ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹੁਸ਼ਿਆਰਪੁਰ ’ਚ ਪਟਵਾਰੀ ਕੰਮ ਕਰਨ ਬਦਲੇ ਲੈ ਰਿਹਾ ਸੀ ਰਿਸ਼ਵਤ

ਹੁਸ਼ਿਆਰਪੁਰ ਦੇ ਮਾਲ ਹਲਕਾ ਜਹੂਰਾ ਵਿਖੇ ਤਾਇਨਾਤ ਪਟਵਾਰੀ ਸਤਵਿੰਦਰ ਸਿੰਘ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।

 

ਜਾਣਕਾਰੀ ਮੁਤਾਬਕ ਪਟਵਾਰੀ ਸਤਵਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਤਰਸੇਮ ਸਿੰਘ ਵਾਸੀ ਜਹੂਰਾ, ਜ਼ਿਲ੍ਹਾ ਹੁਸ਼ਿਆਰਪੁਰ ਦੀ ਸ਼ਿਕਾਇਤ 'ਤੇ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸਦੀ ਜਮੀਨ ਦਾ ਇੰਤਕਾਲ ਕਰਨ ਬਦਲੇ ਉਕਤ ਪਟਵਾਰੀ ਵਲੋ 3,000 ਰੁਪਏ ਦੀ ਮੰਗ ਕੀਤੀ ਗਈ ਹੈ।

 

ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।

 

ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:punjab vigilance nabs revenue patwari for taking bribe at jahura in hoshiarpur