ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੁਧਿਆਣਾ ’ਚ ਵਸੀਕਾ ਨਵੀਸ ਰਿਸ਼ਵਤ ਲੈਂਦਿਆਂ ਇੰਝ ਕੀਤਾ ਗ੍ਰਿਫ਼ਤਾਰ

ਲੁਧਿਆਣਾ ਦੇ ਪਾਇਲ ਵਿਖੇ ਅੱਜ ਵਸੀਕਾ ਨਵੀਸ ਪਵਨ ਸ਼ਾਹੀ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਵਿਜੀਲੈਂਸ ਬਿਓਰੋ ਨੇ ਦੱਸਿਆ ਕਿ ਉਕਤ ਵਸੀਕਾ ਨਵੀਸ ਪਵਨ ਸ਼ਾਹੀ ਨੂੰ ਸ਼ਿਕਾਇਤਕਰਤਾ ਪਰਮਜੀਤ ਸਿੰਘ ਵਾਸੀ ਮਾਡਲ ਟਾਊਨ ਐਕਸ਼ਟੇਂਸ਼ਨ, ਲੁਧਿਆਣਾ ਦੀ ਸ਼ਿਕਾਇਤ 'ਤੇ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

 

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਵਸੀਕਾ ਨਵੀਸ ਵਲੋਂ ਪਲਾਟ ਦੀ ਰਜਿਸਟਰੀ ਉਸ ਦੇ ਪਿਤਾ ਦੇ ਨਾਮ 'ਤੇ ਕਰਾਉਣ ਵਿਚ ਮਦਦ ਕਰਨ ਬਦਲੇ 15,000 ਰੁਪਏ ਦੀ ਮੰਗ ਕੀਤੀ ਹੈ ਅਤੇ ਉਸ ਵਲੋਂ 3000 ਰੁਪਏ ਪਹਿਲੀ ਕਿਸ਼ਤ ਵਜੋ ਅਦਾ ਕੀਤੇ ਜਾ ਚੁੱਕੇ ਹਨ

 

ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਵਸੀਕਾ ਨਵੀਸ ਪਵਨ ਸ਼ਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੁੱਜੀ ਕਿਸ਼ਤ ਦੇ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ

 

ਬੁਲਾਰੇ ਨੇ ਦੱਸਿਆ ਕਿ ਉਕਤ ਵਸੀਕਾ ਨਵੀਸ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Vigilance nabs Document Writer for taking bribe in ludhiana