ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਹੁਣ ਤਕ ਝੋਨੇ ਦੀ ਹੋਈ ਇੰਨੀ ਖ਼ਰੀਦ

ਪੰਜਾਬ ਵਿੱਚ 16 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 25.05 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਇਸਦੇ ਨਾਲ ਹੀ 72 ਘੰਟੇ ਵਾਲੇ ਨਿਯਮ ਮੁਤਾਬਕ 57.28 ਫੀਸਦ ਝੋਨੇ ਦੀ ਚੁਕਾਈ ਵੀ ਮੁਕੰਮਲ ਕਰ ਲਈ ਗਈ ਹੈ।

 

ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 2447717 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 58051 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।

 

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਨਗ੍ਰੇਨ ਵੱਲੋਂ 967669 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 647166 ਟਨ ਅਤੇ ਪਨਸੱਪ ਵੱਲੋਂ 475859 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 310868 ਮੀਟ੍ਰਿਕ ਟਨ  ਅਤੇ ਐਫ.ਸੀ.ਆਈ ਵਲੋਂ 46155 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Purchase of paddy so far in Punjab