ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੀਮਾਰੀਆਂ ਦੀ ਰੋਕਥਾਮ ਲਈ ਹੁਣ ਜਾਂਚਿਆ ਜਾਵੇਗਾ ਪੰਜਾਬ ਦਾ ਪਾਣੀ

----ਪੰਜਾਬ ਰਾਜ ਫੂਡ ਕਮਿਸ਼ਨ ਵੱਲੋਂ ਸਮੇਂ ਸਮੇਂ ਤੇ ਪੀਣ ਵਾਲੇ ਪਾਣੀ ਦੀ ਜਾਂਚ ਦੇ ਹੁਕਮ----

 

ਸੂਬੇ ਦੇ ਲੋਕਾਂ ਨੂੰ ਸ਼ੁਧ ਪੀਣ ਯੋਗ ਪਾਣੀ ਮੁਹੱਈਆਂ ਕਰਵਾਉਣ ਅਤੇ ਪਾਣੀ ਤੋਂ ਫੈਲਣ ਵਾਲੀਆਂ ਬੀਮਾਰੀਆਂ ਦੀ ਰੋਕਥਾਮ ਦੇ ਮੰਤਵ ਨਾਲ ਪੰਜਾਬ ਰਾਜ ਫੂਡ ਕਮਿਸ਼ਨ ਵੱਲੋਂ ਸਮੇਂ ਸਮੇਂ ਤੇ ਪੀਣ ਵਾਲੇ ਪਾਣੀ ਦੀ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

 

ਪੰਜਾਬ ਰਾਜ ਫੂਡ ਕਮਿਸ਼ਨ ਦੇ ਚੈਅਰਮੈਨ ਸ਼੍ਰੀ ਡੀ.ਪੀ. ਰੈਡੀ ਨੇ ਕਿਹਾ ਪਾਣੀ ਤੋਂ ਬਹੁਤ ਸਾਰੀ ਬੀਮਾਰੀਆਂ ਫੈਲ ਜਾਂਦੀਆਂ ਹਨ ਜਿਨ੍ਹਾਂ ਤੋਂ ਬਚਾਅ ਕਰਨ ਲਈ ਸਮੇਂ ਸਮੇਂ ਤੇ ਪਾਣੀ ਦੀ ਜਾਂਚ ਕੀਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾ ਸਰਕਾਰ ਵੱਲੋਂ ਚਲਾਈਆ ਜਾ ਰਹੀਆ ਸਕੀਮਾਂ ਦਾ ਸੁਤੰਤਰ ਜਾਂਚ ਏਜੰਸੀਆਂ ਤੋਂ ਮੁਲਾਂਕਣ ਕਰਵਾਉਣ ਦੇ ਵੀ ਹੁਕਮ ਦਿੱਤੇ।

 

ਸ਼੍ਰੀ ਰੈਡੀ ਨੇ ਕਿਹਾ ਨੈਸ਼ਨਲ ਫੂਡ ਸਕਿਊਰਟੀ ਐਕਟ ਅਧੀਨ ਵਧੀਆਂ ਕੰਮ ਕਰਨ ਵਾਲੀਆ ਦੋ ਆਂਗਨਵਾੜੀ ਵਰਕਰਾਂ ਹਰ ਸਾਲ 26 ਜਨਵਰੀ ਅਤੇ 15 ਅਗਸਤ ਨੂੰ ਸਨਮਾਨ ਕੀਤਾ ਜਾਣ ਲਈ ਦੋ ਨਾਵਾਂ ਦੀ ਸਿਫ਼ਾਰਸ਼ ਪੰਜਾਬ ਰਾਜ ਫੂਡ ਕਮਿਸ਼ਨ ਵਲੋਂ ਕੀਤੀ ਜਾਵੇਗੀ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab water will be examined for the prevention of disease