ਅਗਲੀ ਕਹਾਣੀ

VIDEO: ਪੰਜਾਬ ਦੀਆਂ 13 ਸੀਟਾਂ ਸਮੇਤ ਰਾਹੁਲ ਹੋਣਗੇ ਅਗਲੇ ਪ੍ਰਧਾਨ ਮੰਤਰੀ: ਕੈਪਟਨ

-----ਸਮਾਨਾਂਤਰ ਗੱਲਬਾਤ ਚਲਾਉਣ ਕਾਰਨ ਰਾਫੇਲ ਸਮਝੌਤੇ ' ਦੇਰੀ ਹੋਈਰਾਹੁਲ------
 

ਦੇਸ਼ ਦੀ ਸਭ ਤੋਂ ਪੁਰਾਣੀ ਅਤੇ ਕੇਂਦਰ ਚ ਵਿਰੋਧੀ ਧਿਰ ਦੀ ਪਾਰਟੀ ਕਾਂਗਰਸ ਨੇ ਅੱਜ ਪੰਜਾਬ ਦੇ ਮੋਗਾ ਚ ਰੈਲੀ ਤੋਂ ਸ਼ੁਰੂਆਤ ਕਰਦਿਆਂ ਲੋਕਸਭਾ ਚੋਣਾਂ ਲਈ ਚੋਣ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ। ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਹਾਜ਼ਰੀ ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਅਤੇ ਇਸ ਦੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਤੇ ਤਿੱਖਾ ਹਮਲਾ ਬੋਲਿਆ। ਕੈਪਟਨ ਅਮਰਿੰਦਰ ਨੇ ਕਿਹਾ ਕਿ ਕਾਂਗਰਸ ਪਾਰਟੀ ਇਨ੍ਹਾਂ ਲੋਕਸਭਾ ਚੋਣਾਂ ਪੰਜਾਬ ' ਅਕਾਲੀ-ਭਾਜਪਾ ਗੱਠਜੋੜ ਦਾ ਪੂਰੀ ਤਰ੍ਹਾਂ ਸਫਾਇਆ ਕਰ ਦੇਵੇਗੀ


ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਕਾਂਗਰਸ ਪਾਰਟੀ ਵੱਲੋਂ ਕਿਸਾਨ ਕਰਜ਼ਾ ਰਾਹਤ ਸਕੀਮ ਦੇ ਚੌਥੇ ਪੜਾਅ ਦੀ ਸ਼ੁਰੂਆਤ ਕਰਦਿਆਂ ਦੋਵਾਂ ਆਗੂਆਂ ਨੇ ਮੋਦੀ ਸਰਕਾਰ ਦੇ ਵੱਖ-ਵੱਖ ਮੋਰਚਿਆਂ 'ਤੇ ਨਾਕਾਮ ਰਹਿਣ ਨੂੰ ਨੰਗਾ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਲੋਕਾਂ ਦੀ ਭਲਾਈ ਵਾਸਤੇ ਕੀਤੇ ਵਾਅਦਿਆਂ ਨੂੰ ਲਾਗੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਨੇ ਕੇਂਦਰ ਦੀ ਲੋਕ ਵਿਰੋਧੀ ਸੱਤਾ ਨੂੰ ਉਖਾੜ ਸੁੱਟਣ ਅਤੇ ਕਾਂਗਰਸ ਦੇ ਹੱਕ ਵਿੱਚ ਭੁਗਤਣ ਦਾ ਲੋਕਾਂ ਨੂੰ ਸੱਦਾ ਦਿੱਤਾ


ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ 13 ਦੀਆਂ 13 ਲੋਕ ਸਭਾ ਸੀਟਾਂ ਦੇ ਆਪਣੇ ਮਿਸ਼ਨ ਨੂੰ ਦੁਹਰਾਇਆ ਅਤੇ ਰਾਹੁਲ ਗਾਂਧੀ ਨੂੰ ਦੇਸ਼ ਦਾ ਅਗਲਾ ਪ੍ਰਧਾਨ ਮੰਤਰੀ ਬਣਾਉਣ ਦਾ ਐਲਾਨ ਕੀਤਾ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਮੁਖੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਾਰੇ ਮੋਰਚਿਆਂ 'ਤੇ ਅਸਫ਼ਲ ਰਹਿਣ ਦਾ ਜ਼ਿਕਰ ਕਰਦੇ ਹੋਏ ਰਾਫੇਲ ਅਤੇ ਕਿਸਾਨੀ ਕਰਜ਼ੇ ਦੀ ਮੁਆਫੀ ਵਰਗੇ ਅਹਿਮ ਮੁੱਦਿਆਂ 'ਤੇ 15 ਮਿੰਟ ਦੀ ਬਹਿਸ ਲਈ ਚੁਣੌਤੀ ਦਿੱਤੀ


ਰਾਹੁਲ ਗਾਂਧੀ ਨੇ ਕਿਸਾਨ ਕਰਜ਼ਾ ਮੁਆਫੀ ਸਕੀਮ ਵਾਸਤੇ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕੀਤੀ ਜਿਸ ਲਈ ਮੁੱਖ ਮੰਤਰੀ ਨੇ ਅੱਜ ਚੌਥੇ ਗੇੜ ਦੀ ਸ਼ੁਰੂਆਤ ਕੀਤੀ ਜਿਸ ਦੇ ਹੇਠ 15000 ਛੋਟੇ ਕਿਸਾਨਾਂ ਨੂੰ 200 ਕਰੋੜ ਰੁਪਏ ਦੀ ਰਾਹਤ ਮੁਹੱਈਆ ਕਰਾਈ ਜਾਵੇਗੀ ਇਸ ਤੋਂ ਇਲਾਵਾ ਇਸ ਸਕੀਮ ਦੇ ਘੇਰੇ ਹੇਠ ਦਲਿਤਾਂ ਅਤੇ ਬੇਜ਼ਮੀਨੇ ਕਿਸਾਨਾਂ ਨੂੰ ਲਿਆਂਦਾ ਜਾਵੇਗਾ ਅਤੇ ਇਸ ਸਕੀਮ ਦੇ ਹੇਠ 2.82 ਲੱਖ ਖੇਤ ਮਜ਼ਦੂਰਾਂ ਦੇ 520 ਕਰੋੜ ਰੁਪਏ ਦੇ ਕਰੋੜ ਰੁਪਏ ਦੇ ਕਰਜ਼ੇ ਮੁਆਫ ਕੀਤੇ ਜਾਣਗੇ


ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨੀ ਭਾਈਚਾਰੇ ਦੀ ਹਰ ਹਾਲ ਵਿੱਚ ਰਾਖੀ ਕੀਤੀ ਜਾਵੇਗੀ ਜਦਕਿ ਰਾਹੁਲ ਗਾਂਧੀ ਨੇ ਐਲਾਨ ਕੀਤਾ ਕਿ ਕਿਸਾਨੀ ਕਰਜ਼ੇ ਕਾਂਗਰਸ ਦੇ ਸ਼ਾਸਨ ਵਾਲੇ ਸੂਬਿਆਂ ਵਿੱਚ ਮੁਆਫ਼ ਕੀਤੇ ਜਾ ਰਹੇ ਹਨ ਜਦਕਿ ਇਸ ਦੇ ਮੁਕਾਬਲੇ ਮੋਦੀ ਸਰਕਾਰ ਸੰਕਟ ਵਿੱਚ ਘਿਰੇ ਕਿਸਾਨਾਂ ਨੂੰ ਬਚਾਉਣ ਵਿੱਚ ਅਸਫ਼ਲ ਰਹੀ ਹੈ

 

ਕਾਂਗਰਸ ਪ੍ਰਧਾਨ ਨੇ ਪੁੱਛਿਆ ਕਿ ਜੇ ਮੋਦੀ ਵੱਡੇ ਸਨਅਤੀ ਘਰਾਣਿਆਂ ਦੇ ਕਰਜ਼ੇ ਮੁਆਫ਼ ਕਰ ਸਕਦੇ ਹਨ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਿਉਂ ਨਹੀਂ ਕੀਤੇ ਜਾ ਸਕਦੇ ਰਾਹੁਲ ਗਾਂਧੀ ਨੇ ਰਾਫੇਲ ਸੌਦੇ ਦੇ ਮਾਮਲੇ ਵਿੱਚ ਸ਼ਰਤਾਂ ਨੂੰ ਅੰਬਾਨੀ ਦੇ ਹੱਕ ਵਿੱਚ ਪਲਟਾਉਣ ਲਈ ਮੋਦੀ ਦੀ ਤਿੱਖੀ ਆਲੋਚਨਾ ਕੀਤੀ ਉਨ੍ਹਾਂ ਕਿਹਾ ਕਿ ਮੋਦੀ ਨੇ 3.50 ਰੁਪਏ ਪ੍ਰਤੀ ਦਿਨ ਦੇ ਕੇ ਕਿਸਾਨਾਂ ਨਾਲ ਭੱਦਾ ਮਜ਼ਾਕ ਕੀਤਾ ਹੈ ਜਦਕਿ ਉਦਯੋਗਾਂ ਨੂੰ ਤੋਹਫ਼ੇ ਵਜੋਂ ਕਰੋੜਾਂ ਰੁਪਏ ਦਿੱਤੇ ਗਏ ਹਨ ਉਨ੍ਹਾਂ ਕਿਹਾ ਕਿ ਕਾਂਗਰਸ ਸੱਤਾ ਵਿੱਚ ਆਉਣ ਤੋਂ ਬਾਅਦ ਸਾਰਿਆਂ ਲਈ ਘੱਟੋ-ਘੱਟ ਗਰੰਟੀ ਸਕੀਮ ਨੂੰ ਯਕੀਨੀ ਬਣਾਇਆ ਜਾਵੇਗੀ


ਰਾਹੁਲ ਗਾਂਧੀ ਨੇ ਐਲਾਨ ਕੀਤਾ ਕਿ ਗੁੰਮ ਹੋਈਆਂ ਰਾਫੇਲ ਦੀਆਂ ਫਾਈਲਾਂ ਇਸ ਦਾ ਸਬੂਤ ਹਨ ਕਿ ਚੌਕੀਦਾਰ ਸਪੱਸ਼ਟ ਤੌਰ 'ਤੇ ਚੋਰ ਹੈ ਉਨ੍ਹਾਂ ਕਿਹਾ ਕਿ ਅੰਬਾਨੀ ਨੂੰ 30 ਹਜ਼ਾਰ ਕਰੋੜ ਰੁਪਏ ਦਾ ਲਾਭ ਪਹੁੰਚਾਇਆ ਗਿਆ ਹੈ ਉਨ੍ਹਾਂ ਕਿਹਾ ਕਿ ਇਨ੍ਹਾਂ ਫਾਈਲਾਂ ਤੋਂ ਇਹ ਪ੍ਰਗਟਾਵਾ ਹੁੰਦਾ ਹੈ ਕਿ ਜੈੱਟ ਪ੍ਰਾਪਤ ਹੋਣ ਵਿੱਚ ਇਸ ਕਰਕੇ ਦੇਰੀ ਹੋਈ ਕਿਉਂਕਿ ਮੋਦੀ ਸਰਕਾਰ ਵੱਲੋਂ ਸਮਾਨਾਂਤਰ ਗੱਲਬਾਤ ਚਲਾਈ ਜਾ ਰਹੀ ਸੀ ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਮਿਲਣ ' ਦੇਰੀ ਹੋਣ ਕਾਰਨ ਭਾਰਤੀ ਹਵਾਈ ਫੌਜ ਨੂੰ ਭਾਰੀ ਮੁੱਲ ਤਾਰਨਾ ਪਿਆ ਹੈ ਜਿਨ੍ਹਾਂ ਦੇ ਪਾਇਲਟਾਂ ਦੇ ਜੀਵਨ ਨੂੰ ਮੋਦੀ ਨੇ ਖ਼ਤਰੇ ਵਿੱਚ ਪਾਇਆ ਹੈ


ਪਿਛਲੀਆਂ ਚੋਣਾਂ ਦੌਰਾਨ ਮੋਦੀ ਵੱਲੋਂ ਹਰ ਪਰਿਵਾਰ ਦੇ ਖਾਤੇ ਵਿੱਚ 15 ਲੱਖ ਰੁਪਏ ਜਮਾਂ ਕਰਾਉਣ ਦੇ ਕੀਤੇ ਵਾਅਦੇ ਵਿੱਚ ਅਸਫ਼ਲ ਰਹਿਣ ਲਈ ਮੋਦੀ ਦੀ ਤਿੱਖੀ ਆਲੋਚਨਾ ਕਰਦੇ ਹੋਏ ਰਾਹੁਲ ਨੇ ਰੈਲੀ ' ਖਚਾਖਚ ਭੀੜ ਤੋਂ ਪੁੱਛਿਆ ਕਿ ਕਿਸੇ ਦੇ ਖਾਤੇ ਵਿੱਚ ਮੋਦੀ ਵੱਲੋਂ ਕੀਤੇ ਗਏ ਵਾਅਦੇ ਅਨੁਸਾਰ ਰਾਸ਼ੀ ਆਈ ਹੈ ਲੋਕਾਂ ਨੇ ਇਸ ਦਾ ਉੱਤਰ 'ਨਾਂਹ' ਵਿੱਚ ਦਿੱਤਾ ਜਿਨ੍ਹਾਂ ਦੇ ਇਸ ਉੱਤਰ ਤੋਂ ਮੁਸਕਰਾ ਕੇ ਰਾਹੁਲ ਨੇ ਮੋਦੀ ਦੀ ਸਖਤ ਨਿਖੇਧੀ ਕੀਤੀ ਉਨ੍ਹਾਂ ਕਿਹਾ ਕਿ ਮੋਦੀ ਨੇ ਪੰਜਾਬ ਵਿਧਾਨ ਸਭਾ ਦੀਆਂ 2017 ਦੀਆਂ ਚੋਣਾਂ ਤੋਂ ਐਨ ਪਹਿਲਾਂ ਬਾਦਲਾਂ ਨਾਲ ਸਮਝੌਤਾ ਕੀਤਾ ਅਤੇ ਨੋਟਬੰਦੀ ਦੇ ਬਦਦਿਮਾਗੀ ਫੈਸਲੇ ਨਾਲ ਗੈਰ-ਰਸਮੀ ਸੈਕਟਰ ਨੂੰ ਤਬਾਹੀ 'ਤੇ ਪਹੁੰਚਾ ਦਿੱਤਾ


ਦੇਸ਼ ਵਿੱਚ ਨਫ਼ਰਤ ਫੈਲਾਉਣ ਦਾ ਪ੍ਰਧਾਨ ਮੰਤਰੀ 'ਤੇ ਦੋਸ਼ ਲਾਉਂਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਅਗਲੀਆਂ ਚੋਣਾਂ ਵਿੱਚ ਵਿਚਾਰਧਾਰਕ ਸੰਘਰਸ਼ ਹੋਵੇਗਾ ਅਤੇ ਗੁਰੂ ਨਾਨਕ ਦੇਵ ਜੀ ਦੀ ਆਪਸੀ ਪਿਆਰ ਅਤੇ ਆਪਸੀ ਸਤਿਕਾਰ ਵਾਲੀ ਫ਼ਿਲਾਸਫੀ ਦੀ ਜਿੱਤ ਹੋਵੇਗੀ ਉਨ੍ਹਾਂ ਕਿਹਾ, ''ਅਸੀਂ ਸ਼ਾਨਦਾਰ ਤਰੀਕੇ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਵਾਂਗੇ''


ਰਾਹੁਲ ਗਾਂਧੀ ਨੇ ਪੰਜਾਬ ਦਾ 31000 ਕਰੋੜ ਰੁਪਏ ਸੂਬੇ ਨੂੰ ਵਾਪਸ ਨਾ ਕਰਨ ਅਤੇ ਨੁਕਸਦਾਰ ਜੀ.ਐਸ.ਟੀ. ਲਈ ਮੋਦੀ ਸਰਕਾਰ ਦੀ ਆਲੋਚਨਾ ਕੀਤੀ ਉਨ੍ਹਾਂ ਨੇ ਵਿਜੈ ਮਾਲਿਆ ਨੂੰ ਮੁਲਕ ਛੱਡਣ ਦੀ ਇਜਾਜ਼ਤ ਦੇਣ ਲਈ ਕੇਂਦਰੀ ਮੰਤਰੀ ਅਰੁਣ ਜੇਤਲੀ ਨੂੰ ਸਵਾਲ ਕਰਦਿਆਂ ਉਨ੍ਹਾਂ ਖਿਲਾਫ਼ ਜਾਂਚ ਦੀ ਮੰਗ ਕੀਤੀ ਸਾਰੀਆਂ ਇਨਫੋਰਸਮੈਂਟ ਏਜੰਸੀਆਂ 'ਤੇ ਸ੍ਰੀ ਜੇਤਲੀ ਦੇ ਅਧਿਕਾਰ ਵਿੱਚ ਹੋਣ ਦਾ ਜ਼ਿਕਰ ਕਰਦਿਆਂ ਕਾਂਗਰਸ ਦੇ ਕੌਮੀ ਪ੍ਰਧਾਨ ਨੇ ਕਿਹਾ ਕਿ .ਡੀ. ਅਤੇ ਡੀ.ਆਰ.ਆਈ. ਪ੍ਰਧਾਨ ਮੰਤਰੀ ਦੇ ਕੰਟਰੋਲ ਹੇਠ ਕੰਮ ਕਰ ਰਹੀਆਂ ਹਨ ਅਤੇ ਉਨ੍ਹਾਂ ਵੱਲੋਂ ਇਨ੍ਹਾਂ ਏਜੰਸੀਆਂ ਨੂੰ ਡਰੱਗ ਮਾਫੀਆ ਦੀਆਂ ਵੱਡੀਆਂ ਮੱਛੀਆਂ ਫੜਨ ਅਤੇ ਪੰਜਾਬ ਨੂੰ ਤਬਾਹ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਨਿਰਦੇਸ਼ ਦੇਣੇ ਚਾਹੀਦੇ ਹਨ ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਵਿੱਚ ਡਰੱਗ ਮਾਫੀਏ ਦਾ ਲੱਕ ਤੋੜ ਦੇਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਇਹ ਸਾਡੇ ਲਈ ਬਹੁਤ ਤਸੱਲੀ ਵਾਲੀ ਗੱਲ ਹੈ ਕਿ ਨੌਜਵਾਨਾਂ ਦੇ ਮਨਾਂ ਵਿੱਚ ਆਪਣੇ ਬਿਹਤਰ ਭਵਿੱਖ ਦੀ ਉਮੀਦ ਮੁੜ ਜਾਗੀ ਹੈ


ਮੁੱਖ ਮੰਤਰੀ ਨੇ ਪੰਜਾਬ ਵਿੱਚ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ 31000 ਕਰੋੜ ਰੁਪਏ ਦੇ ਵਿਰਾਸਤੀ ਕਰਜ਼ੇ ਰਾਹੀਂ ਸੂਬੇ ਨੂੰ ਤਬਾਹੀ ਵੱਲ ਧੱਕਣ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਕਿ ਇਸ ਨਾਲ ਸੂਬੇ 'ਤੇ ਵੱਡਾ ਬੋਝ ਪਿਆ ਹੈ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਸਬੰਧ ਵਿੱਚ ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਕੋਲ ਵਾਰ-ਵਾਰ ਕੀਤੀ ਪੈਰਵੀ ਦੇ ਬਾਵਜੂਦ ਇਹ ਦੋਵੇਂ ਨੇਤਾ ਇਸ ਨੂੰ ਸੁਲਝਾਉਣ ਵਿੱਚ ਨਾਕਾਮ ਰਹੇ ਹਨ


ਮੁੱਖ ਮੰਤਰੀ ਨੇ ਸੂਬੇ ਵਿੱਚ ਪਿਛਲੀ ਸਰਕਾਰ ਦੇ ਮਾੜੇ ਸ਼ਾਸਨ ਦੇ ਉਲਟ ਉਨ੍ਹਾਂ ਦੀ ਸਰਕਾਰ ਵੱਲੋਂ ਸਾਰੇ ਵੱਡੇ ਵਾਅਦਿਆਂ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਸ਼ਿਆਂ ਦਾ ਲੱਕ ਤੋੜਿਆ, ਉਦਯੋਗ ਦੀ ਪੁਨਰ ਸੁਰਜੀਤੀ ਲਈ 65000 ਕਰੋੜ ਰੁਪਏ ਦੀ ਲਾਗਤ ਵਾਲੇ ਐਮ..ਯੂ. ਕੀਤੇ ਜਿਨ੍ਹਾਂ ਵਿੱਚੋਂ 36000 ਕਰੋੜ ਦੇ ਪ੍ਰਾਜੈਕਟ ਜ਼ਮੀਨੀ ਪੱਧਰ 'ਤੇ ਅਮਲ ਵਿੱਚ ਆਉਣ ਲੱਗੇ ਹਨ ਅਤੇ 32000 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਮੁੱਖ ਮੰਤਰੀ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਇਸ ਵਾਰ ਬਹੁਤ ਜ਼ਿਆਦਾ ਫਸਲ ਮੰਡੀਆਂ ਵਿੱਚ ਆਉਣ ਲਈ ਆਸਵੰਦ ਹੈ ਪਰ ਸੂਬੇ ਵਿੱਚ ਇਕ ਵੀ ਗੁਦਾਮ ਖਾਲੀ ਨਹੀਂ ਹੈ ਉਨ੍ਹਾਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਗੁਦਾਮਾਂ ਵਿੱਚ ਪਿਆ ਮਾਲ ਚੁਕਵਾ ਕੇ ਆਉਣ ਵਾਲੀ ਫਸਲ ਦੇ ਭੰਡਾਰਨ ਲਈ ਥਾਂ ਬਣਾਉਣ ਦੀ ਜ਼ਿੰਮੇਵਾਰੀ ਚੁੱਕੇ


ਪਿਛਲੀ ਅਕਾਲੀ ਸਰਕਾਰ ਦੌਰਾਨ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ 43 ਘਟਨਾਵਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਸਾਰੇ ਮਾਮਲਿਆਂ ਨੂੰ ਹੱਲ ਕੀਤਾ ਗਿਆ ਉਨ੍ਹਾਂ ਨੇ ਇਸ ਵਿੱਚ ਸ਼ਾਮਲ ਲੋਕਾਂ ਨੂੰ ਕਿਸੇ ਵੀ ਸੂਰਤ ਵਿੱਚ ਨਾ ਬਖਸ਼ਣ ਦਾ ਪ੍ਰਣ ਕੀਤਾ, ਭਾਵੇਂ ਕੋਈ ਕਿੰਨਾ ਵੀ ਸ਼ਕਤੀਸ਼ਾਲੀ ਕਿਉਂ ਨਾ ਹੋਵੇ ਅਤੇ ਹਰ ਇਕ ਨੂੰ ਸਲਾਖਾ ਪਿੱਛੇ ਡੱਕਣ ਨੂੰ ਯਕੀਨੀ ਬਣਾਇਆ ਜਾਵੇਗਾ


ਇਸ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸੀ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਸਿਆਸੀ ਲਾਹੇ ਲਈ ਮੁਲਕ ਨੂੰ ਜੰਗ ਵੱਲ ਧੱਕਣ ਲਈ ਮੋਦੀ ਦੀ ਕਰੜੀ ਆਲੋਚਨਾ ਕੀਤੀ ਇਸ ਮੌਕੇ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕੀਤੀ ਜੋ ਜੰਗ ਲਈ ਉਕਸਾਉਣ ਵਾਲਿਆਂ ਵੱਲੋਂ ਪੈਦਾ ਕੀਤੇ ਯੁੱਧ ਦੇ ਖੌਫ਼ ਦੇ ਮਾਹੌਲ ਵਿੱਚ ਲੋਕਾਂ ਦਾ ਭਰੋਸਾ ਬਹਾਲ ਕਰਨ ਲਈ ਖੁਦ ਉਨ੍ਹਾਂ ਕੋਲ ਪਹੁੰਚੇ ਉਨ੍ਹਾਂ ਕਿਹਾ ਕਿ ਲੋੜ ਪੈਣ 'ਤੇ ਕੈਪਟਨ ਅਮਰਿੰਦਰ ਸਿੰਘ ਸਰਹੱਦੀ ਲੋਕਾਂ ਨਾਲ ਡਟ ਕੇ ਖੜੇ ਸ੍ਰੀ ਜਾਖੜ ਨੇ ਕਿਹਾ ਕਿ ਇਸ ਮੁਲਕ ਦੇ ਲੋਕ ਮੌਜੂਦਾ ਮੋਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਕੇ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਨੂੰ ਲਿਆਉਣਗੇ


ਪੰਜਾਬ ਮਾਮਲਿਆਂ ਦੀ ਇੰਚਾਰਜ ਆਲ ਇੰਡੀਆ ਕਾਂਗਰਸ ਕਮੇਟੀ ਦੀ ਸਕੱਤਰ ਆਸ਼ਾ ਕੁਮਾਰੀ ਨੇ ਖੁਸ਼ਹਾਲ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਲਈ ਅਕਾਲੀਆਂ ਅਤੇ ਭਾਜਪਾਈਆਂ ਦੀ ਤਿੱਖੀ ਅਲੋਚਨਾ ਕੀਤੀ ਉਨ੍ਹਾਂ ਨੇ ਭਰੋਸਾ ਜ਼ਾਹਰ ਕੀਤਾ ਕਿ ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਗਤੀਸ਼ੀਲ ਅਗਵਾਈ ਵਿੱਚ ਸੂਬੇ ਦਾ ਗੌਰਵਮਈ ਵਿਰਸਾ ਮੁੜ ਬਹਾਲ ਹੋਵੇਗੀ ਜਿਸ ਦਾ ਸੰਕੇਤ ਪਿਛਲੇ ਦੋ ਸਾਲਾਂ ਦੀਆਂ ਸਫਲਤਾਵਾਂ ਤੋਂ ਮਿਲਦਾ ਹੈ ਉਨ੍ਹਾਂ ਕਿਹਾ ਕਿ ਮੁਲਕ ਨੂੰ ਮੁੜ ਪ੍ਰਗਤੀ ਦੇ ਰਾਹ 'ਤੇ ਤੋਰਨ ਲਈ ਸਮੂਹ ਦੇਸ਼ ਵਾਸੀ ਕਾਂਗਰਸ ਵੱਲ ਦੇਖ ਰਹੇ ਹਨ

 

 

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab will have 13 seats Rahul will be next PM Captain