ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਆਸਟ੍ਰੇਲੀਆ : ਸੜਕ ਹਾਦਸੇ 'ਚ ਪੰਜਾਬੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਆਸਟ੍ਰੇਲੀਆ 'ਚ ਰਹਿੰਦੇ ਪਤੀ-ਪਤਨੀ ਤੇ ਉਨ੍ਹਾਂ ਦੇ ਭਤੀਜੇ ਦੀ ਮੈਲਬਰਨ 'ਚ ਵਾਪਰੇ ਇੱਕ ਸੜਕ ਹਾਦਸੇ 'ਚ ਮੌਤ ਹੋ ਗਈ। ਇਨ੍ਹਾਂ ਦੀ ਪਛਾਣ ਸਵਰਨਜੀਤ ਸਿੰਘ (34), ਪਤਨੀ ਅਮਨਦੀਪ ਕੌਰ (32) ਤੇ ਭਤੀਜੇ ਇਸ਼ਪ੍ਰੀਤ ਸਿੰਘ (16) ਵਜੋਂ ਹੋਈ ਹੈ। ਜਦਕਿ ਕਾਰ 'ਚ ਸਵਾਰ ਉਨ੍ਹਾਂ ਦਾ ਪੁੱਤਰ ਸਹਿਜ (4), ਭਾਬੀ ਗੁਰਮੀਤ ਕੌਰ (36) ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।


 

ਜਾਣਕਾਰੀ ਅਨੁਸਾਰ ਲਗਭਗ 13 ਸਾਲ ਤੋਂ ਆਸਟ੍ਰੇਲੀਆ 'ਚ ਡਰਾਈਵਰ ਵਜੋਂ ਕੰਮ ਕਰ ਰਹੇ ਜ਼ਿਲ੍ਹਾ ਪਟਿਆਲਾ ਦੀ ਸਬ ਡਵੀਜ਼ਨ ਸਮਾਣਾ ਦੇ ਪਿੰਡ ਨਮਾਦਾ ਦੇ ਕਿਸਾਨ ਪਰਿਵਾਰ ਦਾ ਪੁੱਤਰ ਸਵਰਨਜੀਤ ਸਿੰਘ ਗਰੇਵਾਲ ਆਪਣੀ ਪਤਨੀ ਅਮਨਦੀਪ ਕੌਰ, ਪੁੱਤਰ ਸਹਿਜ, ਪੰਜਾਬ ਤੋਂ ਗਈ ਭਾਬੀ ਗੁਰਮੀਤ ਕੌਰ ਤੇ ਉਸ ਦੇ ਪੁੱਤਰ ਇਸ਼ਪ੍ਰੀਤ ਸਿੰਘ ਨਾਲ ਕਲਿਸਤਾ ਦੇ ਪਹਾੜੀ ਇਲਾਕੇ 'ਚ ਘੁੰਮਣ ਗਿਆ ਸੀ।
 

ਬੀਤੀ 8 ਮਾਰਚ ਨੂੰ ਵਾਪਸੀ ਵੇਲੇ ਸੜਕ ਕੰਢੇ ਖੜੇ ਇਕ ਦਰੱਖਤ ਦੇ ਕਾਰ ਉੱਪਰ ਡਿੱਗ ਜਾਣ ਕਾਰਨ ਇਹ ਦਰਦਨਕ ਹਾਦਸਾ ਵਾਪਰਿਆ। ਘਟਨਾ ਦੀ ਜਾਣਕਾਰੀ ਮਿਲਣ 'ਤੇ ਪਿੰਡ 'ਚ ਸੋਗ ਦੀ ਲਹਿਰ ਛਾ ਗਈ।
 

 

ਜ਼ਿਕਰਯੋਗ ਹੈ ਕਿ ਬੁੱਢਾ ਦਲ ਪਬਲਿਕ ਸਕੂਲ ਸਮਾਣਾ 'ਚ 11ਵੀਂ ਦਾ ਵਿਦਿਆਰਥੀ ਇਸ਼ਪ੍ਰੀਤ ਸਿੰਘ ਵਾਸੀ ਪਿੰਡ ਨਮਾਦਾ ਆਸਟ੍ਰੇਲੀਆ 'ਚ ਦਾਖ਼ਲੇ ਲਈ ਇੱਕ ਟੈਸਟ ਦੇਣ ਆਪਣੀ ਮਾਂ ਗੁਰਮੀਤ ਕੌਰ ਨਾਲ ਬੀਤੀ 16 ਫਰਵਰੀ ਨੂੰ ਉੱਥੇ ਗਿਆ ਸੀ। ਐਤਵਾਰ ਨੂੰ ਛੁੱਟੀ ਹੋਣ ਕਾਰਨ ਪਰਿਵਾਰ ਦੇ ਸਾਰੇ ਲੋਕ ਮੈਲਬਰਨ ਘੁੰਮਣ ਚਲੇ ਗਏ, ਜਿੱਥੇ ਵਾਪਸੀ ਵੇਲੇ ਇਹ ਹਾਦਸਾ ਵਾਪਰ ਗਿਆ। ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਅੰਤਿਮ ਸਸਕਾਰ ਲਈ ਭਾਰਤ ਲਿਆਉਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjbai Family killed by falling tree identified at Australia