ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਮਿਲੇਗੀ 12000 ਰੁਪਏ ਪੈਨਸ਼ਨ

ਪੰਜਾਬ ਦੇ ਪੱਤਰਕਾਰ ਭਾਈਚਾਰੇ ਦੀ ਲੰਮੇ ਸਮੇਂ ਤੋਂ ਲੰਬਿਤ ਮੰਗ ਦੇ ਮੱਦੇਨਜ਼ਰ ਪੰਜਾਬ ਮੰਤਰੀ ਮੰਡਲ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਕੋਲ ਐਕਰੀਡੇਟਿਡ ਸੂਬੇ ਦੇ ਪੱਤਰਕਾਰਾਂ ਨੂੰ 12000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੇਣ ਲਈ ਅੱਜ ਸ਼ਨਿੱਚਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪ੍ਰਵਾਨਗੀ ਦੇ ਦਿੱਤੀ ਹੈ।


ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਇਸ ਗੱਲ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬਾ ਮੰਤਰੀ ਮੰਡਲ ਵੱਲੋਂ ਪ੍ਰਵਾਨ ਕੀਤੇ ਗਏ ਪ੍ਰਸਤਾਵ ਦੇ ਅਨੁਸਾਰ 60 ਸਾਲ ਦੀ ਉਮਰ ਤੋਂ ਵੱਧ ਵਾਲੇ ਪੰਜਾਬ ਵਿੱਚ ਕੰਮ ਕਰਨ ਵਾਲੇ ਉਹ ਪੱਤਰਕਾਰ ਜੋ ਪਿਛਲੇ ਛੇ ਸਾਲਾਂ ਵਿੱਚੋਂ ਪੰਜ ਸਾਲ ਐਕਰੀਡੇਟਿਡ ਰਹੇ ਹਨ, ਪ੍ਰਤੀ ਮਹੀਨਾ 12000 ਰੁਪਏ ਵਿੱਤੀ ਸਹਾਇਤਾ ਪ੍ਰਾਪਤ ਕਰਨਗੇ।

 

ਦੱਸਣਯੋਗ ਹੈ ਕਿ ਪੱਤਰਕਾਰੀ ਦੇ ਕਾਰਜ ਦੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਇਸ ਸਬੰਧ ਵਿੱਚ ਪੰਜਾਬ ਦੇ ਪੱਤਰਕਾਰ ਭਾਈਚਾਰੇ ਨੂੰ ਭਰੋਸਾ ਦਿਵਾਇਆ ਸੀ ਜੋ ਮੰਤਰੀ ਮੰਡਲ ਦੀ ਪ੍ਰਵਾਨਗੀ ਦੇ ਨਾਲ ਪੂਰਾ ਹੋ ਗਿਆ ਹੈ।

 

 

/

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjabs journalists get pension of Rs12000