ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਨਹੀਂ ਕਰਾਂਗੇ ਲਾਗੂ ਨਾਗਰਿਕਤਾ ਸੋਧ ਐਕਟ, ਡੱਟ ਕੇ ਲੜਾਂਗੇ: ਕੈਪਟਨ ਅਮਰਿੰਦਰ

ਸੰਵਿਧਾਨ ਦੀ ਪ੍ਰਸਤਾਵਨਾ ਬਦਲਣ ਦੇ ਕੀਤੇ ਜਾ ਰਹੇ ਯਤਨਾਂ ਲਈ ਭਾਰਤੀ ਜਨਤਾ ਪਾਰਟੀ 'ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਘਾਤਕ ਨਾਗਰਿਕਤਾ ਸੋਧ ਐਕਟ (ਸੀ...) ਰਾਹੀਂ ਮੁਲਕ ਦੇ ਧਰਮ ਨਿਰਪੱਖ ਤਾਣੇ-ਬਾਣੇ ਨੂੰ ਤਬਾਹ ਕਰਨ ਲਈ ਭਾਜਪਾ ਦੀਆਂ ਫੁੱਟਪਾਊ ਅਤੇ ਘਾਤਕ ਕੋਸ਼ਿਸ਼ਾਂ ਵਿਰੁੱਧ ਸਮੁੱਚੇ ਦੇਸ਼ ਵਾਸੀਆਂ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੱਤਾ ਹੈ


ਰੋਸ ਮਾਰਚ ਤੇ ਧਰਨੇ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨੇਤਾਵਾਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਇਸ ਐਕਟ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦੇਵੇਗੀ ਅਤੇ ਕਾਂਗਰਸ ਪਾਰਟੀ ਇਸ ਵਿਰੁੱਧ ਜੀਅ-ਜਾਨ ਨਾਲ ਆਪਣੀ ਲੜਾਈ ਜਾਰੀ ਰੱਖੇਗੀ

 

ਮੁੱਖ ਮੰਤਰੀ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਭਾਜਪਾ ਆਪਣੀਆਂ ਇਨ੍ਹਾਂ ਕੋਝੀਆਂ ਚਾਲਾਂ ਵਿੱਚ ਕਾਮਯਾਬ ਨਹੀਂ ਹੋ ਸਕਦੀ ਅਤੇ ਪੰਜਾਬ ਸਮੇਤ 16 ਸੂਬਿਆਂ ਵਿੱਚ ਇਸ ਘਿਨਾਉਣੇ ਐਕਟ ਖ਼ਿਲਾਫ਼ ਰੋਸ ਪ੍ਰਦਰਸ਼ਨ ਹੋ ਰਹੇ ਹਨ


ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਡੇ ਭਾਰਤ ਦੀ ਨੀਂਹ ਦਾ ਮੂਲ ਆਧਾਰ ਹੈ ਜਿਸ ਨਾਲ ਕੋਈ ਵੀ ਛੇੜਛਾੜ ਨਹੀਂ ਕਰ ਸਕਦਾ

 

ਉਨ੍ਹਾਂ ਕਿਹਾ ਕਿ ਸਮੇਂ-ਸਮੇਂ 'ਤੇ ਸੰਵਿਧਾਨ ਦੀਆਂ ਧਾਰਾਵਾਂ ਵਿੱਚ ਸੋਧ ਸਿਰਫ਼ ਭਾਰਤ ਵਿੱਚ ਹੀ ਨਹੀਂ ਕੀਤੀ ਜਾਂਦੀ ਸਗੋਂ ਅਜਿਹਾ ਵਰਤਾਰਾ ਦੁਨੀਆਂ ਭਰ ਵਿੱਚ ਵਾਪਰਦਾ ਹੈ ਪਰ ਸੰਵਿਧਾਨ ਦੇ ਬੁਨਿਆਦੀ ਢਾਂਚੇ ਨੂੰ ਵਿਗਾੜੇ ਜਾਣ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ ਸੰਯੁਕਤ ਰਾਸ਼ਟਰ ਨੇ ਵੀ ਸੀ... ਨੂੰ ਪੱਖਪਾਤੀ ਕਦਮ ਕਰਾਰ ਦਿੱਤਾ ਹੈ

 

ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਆਸ਼ਾ ਕੁਮਾਰੀ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਸੰਸਦ ਮੈਂਬਰ ਪਰਨੀਤ ਕੌਰ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਗੁਰਪ੍ਰੀਤ ਸਿੰਘ ਕਾਂਗੜ, ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ, ਬਲਬੀਰ ਸਿੰਘ ਸਿੱਧੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਿਧਾਇਕ ਵੀ ਹਾਜ਼ਰ ਸਨ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab will not enforce the Citizenship Amendment Act Says Captain Amarinder