ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ ਨਵੇਂ ਚੁਣੇ ਪੰਚਾਂ-ਸਰਪੰਚਾਂ ਨੂੰ ਕੀਤਾ ਜਾਵੇਗਾ ਜਾਗਰੂਕ, ਇਹ ਹੈ ਕਾਰਨ

ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਨਵੇਂ ਚੁਣੇ ਗਏ ਪੰਚਾਂ-ਸਰਪੰਚਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਟਰੇਨਿੰਗ ਪ੍ਰੋਗਰਾਮ ਉਲੀਕਿਆ ਗਿਆ ਹੈ। ਪੇਂਡੂ ਵਿਕਾਸ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਇਸ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਚਾਇਤਾਂ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਇਹ ਪ੍ਰੋਗਰਾਮ ਇਸ ਢੰਗ ਨਾਲ ਬਣਾਇਆ ਗਿਆ ਹੈ ਕਿ ਪੰਚਾਂ ਸਰਪੰਚਾਂ ਨੂੰ ਪੰਚਾਇਤ ਦਾ ਰਿਕਾਰਡ ਰੱਖਣ, ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਪਿੰਡਾਂ ਦਾ ਵਿਉਂਤਬੱਧ ਵਿਕਾਸ ਕਰਨ ਸਬੰਧੀ ਸਿਖਲਾਈ ਦਿੱਤੀ ਜਾਵੇਗੀ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਉਨ੍ਹਾਂ ਨੇ ਵਿਭਾਗ ਨੂੰ ਕਿਹਾ ਹੈ ਕਿ ਇਸ ਟਰੇਨਿਗ ਪ੍ਰੋਗਰਾਮ ਵਿਚ ਪੰਚਾਂ ਅਤੇ ਸਰਪੰਚਾਂ ਦੀ 100 ਫੀਸਦੀ ਹਾਜ਼ਰੀ ਯਕੀਨੀ ਬਣਾਉਣ। ਇਸ ਦੇ ਦੇ ਨਾਲ ਇਹ ਵੀ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਚੁਣੀਆਂ ਗਈਆਂ ਔਰਤਾਂ ਖੁਦ ਇਸ ਸਿਖਲਾਈ ਪ੍ਰੋਗਰਾਮ ਵਿਚ ਹਿੱਸਾ ਲੈਣ।

 

ਪੰਚਾਇਤ ਮੰਤਰੀ ਨੇ ਟਰੇਨਿੰਗ ਪ੍ਰੋਗਰਾਮ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਬਲਾਕ ਵਿਚ ਦੋ ਦਿਨਾ ਟ੍ਰੇਨਿੰਗ ਕੈਂਪ ਲਾਇਆ ਜਾਵੇਗਾ ਜਿਸ ਵਿਚ ਬਲਾਕ ਦੇ ਸਾਰੇ ਪੰਚ-ਸਰਪੰਚ ਹਿੱਸਾ ਲੇਣਗੇ। ਉਨ੍ਹਾਂ ਦਸਿਆ ਕਿ ਮੋਗਾ, ਫਿਰੋਜਪੁਰ ਅਤੇ ਰੋਪੜ ਜ਼ਿਲ੍ਹਿਆਂ ਦੀ ਟਰੇਨਿੰਗ 11 ਫਰਵਰੀ ਤੋਂ ਸ਼ੁਰੂ ਹੋਵੇਗੀ ਅਤੇ ਬਾਕੀ 19 ਜ਼ਿਲਿਆਂ ਦੀ ਟਰੇਨਿੰਗ 15 ਫਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ।

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਸਿਖਲਾਈ ਪ੍ਰੋਗਰਾਮ ਦੌਰਾਨ ਦਿੱਤੀ ਜਾਣ ਵਾਲੀ ਟਰੇਨਿੰਗ ਦਾ ਵਿਸਥਾਰ ਦਿੰਦਿਆਂ ਪੰਚਾਇਤ ਮੰਤਰੀ ਨੇ ਦੱਸਿਆ ਕਿ ਪੰਚਾਂ-ਸਰਪੰਚਾਂ ਨੂੰ ਸਿਖਲਾਈ ਦੇਣ ਵਿਅਕਤੀਆਂ ਨੂੰ ਪਹਿਲਾਂ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਦੇ ਦੌਰਾਨ ਪੰਚਾਇਤਾਂ ਨੂੰ ਉਨ੍ਹਾਂ ਦੀਆਂ ਸ਼ਕਤੀਆਂ ਅਤੇ ਜ਼ਿੰਮੇਵਾਰੀਆਂ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਪੰਚਾਇਤੀ ਰਾਜ ਐਕਟ, ਵਿਲੇਜ਼ ਕਾਮਨ ਲੈਂਡ ਐਕਟ, ਸ਼ਾਮਲਾਤ ਜਮੀਨਾਂ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

 

ਇਸ ਤੋਂ ਇਲਾਵਾ ਗ੍ਰਾਮ ਸਭਾ ਦੀ ਬਣਤਰ, ਕੋਰਮ, ਮਤਾ, ਮੀਟਿੰਗਾਂ, ਐਸਟੀਮੇਟ, ਮੈਟੀਰੀਅਲ ਦੀ ਖਰੀਦ, ਫੰਡਾਂ ਦੀ ਵਰਤੋਂ, ਵਿੱਤੀ ਲੇਖੇ ਦਾ ਰੱਖ ਰਖਾਵ, ਰਿਕਾਰਡ ਅਤੇ ਰਜਿਸਟਰਾਂ ਦੀ ਸਾਂਭ ਸੰਭਾਲ, ਪੰਚਾਇਤ ਸਕੱਤਰ ਦਾ ਰੋਲ, ਸੂਚਨਾ ਦਾ ਅਧਿਕਾਰ ਐਕਟ-2005 ਬਾਰੇ ਜਾਣਕਾਰੀ ਦਿੱਤੀ ਜਾਵੇਗੀ।

 

ਇਸ ਸਿਖਲਾਈ ਪ੍ਰੋਗਰਾਮ ਦੇ ਦੌਰਾਨ ਸਰਕਾਰੀ ਸਕੀਮਾਂ ਦਾ ਵਿਕਾਸ ਕਾਰਜਾਂ ਲਈ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਨਾਲ ਹੀ ਇਹ ਵੀ ਦੱਸਿਆ ਜਾਵੇਗਾ ਕਿ ਇਨ੍ਹਾਂ ਸਕੀਮਾਂ ਤੋਂ ਕਿਸ ਤਰਾਂ ਲਾਭ ਲੈਣਾ ਹੈ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ।ਪੰਚਾਇਤਾਂ ਨੂੰ ਇਹ ਵੀ ਜਾਗਰੂਕ ਕੀਤਾ ਜਾਵੇਗਾ ਕਿ ਸਿੱਖਿਆ ਦੇ ਸੁਧਾਰ ਵਿਚ ਪੰਚਾਇਤਾਂ ਕਿਸ ਤਰਾਂ ਯੋਗਦਾਨ ਪਾ ਸਕਦੀਆਂ ਹਨ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjabs Newly elected panches Sarpanches will be awareness