ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਹੋਂ ਦਾ ਏਐੱਸਆਈ ਰਿਸ਼ਵਤ ਲੈਂਦਾ ਰੰਗੇ–ਹੱਥੀਂ ਕਾਬੂ

ਰਾਹੋਂ ਦਾ ਏਐੱਸਆਈ ਰਿਸ਼ਵਤ ਲੈਂਦਾ ਰੰਗੇ–ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਦਫਤਰ ਰਾਹੋਂ, ਪੁਲਿਸ ਲਾਈਨ, ਸ਼ਹੀਦ ਭਗਤ ਸਿੰਘ ਨਗਰ ਵਿਖੇ ਤਾਇਨਾਤ .ਐਸ.ਆਈ. ਬਲਵਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

 

 

ਉਕਤ .ਐਸ.ਆਈ ਨੂੰ ਸ਼ਿਕਾਇਤਕਰਤਾ ਸੁਰਿੰਦਰ ਕੁਮਾਰ ਵਾਸੀ ਪਿੰਡ ਮਜੂਰ, ਸ਼ਹੀਦ ਭਗਤ ਸਿੰਘ ਨਗਰ ਦੀ ਸ਼ਿਕਾਇਤ 'ਤੇ ਫ਼ੜਿਆ ਹੈਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੇ ਸਾਲੇ ਦੀ ਪਤਨੀ ਵਲੋਂ ਉਸ ਦੇ ਸਾਲੇ ਖਿਲਾਫ਼ ਦਿੱਤੀ ਦਰਖਾਸਤ 'ਤੇ ਕਾਰਵਾਈ ਨਾ ਕਰਨ ਬਦਲੇ .ਐਸ.ਆਈ ਬਲਵਿੰਦਰ ਸਿੰਘ ਵਲੋਂ 30,000 ਰੁਪਏ ਦੀ ਮੰਗ ਕੀਤੀ ਗਈ ਹੈ

 

 

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ .ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਪਹਿਲੀ ਕਿਸ਼ਤ ਦੇ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rahon ASI arrested while taking Bribery