ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਵਿਜੀਲੈਂਸ ਦੇ ਅੜਿੱਕੇ ਚੜ੍ਹਿਆ ਸਹਾਇਕ ਫੂਡ ਸਪਲਾਈ ਅਫਸਰ

----5,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ----
 

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਕਸਬਾ ਝੂਨੀਰ ਜਿਲਾ ਮਾਨਸਾ ਵਿਖੇ ਤਾਇਨਾਤ ਸਹਾਇਕ ਫੂਡ ਸਪਲਾਈ ਅਫਸਰ (.ਐਫ.ਐਸ.) ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ
 

ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ .ਐਫ.ਐਸ. ਸੁਖਦੇਵ ਸਿੰਘ ਨੂੰ ਸ਼ਿਕਾਇਤਕਰਤਾ ਹਰਦੀਪ ਸਿੰਘ ਵਾਸੀ ਪਿੰਡ ਬੀਰੇਵਾਲਾ ਜਿਲਾ ਮਾਨਸਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਬਠਿੰਡਾ ਰੇਂਜ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ

 

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ .ਐਫ.ਐਸ. ਵਲੋਂ ਉਸ ਦੇ ਸਸਤੇ ਰਾਸ਼ਨ ਦੇ ਸਰਕਾਰੀ ਡਿੱਪੂ ਦਾ ਲਾਈਸੈਂਸ ਰੱਦ ਨਾ ਕਰਨ ਅਤੇ ਜਾਂਚ ਵਿਚ ਉਸ ਦੀ ਮਦਦ ਕਰਨ ਬਦਲੇ 5000 ਰੁਪਏ ਦੀ ਮੰਗ ਕੀਤੀ ਗਈ ਹੈ


ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ .ਐਫ.ਐਸ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Vigilance arrested Assistant Food Supply Officer