ਅਗਲੀ ਕਹਾਣੀ

ਰਾਹੁਲ ਗਾਂਧੀ ਵੱਲੋਂ ਜੱਲ੍ਹਿਆਂਵਾਲਾ ਬਾਗ ਖੂਨੀ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਜੱਲ੍ਹਿਆਂਵਾਲਾ ਬਾਗ ਖੂਨੀ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਜਾਂਦੇ ਹੋਏ ਰਾਹੁਲ ਗਾਂਧੀ, ਕੈਪਟਨ ਅਮਰਿੰਦਰ ਸਿੰਘ।

1 / 3ਜੱਲ੍ਹਿਆਂਵਾਲਾ ਬਾਗ ਖੂਨੀ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਜਾਂਦੇ ਹੋਏ ਰਾਹੁਲ ਗਾਂਧੀ, ਕੈਪਟਨ ਅਮਰਿੰਦਰ ਸਿੰਘ। ਫੋਟੋ : ਸਮੀਰ ਸਹਿਗਲ/ਹਿੰਦੁਸਤਾਨ ਟਾਈਮਜ਼

ਜੱਲ੍ਹਿਆਂਵਾਲਾ ਬਾਗ ਖੂਨੀ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਰਾਹੁਲ ਗਾਂਧੀ।

2 / 3ਜੱਲ੍ਹਿਆਂਵਾਲਾ ਬਾਗ ਖੂਨੀ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਰਾਹੁਲ ਗਾਂਧੀ। ਫੋਟੋ : ਸਮੀਰ ਸਹਿਗਲ/ਹਿੰਦੁਸਤਾਨ ਟਾਈਮਜ਼

 ਬ੍ਰਿਟਿਸ਼ ਹਾਈ ਕਮਿਸ਼ਨਰ ਸਰ ਡੋਮੀਨਿਕ ਐਸਕੁਇਥ ਜੱਲ੍ਹਿਆਂਵਾਲਾ ਬਾਗ ਵਿਚ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਜਾਂਦੇ ਹੋਏ।

3 / 3ਬ੍ਰਿਟਿਸ਼ ਹਾਈ ਕਮਿਸ਼ਨਰ ਸਰ ਡੋਮੀਨਿਕ ਐਸਕੁਇਥ ਜੱਲ੍ਹਿਆਂਵਾਲਾ ਬਾਗ ਵਿਚ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਜਾਂਦੇ ਹੋਏ। ਫੋਟੋ : ਸਮੀਰ ਸਹਿਗਲ/ਹਿੰਦੁਸਤਾਨ ਟਾਈਮਜ਼

PreviousNext

ਜੱਲਿਆਂਵਾਲਾ ਬਾਗ ਖੂਨੀ ਸਾਕੇ ਦੇ 100 ਸਾਲਾ ਮੌਕੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਜੱਲਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਇਥੇ ਪਹੁੰਚੇ।  ਇਸ ਮੌਕੇ ਉਨ੍ਹਾਂ ਵੱਲੋਂ ਸ਼ਹੀਦ ਸਮਾਰਕ ਉਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।  ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ, ਪੰਜਾਬ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਹੋਰ ਪੰਜਾਬ ਦੇ ਮੰਤਰੀ ਅਤੇ ਕਾਂਗਰਸ ਆਗੂ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।  ਇਸ ਮੌਕੇ ਰਾਹੁਲ ਗਾਂਧੀ ਨੇ ਜੱਲ੍ਹਿਆਂਵਾਲਾ ਬਾਗ ਦੀ ਵਿਜ਼ਟਰ ਬੁੱਕ ਉਤੇ ਵੀ ਲਿਖਿਆ।

 

ਇਸ ਤੋਂ ਪਹਿਲਾਂ ਭਾਰਤ ਵਿਚ ਬ੍ਰਿਟਿਸ਼ ਹਾਈ ਕਮਿਸ਼ਨਰ ਸਰ ਡੋਮੀਨਿਕ ਐਸਕੁਇਥ ਨੇ ਵੀ ਜੱਲ੍ਹਿਆਂਵਾਲਾ ਬਾਗ ਵਿਚ ਪਹੁੰਚਕੇ ਜੱਲ੍ਹਿਅਵਾਲਾ ਬਾਗ ਯਾਦਗਾਰ ਉਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।

 

ਜੱਲਿਆਂਵਾਲਾ ਬਾਗ ਦੇ ਸ਼ਤਾਬਦੀ ਦਿਵਸ ਸਰਕਾਰੀ ਤੌਰ ਉਤੇ ਸਮਾਗਮ ਕਰਵਾਇਆ ਜਾ ਰਿਹਾ ਹੈ।

 

ਜ਼ਿਕਰਯੋਗ ਹੈ ਕਿ ਜੱਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਬੀਤੇ ਕੱਲ੍ਹ ਸ਼ਾਮ ਨੂੰ ਵਿਸ਼ੇਸ਼ ਕੈਂਡਲ ਲਾਈਟ ਮਾਰਚ ਕੱਢਿਆ ਗਿਆ। ਇਸ ਸਰਕਾਰੀ ਸ਼ਰਧਾਂਜਲੀ ਸਮਾਰੋਹ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਕਾਂਗਰਸੀ ਆਗੂ ਆਸ਼ਾ ਕੁਮਾਰੀ ਇਸ ਮੌਕੇ ਹਾਜ਼ਰ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rahul Gandhi along with Punjab CM Captain Amarinder Singh reached Jallianwala Bagh to pay floral tribute to martyrs of Jallianwala Bagh