ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਵਿਜੀਲੈਂਸ ਬਿਊਰੋ ਨੇ ASI ਨੂੰ ਰਿਸਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ASI ਨੂੰ ਰਿਸਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਲਹਿਰਾ, ਸੰਗਰੂਰ ਜਿਲ੍ਹੇ ਵਿਖੇ ਤਾਇਨਾਤ ਏ.ਐਸ.ਆਈ. ਬਿੱਲੂ ਸਿੰਘ  ਨੂੰ 28,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

 


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਹਰਮੇਸ਼ ਵਾਸੀ ਪਿੰਡ ਨੰਨੇੜੀ, ਜਿਲ੍ਹਾਂ ਫਤਿਆਬਾਦ (ਹਰਿਆਣਾ) ਦੀ ਸ਼ਿਕਾਇਤ 'ਤੇ ਫ਼ੜਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਵਲੋਂ ਉਸ ਉਸ ਵਿਰੁੱਧ ਐਨ.ਡੀ.ਪੀ.ਐਸ ਐਕਟ ਅਧੀਨ ਮੁਕੱਦਮਾ ਨਾ ਦਰਜ ਕਰਨ ਬਦਲੇ 1,50,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 80,000 ਰੁਪਏ ਵਿਚ ਤੈਅ ਹੋਇਆ ਹੈ ਜਿਸ ਉਪਰੰਤ ਉਸ ਵਲੋਂ ਉਕਤ ਏ.ਐਸ.ਆਈ ਨੂੰ 20,000 ਰੁਪਏ ਪਹਿਲੀ ਕਿਸ਼ਤ ਵਜੋ ਪਹਿਲਾਂ ਹੀ ਅਦਾ ਕੀਤੇ ਚੁੱਕੇ ਹਨ।


ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸ਼ਤ ਦੇ 28,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:punjab vigilence bureau arrested asi billu singh on coorruption charges