤ ਨੂੰ ਸਵੇਰੇ 10 ਵਜੇ ਸ਼ੁਰੂ ਹੋਵੇਗਾ।

 

ਬੁਲਾਰੇ ਨੇ ਦੱਸਿਆ ਕਿ 6 ਅਗਸਤ ਨੂੰ ਤਜਵੀਜ਼ਤ ਵਿਧਾਨਕ ਕੰਮਕਾਰ ਤੋਂ ਬਾਅਦ ਸਦਨ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਜਾਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Vidhan Sabha to convene monsoon session from 2 to 6 August