ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ 93 ਖਿਡਾਰੀ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਹੋਣਗੇ ਸਨਮਾਨਤ

-----2011 ਤੋਂ 2018 ਸਾਲ ਲਈ 81 ਖਿਡਾਰੀਆਂ ਅਤੇ 12 ਪੁਰਾਣੇ ਖਿਡਾਰੀਆਂ ਨੂੰ ਮਿਲੇਗਾ ਪੰਜਾਬ ਦਾ ਵੱਕਾਰੀ ਖੇਡ ਐਵਾਰਡ------

-----ਐਵਾਰਡ ਵਿੱਚ ਦੋ ਲੱਖ ਰੁਪਏ ਦੀ ਨਗਦ ਰਾਸ਼ੀ, ਮਹਾਰਾਜਾ ਰਣਜੀਤ ਸਿੰਘ ਜੀ ਦੀ ਟਰਾਫੀ ਤੇ ਨਾਲ ਮਿਲੇਗਾ ਬਲੇਜ਼ਰ ਸਮੇਤ ਪਾਕਿਟ ਤੇ ਸਕਰੋਲ ------

 

ਪੰਜਾਬ ਦੇ ਖੇਡ ਤੇ ਯੁਵਕ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਕਿਹਾ ਕਿ ਖੇਡਾਂ ਚ ਕੌਮੀ ਤੇ ਕੌਮਾਂਤਰੀ ਪੱਧਰ ਤੱਕ ਮੱਲਾਂ ਮਾਰਨ ਵਾਲੇ ਸੂਬੇ ਦੇ 93 ਖਿਡਾਰੀਆਂ ਨੂੰ 9 ਜੁਲਾਈ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਤ ਕਰਨਗੇ। ਪੰਜਾਬ ਦੇ ਇਸ ਵੱਕਾਰੀ ਖੇਡ ਐਵਾਰਡ ਨੂੰ ਹਾਸਲ ਕਰਨ ਵਾਲੇ ਹਰ ਖਿਡਾਰੀ ਨੂੰ ਦੋ ਲੱਖ ਰੁਪਏ ਦੀ ਨਗਦ ਰਾਸ਼ੀ, ਮਹਾਰਾਜਾ ਰਣਜੀਤ ਸਿੰਘ ਜੀ ਦੀ ਜੰਗੀ ਪੋਸ਼ਾਕ ਵਿੱਚ ਘੋੜੇ ’ਤੇ ਸਵਾਰ ਟਰਾਫੀ, ਬਲੇਜ਼ਰ ਸਮੇਤ ਪਾਕਿਟ ਤੇ ਸਕਰੋਲ ਮਿਲੇਗਾ।

 

ਰਾਣਾ ਸੋਢੀ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ 7 ਸਾਲਾਂ ਲਟਕੇ ਪਏ ਮਹਾਰਾਜਾ ਰਣਜੀਤ ਸਿੰਘ ਐਵਾਰਡ ਸੂਬੇ ਦੇ ਖਿਡਾਰੀਆਂ ਨੂੰ ਦੇਣ ਜਾ ਰਹੀ ਹੈ। ਸਾਲ 2011 ਤੋਂ 2018 ਤੱਕ ਲਈ 81 ਖਿਡਾਰੀਆਂ ਦੀ ਮਹਾਰਾਜਾ ਰਣਜੀਤ ਸਿੰਘ ਐਵਾਰਡ ਲਈ ਚੋਣ ਹੋਈ ਜਿਨਾਂ ਨੂੰ ਸੂਬਾ ਸਰਕਾਰ 9 ਜੁਲਾਈ ਨੂੰ ਚੰਡੀਗੜ੍ਹ ਵਿਖੇ ਸ਼ਾਨਦਾਰ ਸਮਾਗਮ ਦੌਰਾਨ ਸਨਮਾਨਤ ਕਰਨ ਜਾ ਰਹੀ ਹੈ।

 

ਉਨ੍ਹਾਂ ਕਿਹਾ ਕਿ 12 ਹੋਰ ਸਾਬਕਾ ਖਿਡਾਰੀਆਂ ਨੂੰ ਵੀ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਆ ਜਾ ਰਿਹਾ ਹੈ ਜਿਨਾਂ ਨੂੰ ਪਹਿਲਾਂ ਹੀ ਭਾਰਤ ਸਰਕਾਰ ਵੱਲੋਂ ਐਵਾਰਡ ਹਾਸਲ ਹੋਇਆ ਹੈ। ਉਨ੍ਹਾਂ ਕਿਹਾ ਕਿ ਨਵੀਂ ਖੇਡ ਨੀਤੀ ਵਿੱਚ ਇਕ ਵੱਡਾ ਸੁਧਾਰ ਕਰਦਿਆਂ ਫੈਸਲਾ ਕੀਤਾ ਹੈ ਕਿ ਪੰਜਾਬ ਦੇ ਜਿਸ ਵੀ ਖਿਡਾਰੀ ਨੂੰ ਭਾਰਤ ਸਰਕਾਰ ਵੱਲੋਂ ਪਦਮ ਪੁਰਸਕਾਰ ਜਾਂ ਰਾਜੀਵ ਗਾਂਧੀ ਖੇਲ ਰਤਨ ਪੁਰਸਕਾਰ ਜਾਂ ਅਰਜੁਨ ਐਵਾਰਡ ਨਾਲ ਸਨਮਾਨਤ ਕੀਤਾ ਗਿਆ ਹੈ, ਉਹ ਆਪਣੇ ਆਪ ਮਹਾਰਾਜਾ ਰਣਜੀਤ ਸਿੰਘ ਐਵਾਰਡ ਲਈ ਚੁਣਿਆ ਜਾਵੇਗਾ।

 

ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸਾਲ 2011 ਤੋਂ 2017 ਤੱਕ ਦੇ ਵੇਰਵੇ ਦਿੰਦੇ ਦੱਸਿਆ ਕਿ ਸਾਲ 2011 ਲਈ 15, ਸਾਲ 2012 ਲਈ 14, ਸਾਲ 2013 ਲਈ 5, ਸਾਲ 2014 ਲਈ 5, ਸਾਲ 2015 ਲਈ 10, ਸਾਲ 2016 ਲਈ 15, ਸਾਲ 2017 ਲਈ 7 ਤੇ ਸਾਲ 2018 ਲਈ 10 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਦਿੱਤਾ ਜਾ ਰਿਹਾ ਹੈ।

 

ਖੇਡਾਂ ਦੇ ਖੇਤਰ ਚ ਪੰਜਾਬ ਸੂਬੇ ਦੇ ਇਸ ਵੱਕਾਰੀ ਐਵਾਰਡ ਦੀ ਸ਼ੁਰੂਆਤ 1978 ਵਿੱਚ ਹੋਈ ਸੀ ਅਤੇ ਸਾਲ 2010 ਤੱਕ 305 ਖਿਡਾਰੀਆਂ ਨੂੰ ਇਹ ਐਵਾਰਡ ਦਿੱਤਾ ਜਾ ਚੁੱਕਾ ਹੈ। ਇਹ ਵੀ ਗੌਰਤਲਬ ਹੈ ਕਿ ਪੰਜਾਬ ਦੇ ਮੌਜੂਦਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਜੋ ਕਿ ਕੌਮਾਂਤਰੀ ਨਿਸ਼ਾਨੇਬਾਜ਼ ਹਨ, 1978 ਵਿੱਚ ਪਹਿਲੇ ਸਾਲ ਐਵਾਰਡ ਹਾਸਲ ਕਰਨ ਵਾਲੇ ਖਿਡਾਰੀਆਂ ਵਿੱਚ ਸ਼ਾਮਲ ਸਨ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjabs 93 players will be honored with the Maharaja Ranjit Singh Award says Rana Gurmit Singh Sodhi