ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦਾ ਯੋਗਦਾਨ ਅਹਿਮ: ਰਾਣਾ ਕੇ.ਪੀ. ਸਿੰਘ

1 / 2ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦਾ ਯੋਗਦਾਨ ਅਹਿਮ: ਰਾਣਾ ਕੇ.ਪੀ. ਸਿੰਘ

2 / 2ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦਾ ਯੋਗਦਾਨ ਅਹਿਮ: ਰਾਣਾ ਕੇ.ਪੀ. ਸਿੰਘ

PreviousNext

 

ਆਜ਼ਾਦੀ ਘੁਲਾਟੀਆਂ ਅਤੇ ਅਹਿਮ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਕੀਤਾ ਸਨਮਾਨ


ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦਾ ਸਭ ਤੋਂ ਵੱਡਾ ਯੋਗਦਾਨ ਸੀ ਪਰ ਪੰਜਾਬ ਦੇ ਸ਼ਹੀਦਾਂ ਨੂੰ ਬਣਦਾ ਮਾਣ-ਸਨਮਾਨ ਨਹੀਂ ਮਿਲਿਆ। ਪੰਜਾਬੀਆਂ ਵੱਲੋਂ ਸੁਤੰਤਰਤਾ ਸੰਗਰਾਮ ਵਿੱਚ ਪਾਏ ਯੋਗਦਾਨ ਦੀ ਘੋਖ ਲਈ ਪੰਜਾਬ ਵਿਧਾਨ ਸਭਾ ਵੱਲੋਂ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਵਿੱਚ ਇਕ ਕਮੇਟੀ ਬਣਾਈ ਗਈ ਹੈ। ਇਹ ਕਮੇਟੀ ਸੁਤੰਤਰਤਾ ਸੰਗਰਾਮ ਵਿੱਚ ਯੋਗਦਾਨ ਪਾਉਣ ਵਾਲੇ ਪੰਜਾਬੀਆਂ ਦੀ ਸ਼ਨਾਖਤ ਕਰੇਗੀ, ਜਿਨ੍ਹਾਂ ਦੇ ਵਡਮੁੱਲੇ ਯੋਗਦਾਨ ਨਾਲ ਮੁਲਕ ਆਜ਼ਾਦ ਹੋਇਆ।

 

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸਰਕਾਰੀ ਕਾਲਜ, ਫ਼ੇਜ਼-6, ਮੁਹਾਲੀ ਵਿਖੇ 73ਵੇਂ ਆਜ਼ਾਦੀ ਦਿਵਸ ’ਤੇ ਤਿਰੰਗਾ ਲਹਿਰਾਉਣ ਮਗਰੋਂ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। 

 

ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਕਮੇਟੀ ਦੀ ਰਿਪੋਰਟ ਆਉਣ ਤੋਂ ਬਾਅਦ ਉਹ ਕੇਂਦਰ ਸਰਕਾਰ ਕੋਲ ਪਹੁੰਚ ਕਰ ਕੇ ਸੁਤੰਤਰਤਾ ਸੰਗਰਾਮ ਵਿੱਚ ਯੋਗਦਾਨ ਪਾਉਣ ਵਾਲੇ ਪੰਜਾਬੀਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਕਹਿਣਗੇ। ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਵੀ ਪੰਜਾਬੀਆਂ ਵੱਲੋਂ ਕੀਤੀਆਂ ਅਣਥੱਕ ਕੋਸ਼ਿਸ਼ਾਂ ਨਾਲ ਨਾ ਸਿਰਫ਼ ਭੁੱਖ ਨਾਲ ਤੜਫ ਰਹੇ ਦੇਸ਼ ਦੇ ਲੋਕਾਂ ਦਾ ਢਿੱਡ ਭਰਿਆ, ਸਗੋਂ ਸਾਧਨ ਵਿਹੂਣੇ ਇਸ ਮੁਲਕ ਨੂੰ ਪੰਜਾਬੀਆਂ ਨੇ ਤਰੱਕੀ ਦੀ ਰਾਹ ਵਿਖਾਈ।  


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjabis contribute significantly freedom struggle Rana KP Sindh