ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਵਿਜੀਲੈਂਸ ਨੇ ਰਿਸ਼ਵਤ ਦੇ 9 ਮਾਮਲਿਆਂ ’ਚ ਫੜ੍ਹੇ ਕੁੱਲ 9 ਲੋਕ

ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਗਸਤ ਮਹੀਨੇ ਦੌਰਾਨ ਕੁੱਲ 9 ਛਾਪੇ ਮਾਰ ਕੇ 8 ਸਰਕਾਰੀ ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀਆਂ ਨੂੰ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨਾਂ ਵਿਚ ਪੁਲਿਸ ਵਿਭਾਗ ਦੇ 2, ਮਾਲ ਵਿਭਾਗ ਦਾ 1 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 5 ਮੁਲਾਜਮ ਸ਼ਾਮਲ ਹਨ

 

 

ਇਸ ਸਬੰਧੀ ਚੀਫ ਡਾਇਰੈਕਟਰ-ਕਮ-.ਡੀ.ਜੀ.ਪੀ ਵਿਜੀਲੈਂਸ ਬਿਓਰੋ ਪੰਜਾਬ ਬੀ.ਕੇ. ਉਪਲ ਨੇ ਕਿਹਾ ਕਿ ਇਸ ਦੌਰਾਨ ਬਿਓਰੋ ਨੇ ਜਨਤਕ ਸੇਵਾਵਾਂ ਅਤੇ ਹੋਰਨਾਂ ਖੇਤਰਾਂ ਵਿਚ ਭਿ੍ਰਸ਼ਟਾਚਾਰ ਨੂੰ ਰੋਕਣ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ। ਇਸ ਦਿਸ਼ਾ ਵਿਚ ਵਿਜੀਲੈਂਸ ਦੇ ਪੜਤਾਲੀਆ ਅਧਿਕਾਰੀਆਂ ਨੇ ਰਾਜ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਚਲਦੇ ਮੁਕੱਦਮਿਆਂ ਦੌਰਾਨ ਦੋਸ਼ੀਆਂ ਨੂੰ ਨਿਆਂਇਕ ਸਜ਼ਾਵਾਂ ਦਿਵਾਉਣ ਲਈ ਪੁਖਤਾ ਪੈਰਵੀ ਕੀਤੀ

 

 

ਉਨਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਓਰੋ ਵੱਲੋਂ ਭਿ੍ਰਸ਼ਟਾਚਾਰ ਸਬੰਧੀ 15 ਕੇਸਾਂ ਦੇ ਚਲਾਣ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵਿਚ ਪੇਸ਼ ਕੀਤੇ ਗਏ। ਇਸੇ ਦੌਰਾਨ ਭਿ੍ਰਸ਼ਟਾਚਾਰ ਸਬੰਧੀ ਲਗਾਏ ਇਲਜਾਮਾਂ ਦੀ ਪੁਖਤਾ ਪੜਤਾਲ ਲਈ 6 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਅਤੇ ਵਿਜੀਲੈਂਸ ਪੜਤਾਲਾਂ ਦੀ ਜਾਂਚ ਉਪਰੰਤ 5 ਮੁਕੱਦਮੇ ਵੀ ਦਰਜ ਕੀਤੇ ਗਏ

 

 

ਉਨਾਂ ਦੱਸਿਆ ਕਿ ਵਿਜੀਲੈਂਸ ਵਲੋਂ ਦਰਜ ਕੀਤੇ ਕੇਸਾਂ ਦੀ ਸੁਣਵਾਈ ਦੌਰਾਨ ਪਿਛਲੇ ਮਹੀਨੇ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਨੇ ਦੋ ਮੁਲਜਮਾਂ ਨੂੰ ਸਜਾਵਾਂ ਤੇ ਜੁਰਾਮਨੇ ਕੀਤੇ ਹਨ ਜਿਨਾਂ ਵਿਚ ਜਲੰਧਰ ਵਿਖੇ ਤਾਇਨਾਤ .ਐਸ.ਆਈ ਕਸ਼ਮੀਰ ਸਿੰਘ ਨੂੰ ਜਲੰਧਰ ਦੀ ਅਦਾਲਤ ਵਲੋਂ 5 ਸਾਲ ਦੀ ਕੈਦ ਅਤੇ ਦੱਸ ਹਜਾਰ ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

 

 

ਇਸੇ ਤਰਾਂ ਇਕ ਹੋਰ ਭਿ੍ਰਸ਼ਟਾਚਾਰ ਦੇ ਕੇਸ ਵਿਚ ਨਾਰਕੋਟਿਕ ਸੈਲ, ਮੋਗਾ ਵਿਖੇ ਤਾਇਨਾਤ .ਐਸ.ਆਈ ਬਲਜਿੰਦਰ ਸਿੰਘ ਅਤੇ ਮੁੱਖ ਸਿਪਾਹੀ ਭਜਨ ਸਿੰਘ ਨੂੰ ਮੋਗਾ ਦੀ ਅਦਾਲਤ ਵਲੋਂ 4-4 ਸਾਲ ਦੀ ਕੈਦ ਅਤੇ 5-5 ਹਜਾਰ ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ

 

 

 

 

.

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Vigilance took 9 bribe case in August